ਜੇਠੂਵਾਲ, 9 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)-ਹਲਕਾ ਅਟਾਰੀ ਦੇ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਜਹਾਂਗੀਰ ਤੋਂ ਅਕਾਲੀ ਦਲ ਦੇ ਉਮੀਦਵਾਰ ਪਰਮਜੀਤ ਸਿੰਘ ਤੇ ਬਲਾਕ ਸੰਮਤੀ ਜ਼ੋਨ ਜੇਠੂਵਾਲ ਤੋਂ ਅਕਾਲੀ ਦਲ ਦੇ ਉਮੀਦਵਾਰ ਬੀਬੀ ਜਸਬੀਰ ਕੌਰ ਹੰਜਰਾ ਦੇ ਹੱਕ ਵਿਚ ਅਕਾਲੀ ਆਗੂ ਤੇ ਵਰਕਰ ਪਿੰਡ ਪਿੰਡ ਚੋਣ ਪ੍ਰਚਾਰ ਕਰਕੇ ਉਨ੍ਹਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਲਈ ਦਿਨ ਰਾਤ ਇਕ ਕਰਨਗੇ | ਉਕਤ ਸ਼ਬਦਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਬਾਦਲ ਸਰਕਲ ਪੰਡੋਰੀ ਦੇ ਪ੍ਰਧਾਨ ਬਲਜਿੰਦਰ ਸਿੰਘ ਬੁੱਟਰ ਵਲੋਂ ਵਰਕਰਾਂ ਨਾਲ ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਜ਼ੋਨ ਦੇ ਪਿੰਡ ਜੇਠੂਵਾਲ, ਮੱਲੂਵਾਲ, ਮੈਹਣੀਆਂ ਕੁਹਾਰਾਂ ਤੇ ਜਗਤਪੁਰ ਬਜਾਜ 'ਚ ਚੋਣ ਪ੍ਰਚਾਰ ਕਰਕੇ ਵੋਟਰਾਂ ਨੂੰ 14 ਦਸੰਬਰ ਵਾਲੇ ਦਿਨ ਪਾਰਟੀ ਦੇ ਚੋਣ ਪ੍ਰਚਾਰ ਤੱਕੜੀ 'ਤੇ ਮੋਹਰ ਲਾਉਣ ਵਾਸਤੇ ਲਾਮਬੱਧ ਕੀਤਾ | ਬੁੱਟਰ ਜੇਠੂਵਾਲ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਵੋਟਰਾਂ ਵਲੋਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਪਿੰਡ ਪਿੰਡ ਮਿਲ ਰਹੇ ਭਰਵੇਂ ਹੁੰਗਾਰੇ ਨੇ ਇਹ ਸਬੂਤ ਦਿੱਤਾ ਕਿ ਲੋਕ ਇਨ੍ਹਾਂ ਚੋਣਾਂ ਵਿਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾ ਕੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਣਗੇ ਕਿਉਂਕਿ ਆਪ ਸਰਕਾਰ ਨੇ ਚਾਰ ਸਾਲ ਪਹਿਲਾਂ ਜਿਹੜੇ ਵਾਅਦੇ ਕੀਤੇ ਉਨ੍ਹਾਂ ਵਿਚੋਂ ਇਕ ਵੀ ਵਾਅਦਾ ਪੂਰਾ ਨਾ ਕਰ ਸਕਣ ਕਰਕੇ ਲੋਕਾਂ ਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ, ਜਿਸ ਦਾ ਖੁਮਿਆਜਾ ਆਪ ਪਾਰਟੀ ਦੇ ਉਮੀਦਵਾਰਾਂ ਨੂੰ ਪਿੰਡਾਂ ਵਿਚੋਂ ਝੱਲਣਾ ਪੈ ਰਿਹਾ ਹੈ | ਇਸ ਮੌਕੇ ਜਸਪ੍ਰੀਤ ਸਿੰਘ ਬੱਲ, ਜਥੇ. ਹਰਪਾਲ ਸਿੰਘ, ਕਰਮ ਸਿੰਘ ਗਿੱਲ ਜੇਠੂਵਾਲ, ਸਾਬਕਾ ਸਰਪੰਚ ਅਨੂਪ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਗੁਰਜਿੰਦਰ ਸਿੰਘ ਹੰਯਰਾ, ਬਿਕਰਮ ਸਿੰਘ ਹੁੰਦਲ, ਤਰਸੇਮ ਸਿੰਘ ਔਲਖ, ਯਾਦਵਿੰਦਰ ਸਿੰਘ, ਠੇਕੇਦਾਰ ਬਲਵਿੰਦਰ ਸਿੰਘ, ਮਨਜੀਤ ਸਿੰਘ ਸਮੇਤ ਹੋਰ ਅਕਾਲੀ ਵਰਕਰ ਸ਼ਾਮਿਲ ਸਨ |