03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਪੰਜਾਬੀ ਦਿਵਸ ਮਨਾਇਆ

ਅਜੀਤ ਡੈਸਕ 24-09-2025
ਸਮਾਣਾ, 23 ਸਤੰਬਰ (ਸਾਹਿਬ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਵਿਖੇ ਆਪਣਾ ਪੰਜਾਬ ਫਾਊਡੇਸ਼ਨ ਦੀ ਰਹਿਨੁਮਾਈ ਹੇਠ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਪਹਿਲਾ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਦਿਵਸ ਨਾਲ ਸੰਬੰਧਿਤ ਵਿਦਿਆਰਥੀਆਂ ਦੇ ਕਵਿਤਾ, ਭਾਸ਼ਣ ਅਤੇ ਚਿੱਤਰ ਆਦਿ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਨੇ ਵਧੀਆ ਤਰੀਕੇ ਨਾਲ ਸਾਰੀਆਂ ਪੇਸ਼ਕਾਰੀਆਂ ਕੀਤੀਆਂ | ਪਿ੍ੰਸੀਪਲ ਸਾਹਿਬਾ ਵਲੋਂ ਵਿਦਿਆਰਥੀਆਂ ਨੂੰ ਇਸ ਪੁਰਬ 'ਤੇ ਬਾਬਾ ਫ਼ਰੀਦ ਜੀ ਦੇ ਜੀਵਨ 'ਤੇ ਚਾਨਣਾ ਪਾਉਂਦੇ ਹੋਏ ਪੰਜਾਬੀ ਭਾਸ਼ਾ ਦੀ ਲੋੜ ਅਤੇ ਮਹੱਤਵ ਬਾਰੇ ਜਾਣੂ ਕਰਵਾਇਆ ਗਿਆ |
ਇਸ ਤੋਂ ਇਲਾਵਾ ਵੱਖ-ਵੱਖ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਸਕੂਲ ਪ੍ਰਧਾਨ ਪਰਦਮਨ ਸਿੰਘ ਵਿਰਕ, ਜਨਰਲ ਸਕੱਤਰ ਡਾ.ਹਰਭਜਨ ਸਿੰਘ, ਸੀਨੀਅਰ ਉਪ-ਪ੍ਰਧਾਨ ਗੁਲਜ਼ਾਰ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਜਸਵੰਤ ਸਿੰਘ, ਗੁਰਦੇਵ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਬਾਬਾ ਸਾਹਿਬ ਸਿੰਘ, ਸਕੂਲ ਪਿ੍ੰਸੀਪਲ ਸੁਨੀਤਾ ਰਾਣੀ, ਬਲਬੀਰ ਸਿੰਘ ਧਾਰੀਵਾਲ ਅਤੇ ਸਮੂਹ ਸਟਾਫ਼ ਵਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ 'ਤੇ ਵਿਸ਼ਵ ਪੰਜਾਬੀ ਦਿਵਸ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਗਏ |
ਪਿਛਲੀ ਖ਼ਬਰ ਨਗਰ ਨਿਗਮ ਨੇ 22 ਵਿੱਘੇ ਬੇਸ਼ਕੀਮਤੀ ਜ਼ਮੀਨ ਦਾ ਕੇਸ ਜਿੱਤਿਆ ਅਗਲੀ ਖ਼ਬਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਲੋਂ ਦੱੁਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।