02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਕੇਂਦਰੀ ਜੇਲ੍ਹ ਵਿਚੋਂ ਤਿੰਨ ਮੋਬਾਈਲ ਫੋਨ ਬਰਾਮਦ

ਅਜੀਤ ਡੈਸਕ 24-09-2025
ਪਟਿਆਲਾ, 23 ਸਤੰਬਰ (ਗੁਰਵਿੰਦਰ ਸਿੰਘ ਔਲਖ)-ਕੇਂਦਰੀ ਜੇਲ੍ਹ ਪਟਿਆਲਾ ਦੇ ਸਹਾਇਕ ਸੁਪਰਡੈਂਟ ਭੁਪਿੰਦਰ ਸਿੰਘ ਵਲੋਂ ਥਾਣਾ ਤਿ੍ਪੜੀ ਦੀ ਪੁਲਿਸ ਕੋਲ ਦਰਜ ਕਰਵਾਇਆ ਹੈ ਕਿ ਹਵਾਲਾਤੀ ਅਵਤਾਰ ਸਿੰਘ ਦੀ ਤਲਾਸ਼ੀ ਦੌਰਾਨ ਉਸ ਕੋਲੋਂ ਇਕ ਕੈਚਡਾ ਕੰਪਨੀ ਦਾ ਮੋਬਾਇਲ ਅਤੇ ਵੋਡਾਫੋਨ ਕੰਪਨੀ ਦਾ ਸਿਮ ਬਰਾਮਦ ਹੋਇਆ ਹੈ | ਇਸ ਦੌਰਾਨ ਹਵਾਲਾਤੀ ਮਵੀਨ ਕੁਮਾਰ ਦੀ ਤਲਾਸ਼ੀ ਦੌਰਾਨ ਮੋਬਾਇਲ ਅਤੇ ਸਿਮ ਬਰਾਮਦ ਕੀਤਾ ਗਿਆ ਹੈ | ਇਸੇ ਤਰ੍ਹਾਂ ਸਹਾਇਕ ਸੁਪਰਡੈਂਟ ਜਸਕਿੰਦਰ ਸਿੰਘ ਨੇ ਦਰਜ ਕਰਵਾਇਆ ਕਿ ਹਵਾਲਾਤੀ ਸਨੀ ਕੁਮਾਰ ਦੀ ਚੱਕੀ ਵਿਚ ਲੱਗੀ ਐਲਈਡੀ ਪਿਛੋਂ ਇਕ ਕੈਚਡਾ ਕੰਪਨੀ ਮੋਬਾਇਲ, ਇਕ ਤਾਰ, ਇਕ ਸਿਮ ਬਰਾਮਦ ਕੀਤਾ ਗਿਆ ਹੈ | ਜਿਸ 'ਤੇ ਪੁਲਿਸ ਵਲੋਂ ਉਕਤ ਮੁਲਜਮਾਂ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ |
ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਨਾਬਾਲਗ ਬੱਚੀਆਂ ਨਾਲ ਜਬਰ ਜਨਾਹ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।