28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-12-2025

ਤਰਸਿੱਕਾ ਜ਼ੋਨ 'ਚ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀ ਸਫਲਤਾ 50 ਦੇ ਕਰੀਬ ਭਾਜਪਾ ਤੇ 'ਆਪ' ਸਮਰਥਕ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਅਜੀਤ ਡੈਸਕ 10-12-2025
ਤਰਸਿੱਕਾ, 9 ਦਸੰਬਰ (ਗੁਰਪ੍ਰੀਤ ਸਿੰਘ ਮੱਤੇਵਾਲ)-ਜ਼ੋਨ ਤਰਸਿੱਕਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਨਵਜਿੰਦਰ ਪਾਲ ਸਿੰਘ ਗਾਂਧੀ ਅਤੇ ਬਲਾਕ ਸੰਮਤੀ ਉਮੀਦਵਾਰ ਸਰਨੈਲ ਸਿੰਘ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਅਕਾਲੀ ਆਗੂ ਸ਼ਿਵਰਾਜ ਸਿੰਘ ਤਰਸਿੱਕਾ ਅਤੇ ਮਨਜੀਤ ਸਿੰਘ ਤਰਸਿੱਕਾ ਦੀ ਅਗਵਾਈ ਹੇਠ 50 ਦੇ ਕਰੀਬ ਭਾਜਪਾ ਅਤੇ 'ਆਪ' ਵਰਕਰਾਂ ਦੇ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ | ਤਰਸਿੱਕਾ ਵਿਚ ਅੱਜ ਇਕ ਭਰਵੀਂ ਚੋਣ ਮੀਟਿੰਗ ਦੌਰਾਨ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਇਨ੍ਹਾਂ ਪਰਿਵਾਰਾਂ ਨੂੰ ਉਪਰੋਕਤ ਆਗੂਆਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਇਨ੍ਹਾਂ ਅਕਾਲੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਦੋਹਾਂ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਮੰਗੀਆਂ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਅਪਣੀ ਹਾਰ ਨੂੰ ਵੇਖਦੇ ਹੋਏ ਇਨ੍ਹਾਂ ਚੋਣਾਂ ਵਿਚ ਧਕੇਸ਼ਾਹੀ ਕਰਦੇ ਹੋਏ ਡਰ ਦਾ ਮਾਹੌਲ ਬਣਾ ਰਹੀ ਹੈ ਪਰ ਸਰਕਾਰ ਆਪਣੇ ਮਨਸੂਬਿਆਂ ਵਿਚ ਕਦੇ ਕਾਮਯਾਬ ਨਹੀਂ ਹੋਵੇਗੀ ਅਤੇ ਪੰਜਾਬ ਦੇ ਲੋਕ ਸਰਕਾਰ ਦੀ ਧੱਕੇਸ਼ਾਹੀ ਦਾ ਜਵਾਬ ਇਨ੍ਹਾਂ ਵੋਟਾਂ ਵਿਚ ਦੇਣ ਲਈ ਤਿਆਰ ਬੈਠੇ ਹਨ | ਇਸ ਮੌਕੇ ਮਨਜੀਤ ਸਿੰਘ ਪ੍ਰਧਾਨ ਮਨਜੀਤ ਸਿੰਘ ਸਾਬਕਾ ਚੇਅਰਮੈਨ, ਸਿਵਰਾਜ ਸਿੰਘ ਤਰਸਿਕਾ, ਮਨਜੀਤ ਸਿੰਘ ਸੇਠ, ਨਿਰਮਲ ਸਿੰਘ, ਦਿਲਬਾਗ ਸਿੰਘ, ਰਸ਼ਪਾਲ ਸਿੰਘ, ਪਿ੍ਤਪਾਲ ਸਿੰਘ, ਨਿਸ਼ਾਨ ਸਿੰਘ, ਨੰਬਰਦਾਰ ਬਲਜੀਤ ਸਿੰਘ, ਗਗਨਦੀਪ ਕੌਰ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਮੌਜੂਦ ਸਨ |
ਪਿਛਲੀ ਖ਼ਬਰ ਧਾਲੀਵਾਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੇ ਹੱਕ 'ਚ ਬਲੜਵਾਲ ਵਿਖੇ ਚੋਣ ਮੀਟਿੰਗ ਅਗਲੀ ਖ਼ਬਰ 'ਆਪ' ਨੂੰ ਚੋਣਾਂ ਵਿਚ ਲੋਕ ਬੁਰੀ ਤਰ੍ਹਾਂ ਨਕਾਰ ਦੇਣਗੇ-ਰਾਣਾ ਲੋਪੋਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।