02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਕਿਸਾਨ ਜਥੇਬੰਦੀ ਨੇ ਬਿਜਲੀ, ਬੀਜ 2025 ਕਾਨੂੰਨ ਤੇ ਚਾਰ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ

ਅਜੀਤ ਡੈਸਕ 30-12-2025
ਨਵਾਂ ਪਿੰਡ, 29 ਦਸੰਬਰ (ਜਸਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੇ ਬਿਜਲੀ, ਬੀਜ ਕਾਨੂੰਨ 2025 ਤੇ ਲੇਬਰ ਕੋਡ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉੱਤਪਾਦਕ ਕਿਸਾਨ ਜਥੇਬੰਦੀ ਦੀ ਅਹਿਮ ਮੀਟਿੰਗ ਸਥਾਨਕ ਕਸਬਾ ਵਿਖੇ ਜਥੇ. ਭੁਪਿੰਦਰ ਸਿੰਘ ਤੀਰਥਪੁਰ ਪ੍ਰਧਾਨ ਸਬਜ਼ੀ ਉੱਤਪਾਦਕ ਜਥੇਬੰਦੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਉਚੇਚੇ ਤੌਰ 'ਤੇ ਪੁੱਜੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਸਕੱਤਰ ਲੱਖਬੀਰ ਸਿੰਘ ਨਿਜਾਮਪੁਰ ਨੇ ਬੋਲਦਿਆਂ ਕਿਹਾ ਕਿ ਬਿਜਲੀ ਐਕਟ 2025 ਦੇ ਅਮਲ 'ਚ ਆਉਣ ਨਾਲ ਬਿਜਲੀ ਬਹੁਤ ਜ਼ਿਆਦਾ ਮਹਿੰਗੀ ਹੋਣ ਨਾਲ ਇਹ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋ ਜਾਵੇਗੀ | ਕੇਂਦਰ ਸਰਕਾਰ ਵਲੋਂ ਲਗਾਤਾਰ ਜਨਤਕ ਖੇਤਰਾਂ ਨੂੰ ਪ੍ਰਾਈਵੇਟ ਕਰਕੇ ਕਾਰਪੋਰੇਟਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ ਮਨਰੇਗਾ ਕਨੂੰਨ ਨੂੰ ਖਤਮ ਕਰਕੇ ਦਿਹਾਤੀ ਲੋਕਾਂ ਨੂੰ ਮਿਲਦਾ ਰੁਜ਼ਗਾਰ ਵੀ ਬੰਦ ਕਰ ਦਿੱਤਾ ਗਿਆ ਹੈ | ਬੀਜ ਕਾਨੂੰਨ ਤੇ ਚਾਰ ਲੇਬਰ ਕੋਡਾਂ ਨੂੰ ਲਾਗੂ ਕਰਕੇ ਕੇਂਦਰ ਸਰਕਾਰ ਸਭ ਕੁਝ ਵੱਡੇ ਕਾਰਪੋਰੇਟਾਂ ਤੇ ਧਨਾਡਾਂ ਦੇ ਹਵਾਲੇ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਨੀਤੀਆਂ ਖ਼ਿਲਾਫ਼ ਪ੍ਰਚਾਰ ਮੁਹਿੰਮ ਚਲਾ ਕਿ ਮੋਰਚੇ ਵਲੋਂ ਛਾਪੀ ਗਈ ਦੋ ਪਰਤੀ ਸਮੱਗਰੀ ਲੋਕਾਂ 'ਚ ਵੰਡਣ ਦਾ ਫ਼ੈਸਲਾ ਕੀਤਾ ਗਿਆ ਹੈ | ਮੀਟਿੰਗ ਦੌਰਾਨ 16 ਜਨਵਰੀ ਦੇ ਜ਼ਿਲ੍ਹਾ ਪੱਧਰੀ ਲੋਕ ਪ੍ਰਦਰਸ਼ਨ 'ਚ ਲੋਕਾਂ ਦੇ ਵੱਡੀ ਗਿਣਤੀ 'ਚ ਪਹੁੰਚਣ ਦੇ ਲਈ ਉਨ੍ਹਾਂ ਨੂੰ ਲਾਮਬੰਧ ਕਰਨ ਦਾ ਫ਼ੈਸਲਾ ਹੋਇਆ ਤਾਂ ਜੋ ਉਪਰੋਕਤ ਕਾਨੂੰਨਾਂ ਦੇ ਵਿਰੋਧ 'ਚ ਲੋਕ ਲਹਿਰ ਪੈਦਾ ਕੀਤੀ ਜਾ ਸਕੇ | ਉਪਰੰਤ ਇਨ੍ਹਾਂ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਤਰਸੇਮ ਸਿੰਘ ਨੰਗਲ, ਗੁਰਮੇਜ ਸਿੰਘ ਮੱਖਣਵਿੰਡੀ, ਅਵਤਾਰ ਸਿੰਘ, ਭੁਪਿੰਦਰ ਸਿੰਘ ਵਡਾਲਾ ਜੌਹਲ, ਬਲਵੰਤ ਸਿੰਘ ਤੀਰਥਪੁਰ, ਕਰਨੈਲ ਸਿੰਘ, ਜਰਨੈਲ ਸਿੰਘ, ਪਾਲ ਸਿੰਘ, ਅਜੈਬ ਸਿੰਘ ਤੇ ਬਲਵਿੰਦਰ ਸਿੰਘ ਨਵਾਂ ਪਿੰਡ, ਧਰਮਿੰਦਰ ਸਿੰਘ, ਕਿਲਾ ਜੀਵਨ ਸਿੰਘ, ਮਹਿਲ ਸਿੰਘ ਤੇ ਪ੍ਰਤਾਪ ਸਿੰਘ ਛਾਪਾ, ਹਰਜੀਤ ਸਿੰਘ, ਜਸਜੀਤ ਸਿੰਘ, ਸਿਮਰਜੀਤ ਸਿੰਘ ਨਿਜਾਮਪੁਰ ਤੇ ਮਲਕੀਅਤ ਸਿੰਘ ਮੱਖਣਵਿੰਡੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਨਰੇਗਾ 'ਚ ਬਦਲਾਅ ਕਰਕੇ ਮਜ਼ਦੂਰਾਂ ਦੀ ਰੋਟੀ ਖੋਹਣ ਦੀਆਂ ਚਾਲਾਂ ਕਾਮਯਾਬ ਨਹੀਂ ਹੋਣਗੀਆਂ-ਗਨੀਵ ਕੌਰ ਮਜੀਠੀਆ <br/> ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।