16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2025

ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 01-06-2025
ਖਮਾਣੋਂ, 31 ਮਈ (ਮਨਮੋਹਣ ਸਿੰਘ ਕਲੇਰ)-ਅਕਾਲ ਅਕੈਡਮੀ ਖਮਾਣੋਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵਲੋਂ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ, ਉਪਰੰਤ ਸ਼ਬਦ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਗੁਰੂ ਸਾਹਿਬ ਜੀ ਦੀ ਅਦੁੱਤੀ ਸ਼ਹਾਦਤ ਅਤੇ ਇਤਿਹਾਸ ਤੋਂ ਬੱਚਿਆਂ ਨੂੰ ਜਾਣੂ ਕਰਵਾਇਆ ਗਿਆ | ਅੰਤ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਕੜਾਹ ਪ੍ਰਸ਼ਾਦ ਦੀ ਦੇਗ ਵੀ ਵਰਤਾਈ ਗਈ, ਉਪਰੰਤ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਬੀ.ਕੇ.ਕੇ. ਮੈਮੋਰੀਅਲ ਫਾਊਾਡੇਸ਼ਨ ਦੇ ਸਹਿਯੋਗ ਸਦਕਾ 41 ਪੌਦੇ ਅਕੈਡਮੀ ਵਿਚ ਲਗਾਏ ਗਏ, ਜੋ ਉਸਾਰੂ ਅਤੇ ਸ਼ੁੱਧ ਵਾਤਾਵਰਨ ਦੇ ਪ੍ਰਤੀਕ ਹਨ |
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਐਨ.ਆਰ.ਆਈ. ਵਲੋਂ ਰੇਸ਼ਮ ਸਿੰਘ ਦੀ ਮਾਲੀ ਮਦਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।