02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸੁਰਜੀਤ ਸਿੰਘ ਰੱਖੜਾ ਵਲੋਂ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਦਾ ਸਨਮਾਨ <br/>

ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਦਾ ਸਨਮਾਨ ਕਰਦੇ ਹੋਏ ਸੁਰਜੀਤ ਸਿੰਘ ਰੱਖੜਾ ਤੇ ਨਾਲ ਹੋਰ | ਅਜੀਤ ਤਸਵੀਰ <br/> 24-09-2025
ਭਾਦਸੋਂ, 23 ਸਤੰਬਰ (ਪ੍ਰਦੀਪ ਦੰਦਰਾਲਾ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਧਾਰਮਿਕ ਅਤੇ ਰਾਜਨੀਤਿਕ ਬੁਲਾਰਿਆਂ ਦੀ ਸੂਚੀ ਜਾਰੀ ਕੀਤੀ ਗਈ | ਇਸ ਸੂਚੀ ਵਿਚ ਵਿਧਾਨ ਸਭਾ ਹਲਕਾ ਨਾਭਾ ਦੇ ਸਰਗਰਮ ਆਗੂ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੂੰ ਬੁਲਾਰਾ ਨਿਯੁਕਤ ਕੀਤਾ ਗਿਆ | ਜਿਸ ਤੋਂ ਬਾਅਦ ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ ਪੰਜਾਬ ਨੇ ਐਡਵੋਕੇਟ ਸ਼ਾਹਪੁਰ ਨੂੰ ਮੁਬਾਰਕਬਾਦ ਦਿੱਤੀ ਅਤੇ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਦੌਰਾਨ ਰੱਖੜਾ ਨੇ ਕਿਹਾ ਕਿ ਐਡਵੋਕੇਟ ਸ਼ਾਹਪੁਰ ਇਕ ਮਿਹਨਤੀ ਅਤੇ ਪੜ੍ਹੇ ਲਿਖੇ ਨੌਜਵਾਨ ਆਗੂ ਹਨ, ਜੋ ਪੁਰਾਣੇ ਸਮੇਂ ਤੋਂ ਲਗਾਤਾਰ ਹਲਕਾ ਨਾਭਾ ਵਿਚ ਸੇਵਾ ਨਿਭਾ ਰਹੇ ਹਨ | ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਵੀ ਐਡਵੋਕੇਟ ਸ਼ਾਹਪੁਰ ਨੂੰ ਵਧਾਈ ਦਿੱਤੀ | ਇਸ ਮੌਕੇ ਰਵਿੰਦਰ ਸਿੰਘ ਗਰੋਵਰ, ਜਗਰੂਪ ਟਿਵਾਣਾ, ਗੁਰਵਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਮਾਮਲਾ ਸੰਭੂ ਵਿਖੇ ਟਰਾਲੀ ਚੋਰੀ ਦਾ ਪੁਲਿਸ ਨੇ ਕਿਸਾਨਾਂ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੀਤੀ ਨਵੀਂ ਐਫ... ਅਗਲੀ ਖ਼ਬਰ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਸੈਕਟਰੀ ਐਲਾਨੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।