28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਗਨੀਵ ਕੌਰ ਮਜੀਠੀਆ ਦੀ ਅਗਵਾਈ 'ਚ ਕੱਥੂਨੰਗਲ ਵਿਖੇ ਰੈਲੀ ਅੱਜ-ਮੇਜਰ ਸ਼ਿਵੀ, ਭਕਨਾ

ਅਜੀਤ ਡੈਸਕ 10-12-2025
ਟਾਹਲੀ ਸਾਹਿਬ/ਜੇਠੂਵਾਲ, 9 ਦਸੰਬਰ (ਵਿਨੋਦ ਭੀਲੋਵਾਲ, ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਮਜੀਠਾ 'ਚ ਅਕਾਲੀ ਦਲ ਦੀ ਵਿਧਾਇਕਾ ਬੀਬੀ ਗਨੀਵ ਕੌਰ ਮਜੀਠੀਆ ਦੀ ਅਗਵਾਈ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਦੀ ਚੋਣ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਅੱਜ ਕੱਥੂਨੰਗਲ ਵਿਖੇ ਕਸ਼ਮੀਰ ਰਿਜ਼ੋਰਟ 'ਚ ਹੋ ਰਹੀ ਵਿਸ਼ਾਲ ਰੈਲੀ ਸੰਬੰਧੀ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਅਤੇ ਇਸ ਚੋਣ ਰੈਲੀ 'ਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਅਕਾਲੀ ਉਮੀਦਵਾਰਾਂ ਦੀ ਹੋਣ ਵਾਲੀ ਜਿੱਤ ਦੀ ਗਵਾਹੀ ਭਰੇਗਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਬੀਬੀ ਗਨੀਵ ਕੌਰ ਮਜੀਠੀਆ ਦੇ ਓ.ਐੱਸ.ਡੀ. ਮੇਜਰ ਸ਼ਿਵਚਰਨ ਸਿੰਘ ਸਿਵੀ ਤੇ ਗਗਨਦੀਪ ਸਿੰਘ ਭਕਨਾ ਸਿਆਸੀ ਸਲਾਹਕਾਰ ਮਜੀਠੀਆ ਨੇ ਕੀਤਾ | ਸਿਵੀ ਤੇ ਭਕਨਾ ਨੇ ਕਿਹਾ ਅਕਾਲੀ ਦਲ ਦੀ ਅੱਜ 10 ਦਸੰਬਰ ਨੂੰ ਹੋਣ ਵਾਲੀ ਵਿਸ਼ਾਲ ਚੋਣ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਸੰਬੋਧਨ ਕਰਨ ਲਈ ਵਿਸ਼ੇਸ਼ ਤੌਰ 'ਤੇ ਪੁੱਜਣਗੇ | ਉਨ੍ਹਾਂ ਹਲਕੇ ਦੇ ਅਕਾਲੀ ਆਗੂ ਵਰਕਰਾਂ ਤੇ ਲੋਕਾਂ ਨੂੰ ਕਿਹਾ ਕਿ ਉਹ ਵਿਸ਼ਾਲ ਚੋਣ ਰੈਲੀ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋ ਕੇ ਇਹ ਸਬੂਤ ਦੇਣ ਕਿ ਹਲਕੇ ਦੇ ਲੋਕ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੇ ਹਨ | ਇਸ ਮੌਕੇ ਸਰਬਜੀਤ ਸਿੰਘ ਸਪਾਰੀਵਿੰਡ, ਪ੍ਰਭਦਿਆਲ ਸਿੰਘ ਨੰਗਲ ਪਨੂੰਆ, ਜਸਪਾਲ ਸਿੰਘ ਭੋਆ, ਮੈਨੇਜਰ ਜਗਰੂਪ ਸਿੰਘ ਗਿੱਲ ਮਜੀਠਾ, ਮੱਖਣ ਸਿੰਘ ਹਰੀਆ, ਸੁਖਜੀਤ ਸਿੰਘ ਲੁੱਧੜ, ਸਰਪੰਚ ਸੁਖਦੀਪ ਸਿੰਘ ਦੀਪੀ, ਹਰਦਿਆਲ ਸਿੰਘ ਭੱਟੀ, ਡਾ: ਦੀਦਾਰ ਸਿੰਘ ਲੁੱਧੜ, ਸ਼ਰਨਬੀਰ ਸਿੰਘ ਰੂਪੋਵਾਲੀ ਆਦਿ ਸ਼ਾਮਲ ਸਨ |
ਪਿਛਲੀ ਖ਼ਬਰ ਕਾਮਿਲ ਅਮਰ ਸਿੰਘ ਵਲੋਂ ਸੁਧਾਰ 'ਚ ਸਤਵੰਤ ਸਿੰਘ ਤੇ ਭਗਵੰਤ ਸਿੰਘ ਦੇ ਹੱਕ 'ਚ ਪ੍ਰਚਾਰ ਅਗਲੀ ਖ਼ਬਰ ਜੋਧ ਸਿੰਘ ਸਮਰਾ ਨੇ ਚੋਣ ਮੁਹਿੰਮ ਸ਼ੁਰੂ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।