ਅਜਨਾਲਾ/ਜਗਦੇਵ ਕਲਾਂ, 9 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਸ਼ਰਨਜੀਤ ਸਿੰਘ ਗਿੱਲ)-14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਗੁਰਾਲਾ ਵਿਖੇ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਬਲਵਿੰਦਰ ਮਸੀਹ ਸਮੇਤ ਦੋ ਦਰਜਨ ਪਰਿਵਾਰ ਕਾਂਗਰਸ ਨੂੰ ਆਖ਼ਰੀ ਫਤਿਹ ਬੁਲਾ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਆਪ 'ਚ ਸ਼ਾਮਿਲ ਹੋਣ ਵਾਲੇ ਬਲਵਿੰਦਰ ਮਸੀਹ (ਬਿੱਲਾ ਚੌਧਰੀ), ਸੁਰਜੀਤ ਮਸੀਹ, ਸਰਦਾਰ ਮਸੀਹ, ਪਾਲ ਮਸੀਹ, ਬਲਕਾਰ ਮਸੀਹ, ਯਾਕੂਬ ਮਸੀਹ, ਤਰਸੇਮ ਮਸੀਹ, ਪੀਟਰ ਮਸੀਹ, ਸੈਮੂਏਲ ਮਸੀਹ, ਸੁੱਚਾ ਮਸੀਹ, ਸੋਨੂੰ ਮਸੀਹ ਅਤੇ ਇਲਿਆਸ ਮਸੀਹ ਸਮੇਤ ਹੋਰਨਾਂ ਨੂੰ ਪਾਰਟੀ ਚਿੰਨ੍ਹ ਵਾਲੇ ਮਫ਼ਲਰ ਭੇਟ ਕਰਕੇ ਸਨਮਾਨਿਤ ਕਰਦਿਆਂ ਵਿਸ਼ਵਾਸ ਦਵਾਇਆ ਕਿ ਉਹ ਉਨ੍ਹਾਂ ਦੇ ਹਰ ਦੁੱਖ ਸੁੱਖ ਵਿਚ ਭਾਈਵਾਲ ਹੋਣਗੇ | ਇਸ ਮੌਕੇ ਗੱਲਬਾਤ ਕਰਦਿਆਂ ਸ: ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਹਰੇਕ ਸੂਝਵਾਨ ਪੰਜਾਬੀ 'ਆਪ' ਵਿਚ ਸ਼ਾਮਿਲ ਹੋਣ ਲਈ ਬੇਤਾਬ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਪ ਸਰਕਾਰ ਪ੍ਰਤੀ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ ਅਤੇ ਹਰ ਵਰਗ ਅਤੇ ਸਮਾਜ ਦੇ ਲੋਕ ਪਾਰਟੀ ਦੀਆਂ ਨੀਤੀਆਂ ਦਾ ਸਮਰਥਨ ਕਰ ਰਹੇ ਹਨ | ਇਸ ਮੌਕੇ ਨੌਜਵਾਨ ਆਗੂ ਖੁਸ਼ਪਾਲ ਸਿੰਘ ਧਾਲੀਵਾਲ, ਓ.ਐੱਸ.ਡੀ. ਗੁਰਜੰਟ ਸਿੰਘ ਸੋਹੀ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਸਰਪੰਚ ਹਰਜੀਤ ਸਿੰਘ ਗੁਰਾਲਾ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਸਰਪੰਚ ਰਾਜਵਿੰਦਰ ਸਿੰਘ ਰਾਜਾ ਪੰਜ ਗਰਾਈਆਂ ਵਾਹਲਾ, ਸਰਪੰਚ ਰਾਜਵਿੰਦਰ ਸਿੰਘ ਰਾਜੂ ਫੱਤੇਵਾਲ ਅਤੇ ਸ਼ੇਰ ਸਿੰਘ ਭੁੱਲਰ ਪੰਡੋਰੀ ਆਦਿ ਹਾਜ਼ਰ ਸਨ |