16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸਰਕਾਰੀ ਸਕੂਲ ਮਾਡਲ ਟਾਊਨ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 01-06-2025
ਪਟਿਆਲਾ, 31 ਮਈ (ਧਰਮਿੰਦਰ ਸਿੰਘ ਸਿੱਧੂ)-ਸ.ਸੀ.ਸੈ. ਸਕੂਲ ਮਾਡਲ ਟਾਊਨ ਪਟਿਆਲਾ ਵਿਖੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਖੇਤਰ ਦਫ਼ਤਰ ਪਟਿਆਲਾ ਦੁਆਰਾ ਵਿਸ਼ਵ ਵਾਤਾਵਰਨ ਦਿਵਸ 2025 ਮਨਾਇਆ ਗਿਆ | ਇਸ ਮੌਕੇ ਸਮਾਗਮ ਦੇ ਮੁੱਖ ਮਹਿਮਾਨ ਇੰਜ. ਗੁਰਸ਼ਰਨਦਾਸ ਗਰਗ, ਸੀਨੀਅਰ ਵਾਤਾਵਰਨ ਇੰਜੀਨੀਅਰ, ਜ਼ੋਨਲ ਦਫ਼ਤਰ-1, ਇੰਜੀਨੀਅਰ ਗੁਰਕਰਨ ਸਿੰਘ, ਵਾਤਾਵਰਨ ਇੰ., ਇੰਜੀਨੀਅਰ ਮੋਹਿਤ ਬਿਸ਼ਟ ਵਾਤਾਵਰਨ ਇੰ. ਤੇ ਇੰਜੀਨੀਅਰ ਅੰਕਾਕਸ਼ਾ ਸਹਾਇਕ ਵਾਤਾਵਰਨ ਇੰ. ਅਤੇ ਰੀਨਾ ਚੱਡਾ ਜੀ.ਐਮ (ਆਈ.ਪੀ.ਸੀ.ਏ.) ਨੇ ਸ਼ਿਰਕਤ ਕੀਤੀ | ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਵਾਤਾਵਰਨ ਦਿਵਸ ਦੀ ਥੀਮ 'ਪਲਾਸਟਿਕ ਪ੍ਰਦੂਸ਼ਣ ਦਾ ਅੰਤ' ਵਿਚ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ | ਇਸ ਪੇਂਟਿੰਗ ਮੁਕਾਬਲੇ ਦੀ ਤਿਆਰੀ ਸਕੂਲ ਦੀ ਫਾਈਨ ਆਰਟਸ ਲੈਕਚਰਾਰ ਜਸਕਿਰਨ ਕੌਰ ਦੁਆਰਾ ਕਰਵਾਈ ਗਈ | ਇਸ ਤੋਂ ਇਲਾਵਾ ਮੰਥਨ ਆਰਟ ਐਂਡ ਥੀਏਟਰ ਸੋਸਾਇਟੀ ਵਲੋਂ ਨੁੱਕੜ ਨਾਟਕ ਪੇਸ਼ ਕੀਤਾ ਗਿਆ | ਉਪਰੰਤ ਮੈਡਮ ਰੀਨਾ ਚੱਡਾ ਨੇ ਵੱਖ-ਵੱਖ ਗਤੀਵਿਧੀਆਂ ਦੁਆਰਾ ਕੂੜੇ ਨੂੰ ਵੱਖ ਕਰਨ ਬਾਰੇ ਵਿਦਿਆਰਥੀਆਂ ਨੂੰ ਦੱਸਿਆ | ਸਕੂਲ ਪਿ੍ੰਸੀਪਲ ਨਰੇਸ਼ ਅਤੇ ਸਕੂਲ ਇਕੋ ਕਲੱਬ ਕੋਆਰਡੀਨੇਟਰ ਸੋਨੀਆ ਚਾਵਲਾ ਸਾਇੰਸ ਨੇ ਵਿਦਿਆਰਥੀਆਂ ਨੂੰ ਗਿੱਲਾ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕੂੜੇਦਾਨ ਵਿਚ ਪਾਉਣ ਬਾਰੇ ਦੱਸਿਆ | ਇਸ ਮੌਕੇ 'ਤੇ ਇਕਨਾਮਿਕਸ ਲੈਕਚਰਾਰ ਅਮਨਪ੍ਰੀਤ ਕੌਰ ਅਤੇ ਸਾਇੰਸ ਮਿਸਟਰ ਦਮਨਦੀਪ ਕੌਰ ਵੀ ਹਾਜ਼ਰ ਸਨ | ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਵਿਦਿਆਰਥੀਆਂ ਨੂੰ ਕੱਪੜੇ ਦੇ ਥੈਲੇ ਵੰਡੇ ਗਏ |
ਪਿਛਲੀ ਖ਼ਬਰ ਭਾਜਪਾ ਆਗੂ ਐਡ. ਕਾਂਸਲ ਨੇ ਲੋਕਮਾਤਾ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸੇਵਾ ਸੁਸਾਇਟੀ ਵਲੋਂ ਬਾਬਾ ਗੋਲਾ ਸਕੂਲ ਬੰਗਾ ਵਿਖੇ ਅਧਿਆਪਕਾਂ ਦਾ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।