28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਜੋਧ ਸਿੰਘ ਸਮਰਾ ਨੇ ਚੋਣ ਮੁਹਿੰਮ ਸ਼ੁਰੂ ਕੀਤੀ

ਅਜੀਤ ਡੈਸਕ 10-12-2025
ਰਮਦਾਸ, 9 ਦਸੰਬਰ (ਜਸਵੰਤ ਸਿੰਘ ਵਾਹਲਾ)-ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਸੈਣੀ ਪੈਲੇਸ ਰਮਦਾਸ ਵਿਖੇ ਇਕ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾ: ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਮਰਾ ਨੇ ਕਿਹਾ ਕਿ 'ਆਪ' ਦੇ ਹਲਕਾ ਵਿਧਾਇਕ ਵਲੋਂ ਬਲਾਕ ਅਜਨਾਲਾ ਤੇ ਬਲਾਕ ਰਮਦਾਸ ਤੋਂ ਅਕਾਲੀ ਦਲ ਦੇ ਬਲਾਕ ਸੰਮਤੀ ਦੇ ਲਈ ਉਮੀਦਵਾਰਾਂ ਨੇ ਕਾਗਜ ਭਰੇ ਸਨ ਪਰ 'ਆਪ' ਨੇ ਆਪਣੀ ਹਾਰ ਨੂੰ ਵੇਖਦਿਆਂ ਸਾਡੇ ਬਹੁਤ ਸਾਰੇ ਉਮੀਦਵਾਰਾਂ ਦੇ ਕਾਗਜ ਰੱਦ ਕਰਵਾ ਦਿੱਤੇ | ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਪ੍ਰੀਸ਼ਦ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬੀ ਬਲਵਿੰਦਰ ਕੌਰ ਪਤਨੀ ਨਵਚੰਦ ਸਿੰਘ ਵਾਹਲਾ ਤੇ ਚੋਣ ਲੜ ਰਹੇ ਬਲਾਕ ਸੰਮਤੀ ਮੈਬਰਾਂ ਦੇ ਹੱਕ ਵਿਚ ਵੋਟਾਂ ਪਾਉਣ ਲਈ ਵਰਕਰਾਂ ਨੂੰ ਲਾਮਬੰਦ ਕੀਤਾ | | ਇਸ ਮੌਕੇ ਪੀ. ਏ. ਗੁਰਭੇਜ ਸਿੰਘ ਭੱਟੀ, ਸਰਕਲ ਪ੍ਰਧਾਨ ਮਲਕੀਤ ਸਿੰਘ ਪੰਡੋਰੀ, ਸਾਬਕਾ ਸਰਪੰਚ ਗੁਰਚਰਨਜੀਤ ਸਿੰਘ ਰਾਜੂ, ਕੌਂਸਲਰ ਤੇਰਿੰਦਰ ਸ਼ੇਰ ਸਿੰਘ ਰਮਦਾਸ, ਸਾਬਕਾ ਸਰਪੰਚ ਹਰਜਿੰਦਰ ਸਿੰਘ ਮਹਿਤਾ, ਗੁਰਪ੍ਰੀਤ ਸਿੰਘ ਸੋਨਾ, ਪਰਮਜੀਤ ਸਿੰਘ, ਸੁਰਿੰਦਰਪਾਲ ਕਾਲੀਆ, ਮੰਗਾ ਮਸੀਹ ਪਸ਼ੀਆ, ਬਲਜੀਤ ਮਸੀਹ, ਮਾ: ਤੇਜਵੰਤ ਸਿੰਘ, ਸਾਬਕਾ ਸਰਪੰਚ ਮੇਵਾ ਸਿੰਘ ਘੁੰਮਰਾਏ, ਲਖਵਿੰਦਰ ਸਿੰਘ ਬਾਜਵਾ, ਨਿਰਮਲ ਸਿੰਘ ਨੰਗਲ ਸੋਹਲ, ਸਾਬਕਾ ਸਰਪੰਚ ਇੰਦਰਜੀਤ ਸਿੰਘ ਨਿੱਸੋਕੇ, ਸਾਬਕਾ ਸਰਪੰਚ ਕਾਬਲ ਸਿੰਘ ਪੈੜੇਵਾਲ, ਵਿਲੀਅਮ ਮਸੀਹ ਜੱਟਾ, ਮਹਿੰਦਰ ਸਿੰਘ ਜੱਟਾ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਬਖਸ਼ੀਸ਼ ਸਿੰਘ ਜੱਟਾ, ਸਰਪੰਚ ਗੁਰਜੰਟ ਸਿੰਘ, ਜੁਗਰਾਜ ਸਿੰਘ ਰਾਜੂ, ਗੁਰਪ੍ਰੀਤ ਸਿੰਘ, ਦਲਵਿੰਦਰ ਸਿੰਘ ਰਾਣਾ, ਫੌਜੀ ਦੀਦਾਰ ਸਿੰਘ ਆਦਿ ਵੱਡੀ ਗਿਣਤੀ 'ਚ ਅਕਾਲੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਗਨੀਵ ਕੌਰ ਮਜੀਠੀਆ ਦੀ ਅਗਵਾਈ 'ਚ ਕੱਥੂਨੰਗਲ ਵਿਖੇ ਰੈਲੀ ਅੱਜ-ਮੇਜਰ ਸ਼ਿਵੀ, ਭਕਨਾ ਅਗਲੀ ਖ਼ਬਰ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ 'ਆਪ' ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।