02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਮਨਰੇਗਾ 'ਚ ਬਦਲਾਅ ਕਰਕੇ ਮਜ਼ਦੂਰਾਂ ਦੀ ਰੋਟੀ ਖੋਹਣ ਦੀਆਂ ਚਾਲਾਂ ਕਾਮਯਾਬ ਨਹੀਂ ਹੋਣਗੀਆਂ-ਗਨੀਵ ਕੌਰ ਮਜੀਠੀਆ <br/>

ਅਜੀਤ ਡੈਸਕ 30-12-2025
ਜੇਠੂਵਾਲ, 29 ਦਸੰਬਰ (ਮਿੱਤਰਪਾਲ ਸਿੰਘ ਰੰਧਾਵਾ)- ਸ਼੍ਰੋਮਣੀ ਅਕਾਲੀ ਦਲ ਹਲਕਾ ਮਜੀਠਾ ਦੀ ਵਿਧਾਇਕਾ ਬੀਬਾ ਗਨੀਵ ਕੌਰ ਮਜੀਠੀਆ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਵਿਚਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਜੋ ਕਿ ਗਰੀਬਾਂ ਨੂੰ ਪਿੰਡਾਂ 'ਚ ਰੁਜ਼ਗਾਰ ਦੇਣ ਲਈ ਮਨਰੇਗਾ ਸਕੀਮ ਚੱਲ ਰਹੀ ਸੀ ਪਰ ਉਸ ਨੂੰ ਇਸ ਸਰਕਾਰ ਵਲੋਂ ਬੰਦ ਕਰਕੇ ਮਨਰੇਗਾ 'ਚ ਬਦਲਾਅ ਕਰਕੇ ਗਰੀਬਾਂ ਦੀ ਰੋਜੀ ਰੋਟੀ ਖੋਹਣ ਦੀਆਂ ਜੋ ਚਾਲਾਂ ਇਸ ਸਰਕਾਰ ਵਲੋਂ ਘੜੀਆਂ ਜਾ ਰਹੀਆਂ ਹਨ, ਉਹ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ ਕਿਉ ਕਿ ਮਨਰੇਗਾ ਤਹਿਤ ਹਰ ਗਰੀਬ ਵਰਗ ਨਾਲ ਸੰਬੰਧਿਤ ਲੋਕਾਂ ਨੂੰ ਸਾਲ ਵਿਚ 100 ਦਿਨ ਦਾ ਰੁਜ਼ਗਾਰ ਮਿਲਦਾ ਸੀ ਪਰ ਹੁਣ ਇਸ ਕੇਂਦਰ ਸਰਕਾਰ ਵਲੋਂ ਮਨਰੇਗਾ ਨੂੰ ਬੰਦ ਕਰਕੇ ਜੋ ਵੀ ਬੀ ਜੀ ਰਾਮ ਜੀ ਨਾਂ ਦਿੱਤਾ ਗਿਆ ਹੈ ਉਸ ਵਿੱਚ ਗਰੀਬਾਂ ਨੂੰ ਰੁਜਗਾਰ ਦੇਣ ਵਾਸਤੇ ਕੇਦਰ ਸਰਕਾਰ ਨੇ 40 ਫੀਸਦੀ ਦਾ ਬੋਝ ਸੂਬਾ ਸਰਕਾਰਾਂ ਨੂੰ ਪਾਉਣ ਦਾ ਜੋ ਨਿਯਮ ਬਣਾਇਆ ਹੈ, ਉਸ ਦਾ ਸ਼੍ਰੋਮਣੀ ਅਕਾਲੀ ਦਲ ਵਿਰੋਧ ਕਰਦਾ ਹੈ ਅਤੇ ਇਹ ਬਿੱਲ ਪਾਸ ਕਰਨ ਦੀ ਬਜਾਏ ਕੇਂਦਰ ਸਰਕਾਰ ਵਾਪਸ ਲਵੇ ਅਤੇ ਮਨਰੇਗਾ ਵਾਸਤੇ 100 ਫੀਸਦੀ ਫੰਡ ਕੇਂਦਰ ਸਰਕਾਰ ਪਹਿਲਾਂ ਦੀ ਤਰ੍ਹਾਂ ਮੁਹੱਈਆ ਕਰਵਾਏ | ਉਨ੍ਹਾਂ ਕਿਹਾ ਕਿ ਭਾਜਪਾ ਦੀ ਇਹ ਨਵੀਂ ਮਜਦੂਰ ਵਿਰੋਧੀ ਨੀਤੀ ਦੇਸ਼ ਦੇ ਗਰੀਬਾਂ ਦੇ ਵਿਰੁੱਧ ਵੱਡੀ ਸਾਜਿਸ਼ ਹੈ | ਇਸ ਨਾਲ ਗਰੀਬ ਹੋਰ ਗਰੀਬ ਹੋ ਜਾਵੇਗਾ ਅਤੇ ਉਸ ਦਾ ਜੀਵਨ ਪੱਧਰ ਹੇਠਾਂ ਡਿੱਗ ਜਾਵੇਗਾ | ਇਸ ਮੌਕੇ ਮੇਜਰ ਸਿਵਚਰਨ ਸਿਵੀ, ਲਖਬੀਰ ਸਿੰਘ ਗਿੱਲ, ਗਗਨਦੀਪ ਸਿੰਘ ਭਕਨਾ, ਐਡਵੋਕੇਟ ਰਾਕੇਸ ਪਰਾਸਰ, ਸਾਬਕਾ ਸਰਪੰਚ ਜਸਪਾਲ ਸਿੰਘ, ਸਰਪੰਚ ਗੁਰਭੇਜ ਸਿੰਘ ਸੋਨਾ, ਮੱਖਣ ਸਿੰਘ ਹਰੀਆ, ਸਰਪੰਚ ਸੁਖਦੀਪ ਸਿੰਘ ਦੀਪੀ, ਸੁਖਜੀਤ ਸਿੰਘ ਲੁੱਧੜ, ਹਰਦਿਆਲ ਸਿੰਘ ਭੱਟੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਜੇ ਵੀ ਰਿਸ ਰਹੇ ਨੇ ਹੜ੍ਹਾਂ ਵਲੋਂ ਦਿੱਤੇ ਜ਼ਖ਼ਮ ਅਗਲੀ ਖ਼ਬਰ ਕਿਸਾਨ ਜਥੇਬੰਦੀ ਨੇ ਬਿਜਲੀ, ਬੀਜ 2025 ਕਾਨੂੰਨ ਤੇ ਚਾਰ ਲੇਬਰ ਕੋਡ ਦੀਆਂ ਕਾਪੀਆਂ ਸਾੜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।