02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮਾਮਲਾ ਸੰਭੂ ਵਿਖੇ ਟਰਾਲੀ ਚੋਰੀ ਦਾ ਪੁਲਿਸ ਨੇ ਕਿਸਾਨਾਂ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੀਤੀ ਨਵੀਂ ਐਫ. ਆਈ. ਆਰ. ਦਰਜ

ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਸਮਰਾਓ ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੱਟੀ ਗਈ ਐਫ. ਆਈ.ਆਰ. ਸੰਬੰਧੀ ਜਾਣਕਾਰੀ ਦਿੰਦੇ ਹੋਏ¢ ਅਜੀਤ ਤਸਵੀਰ <br/> 24-09-2025
ਨਾਭਾ, 23 ਸਤੰਬਰ (ਜਗਨਾਰ ਸਿੰਘ ਦੁਲੱਦੀ)-ਕਿਸਾਨ ਯੂਨੀਅਨਾਂ ਵਲੋਂ ਕੱਲ੍ਹ ਸ਼ੰਭੂ ਟਰਾਲੀ ਚੋਰੀ ਮਾਮਲੇ ਨੂੰ ਲੈ ਕੇ ਡੀ.ਐਸ.ਪੀ. ਦਫਤਰ ਨਾਭਾ ਦੇ ਬਾਹਰ ਧਰਨਾ ਦਿੱਤਾ ਗਿਆ ਸੀ ਜਿਸ ਦੌਰਾਨ ਪੁਲਿਸ ਤੇ ਕਿਸਾਨਾਂ ਵਿਚ ਆਪਸੀ ਖਿੱਚ ਧੂਅ ਹੋ ਗਈ ਸੀ | ਡੀ.ਐਸ.ਪੀ. ਨਾਭਾ ਮਨਦੀਪ ਕੌਰ ਚੀਮਾ ਵਲੋਂ ਕਿਸਾਨਾਂ 'ਤੇ ਆਰੋਪ ਲਗਾਏ ਗਏ ਸਨ ਕਿ ਕਿਸਾਨਾਂ ਵੱਲੋਂ ਉਹਨਾਂ ਦੇ ਵਰਦੀ ਨੂੰ ਹੱਥ ਪਾਇਆ ਗਿਆ ਤੇ ਬਾਲ ਪੁੱਟੇ ਗਏ ਹਨ, ਜਦੋਂ ਕਿ ਕਿਸਾਨਾਂ ਵਲੋਂ ਪੁਲਿਸ ਮੁਲਾਜ਼ਮਾਂ ਉੱਪਰ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ ਗਏ ਸਨ | ਕੱਲ੍ਹ ਦੇਰ ਸ਼ਾਮ ਐਸ.ਪੀ. ਸਪੈਸ਼ਲ ਜਸਵੀਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਦੋਵੇਂ ਧਿਰਾਂ ਨੂੰ ਸ਼ਾਂਤ ਕਰਵਾ ਕੇ ਕਿਸਾਨਾਂ ਦਾ ਧਰਨਾ ਖਤਮ ਕਰਵਾ ਦਿੱਤਾ ਸੀ | ਕਿਸਾਨ ਆਗੂਆਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਐਸ.ਪੀ. ਸਪੈਸ਼ਲ ਜਸਵੀਰ ਸਿੰਘ ਵਲੋਂ ਵਿਸ਼ਵਾਸ ਦਵਾਇਆ ਗਿਆ ਸੀ ਕਿ ਜੋ ਕਿਸਾਨਾਂ ਵਲੋਂ ਦਰਖਾਸਤ ਦਿੱਤੀ ਗਈ ਹੈ ਉਸ ਅਨੁਸਾਰ ਹੀ ਐਫ.ਆਈ.ਆਰ. ਦਰਜ ਕੀਤੀ ਜਾਵੇਗੀ | ਪੁਲਿਸ ਵਲੋਂ ਕੀਤੀ ਗਈ ਨਵੀਂ ਐਫ.ਆਈ.ਆਰ. ਸੰਬੰਧੀ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਸਮਰਾਓ ਨੇ ਕਿਹਾ ਕਿ ਕਿਸਾਨਾਂ ਵਲੋਂ ਦਿੱਤੀ ਗਈ ਦਰਖਾਸਤ ਦੇ ਤਹਿਤ ਅੱਜ ਨਵੀਂ ਐਫ.ਆਈ.ਆਰ. ਕੱਟ ਦਿੱਤੀ ਗਈ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਦੇ ਆਦੇਸ਼ ਅਨੁਸਾਰ ਇਹ ਮਾਮਲਾ ਸੀਆਈਏ ਸਟਾਫ ਪਟਿਆਲਾ ਦੇ ਹਵਾਲੇ ਕਰ ਦਿੱਤਾ ਜਾਵੇਗਾ | ਇਸ ਮਾਮਲੇ ਸੰਬੰਧੀ ਜਦੋਂ ਭਾਰਤੀ ਕਿਸਾਨ ਯੂਨੀਅਨ ਅਜ਼ਾਦ ਦੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਨਾਭਾ ਪੁਲਿਸ ਵਲੋਂ ਅੱਜ ਅਣਪਛਾਤੇ ਵਿਅਕਤੀਆਂ ਖਿਲਾਫ ਕੱਟੀ ਗਈ ਐਫਆਈਆਰ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 24 ਸਤੰਬਰ ਨੂੰ ਮੀਟਿੰਗ ਹੋਵੇਗੀ, ਜਿਸ ਉਪਰੰਤ ਹੀ ਕੋਈ ਫੈਸਲਾ ਲਿਆ ਜਾਵੇਗਾ | ਬਲਾਕ ਪ੍ਰਧਾਨ ਗਮਦੂਰ ਸਿੰਘ ਬਾਬਰਪੁਰ ਨੇ ਕਿਹਾ ਕਿ ਜੇਕਰ ਕਿਸਾਨਾਂ ਵੱਲੋਂ ਦਿੱਤੀ ਗਈ ਅਰਜੀ ਅਨੁਸਾਰ ਪੁਲਿਸ ਵਲੋਂ ਮਾਮਲਾ ਨਾ ਦਰਜ ਕੀਤਾ ਗਿਆ ਤਾਂ ਕਿਸਾਨ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ |
ਪਿਛਲੀ ਖ਼ਬਰ ਕਿਸਾਨ ਜਥੇਬੰਦੀ ਵਲੋਂ ਜੰਮੂ-ਕਟੜਾ ਐਕਸਪ੍ਰੈੱਸ ਵੇਅ ਸੰਬੰਧੀ ਮੁਸ਼ਕਿਲਾਂ ਨੂੰ ਲੈ ਕੇ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਅਗਲੀ ਖ਼ਬਰ ਸੁਰਜੀਤ ਸਿੰਘ ਰੱਖੜਾ ਵਲੋਂ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।