30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

ਨਵੇਂ ਸਾਲ ਨੂੰ ਸਮਰਪਿਤ 'ਅਰਦਾਸ ਦਿਵਸ ਸਮਾਗਮ' ਪਹਿਲੀ ਨੂੰ

ਅਜੀਤ ਡੈਸਕ 29-12-2025
ਬਾਬਾ ਬਕਾਲਾ ਸਾਹਿਬ, 28 ਦਸੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਪਿਛਲੇ 40 ਸਾਲਾਂ ਤੋਂ ਨਿਰੰਤਰ ਪੰਜਾਬੀ ਮਾਂ ਬੋਲੀ ਦੀ ਸੇਵਾ 'ਚ ਜੁਟੀ ਚਰਚਿਤ ਸਾਹਿਤਕ ਸੰਸਥਾ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ, 2025 ਨੂੰ ਅਲਵਿਦਾ ਕਹਿੰਦਿਆਂ ਅਤੇ ਨਵੇਂ ਵਰ੍ਹੇ 2026 ਨੂੰ ਜੀ ਆਇਆਂ ਕਹਿਣ ਲਈ, 'ਅਰਦਾਸ ਦਿਵਸ ਸਮਾਗਮ' 1 ਜਨਵਰੀ, 2026, ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਇਤਿਹਾਸਕ ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਇਆ ਜਾਵੇਗਾ | ਜਿਸ ਵਿਚ ਸਭਾ ਦੇ 42ਵੇਂ ਸਾਲ ਵਿਚ ਪ੍ਰਵੇਸ਼ ਕਰਨ ਦੀ ਖੁਸ਼ੀ ਵਿਚ, ਨਵੇਂ ਸਾਲ ਵਿਚ ਨਵੇਂ ਪ੍ਰੋਗਰਾਮ ਉਲੀਕਣ ਲਈ ਅਤੇ ਸਰੱਬਤ ਦੇ ਭਲੇ ਲਈ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਜਾਵੇਗੀ |
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਰਾਜਾਸਾਂਸੀ 'ਚ ਸ਼ਹਾਦਤਾਂ ਨੂੰ ਸਮਰਪਿਤ ਸਾਲਾਨਾ ਕੀਰਤਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।