28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਪਿੰਡ ਬਾਬੋਵਾਲ ਵਿਖੇ ਚੌਥਾ ਮਹਾਨ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 10-12-2025
ਟਾਹਲੀ ਸਾਹਿਬ, 9 ਦਸੰਬਰ (ਵਿਨੋਦ ਭੀਲੋਵਾਲ)-ਇੱਥੋਂ ਨੇੜਲੇ ਪਿੰਡ ਬਾਬੋਵਾਲ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵੀ ਨੌਜਵਾਨ ਕਮੇਟੀ, ਐੱਨ. ਆਰ. ਆਈ. ਤੇ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਮੂਹ ਸ਼ਹੀਦਾਂ ਸਿੰਘਾਂ, ਸੱਚਖੰਡ ਵਾਸੀ ਸੰਤ ਬਾਬਾ ਅਜੈਬ ਸਿੰਘ ਮੱਖਣਵਿੱਡੀ ਵਾਲੇ ਤੇ ਕਾਰਗਿਲ ਸ਼ਹੀਦ ਭਾਈ ਦਿਲਬਾਗ ਸਿੰਘ ਬਾਬੋਵਾਲ ਦੀ ਯਾਦ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪੈਣ ਉਪਰੰਤ ਬੀਬੀ ਮਨਜਿੰਦਰ ਕੌਰ ਬਾਬੋਵਾਲ, ਭਾਈ ਮਨਜੀਤ ਸਿੰਘ ਗੁਰੂ ਨਾਨਕ ਦਲ ਵਾਲੇ, ਕਥਾਵਾਚਕ ਭਾਈ ਦਵਿੰਦਰ ਸਿੰਘ ਗੋਇੰਵਾਲ ਸਾਹਿਬ ਵਾਲੇ, ਬੀਬੀ ਦਲੇਰ ਕੌਰ ਖਾਲਸਾ ਸਮੇਤ ਇੰਟਰਨੈਸ਼ਨਲ ਪੰਥ ਪ੍ਰਸਿੱਧ ਰਾਗੀ, ਢਾਡੀ, ਕਥਾ ਵਾਚਕ ਧਾਰਮਿਕ ਵਿਚਾਰਾਂ ਨਾਲ ਸੰਗਤਾ ਨੂੰ ਨਿਹਾਲ ਕੀਤਾ | ਇਸ ਮੌਕੇ ਸੰਤ ਬਾਬਾ ਸੱਜਣ ਸਿੰਘ ਜੀ ਗੁਰੂ ਕੀ ਬੇਰ ਸਾਹਿਬ ਵਾਲੇ, ਸੰਤ ਬਾਬਾ ਜੋਗਾ ਸਿੰਘ ਤਰਨਾ ਦਲ ਬਾਬਾ ਬਕਾਲਾ ਸਾਹਿਬ, ਸੰਤ ਬਾਬਾ ਸਰਦਾਰਾਂ ਸਿੰਘ ਮੋਰਚਾ ਸਾਹਿਬ ਵਾਲੇ, ਜਥੇਦਾਰ ਬਾਬਾ ਮੇਜਰ ਸਿੰਘ ਟਹਾਲੀ ਸਾਹਿਬ ਵਾਲੇ, ਬਾਬਾ ਘਨ੍ਹਾਈਆ ਪਾਰ ਵਾਲਿਆਂ ਨੇ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਜਿਨ੍ਹਾਂ ਨੂੰ ਨੌਜਵਾਨ ਪ੍ਰਬੰਧਕ ਕਮੇਟੀ ਨੇ ਸਿਰੋਪਾਓ ਦੇ ਕਿ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਜੇਠੂਵਾਲ, ਮੱਲੂਵਾਲ, ਮੈਹਣੀਆਂ, ਜਗਤਪੁਰ ਬਜਾਜ 'ਚ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਕੈਪਟਨ ਸੰਧੂ ਵਲੋਂ ਕਾਂਗਰਸੀ ਉਮੀਦਵਾਰ ਜਸ਼ਨਦੀਪ ਬੱਦੋਵਾਲ ਦੇ ਹੱਕ 'ਚ ਹਸਨਪੁਰ 'ਚ ਚੋਣ ਜਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।