03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਕਾਲਜ ਦੇ ਪਲੇਸਮੈਂਟ ਸੈੱਲ ਵਲੋਂ ਲਗਾਈ ਸੱਤ ਦਿਨਾਂ ਵਰਕਸ਼ਾਪ ਦੀ ਸਫਲਤਾਪੂਰਵਕ ਸਮਾਪਤੀ

ਰਾਜਪੁਰਾ ਨੇੜਲੇ ਪਿੰਡ ਆਕੜ ਦੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ 'ਚ ਵਰਕਸ਼ਾਪ 'ਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਸਰਟੀਫਿਕੇਟ ਹਾਸਲ ਕਰਦੀਆਂ ਹੋਈਆਂ | ਤਸਵੀਰ : ਗੁਰਵਿੰਦਰ ਪਾਲ ਸਿੰਘ <br/> 24-09-2025
ਰਾਜਪੁਰਾ, 23 ਸਤੰਬਰ (ਜੀ.ਪੀ. ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਫ਼ਾਰ ਗਰਲਜ਼ ਆਕੜ ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪਿ੍ੰਸੀਪਲ ਡਾ. ਗੁਰਤੇਜ ਸਿੰਘ ਦੀ ਅਗਵਾਈ ਹੇਠ ਆਈ.ਕਿਉ.ਏ.ਸੀ. ਦੇ ਸਹਿਯੋਗ ਨਾਲ ਕਾਲਜ ਦੇ ਪਲੇਸਮੈਂਟ ਸੈਲ ਨੇ ਨਾਂਦੀ ਫਾਉਂਡੇਸ਼ਨ ਮਹਿੰਦਰਾ ਪਰਾਈਡ ਕਲਾਸਰੂਮ ਦੇ ਸਹਿਯੋਗ ਨਾਲ ਲੜਕੀਆਂ ਨੂੰ ਸਵੈ-ਨਿਰਭਰ ਬਣਾਉਣ ਲਈ 'ਰੋਜ਼ਗਾਰ ਤੇ ਜੀਵਨ ਹੁਨਰ ਸਿਖਲਾਈ ਪ੍ਰੋਗਰਾਮ' ਵਿਸ਼ੇ ਤਹਿਤ ਕਾਲਜ ਵਿਚ ਸੱਤ ਦਿਨਾਂ ਵਰਕਸ਼ਾਪ ਸਫਲਤਾ ਪੂਰਵਕ ਨੇਪਰੇ ਚੜ੍ਹ ਗਈ | ਪ੍ਰੋਗਰਾਮ ਟਰੇਨਰ ਮੈਡਮ ਸ਼ਵੇਤਾ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਨੇ ਸੱਤ ਦਿਨਾਂ ਵਿਚ ਵਿਦਿਆਰਥੀਆਂ ਦੇ ਸੰਚਾਰ ਹੁਨਰ, ਸੈੱਲਫ਼ ਮੈਨੇਜਮੈਂਟ, ਟਾਸਕ ਮੈਨੇਜਮੈਂਟ, ਡਿਜ਼ੀਟਲ, ਵੀਡੀਓ, ਬਾਡੀਲੈਂਗੂਏਜ਼, ਰਿਜ਼ਿਊਮ ਅਤੇ ਮੌਕੇ 'ਤੇ ਇੰਟਰਵਿਊ ਪਾਸ ਕਰਨ ਵਰਗੇ ਵਿਸ਼ਿਆਂ ਉੱਪਰ ਜ਼ੋਰ ਦਿੱਤਾ | ਇਸ ਵਰਕਸ਼ਾਪ ਵਿਚ ਬੀ.ਏ., ਬੀ.ਕਾਮ, ਬੀ.ਸੀ.ਏ ਅਤੇ ਪੀ.ਜੀ.ਡੀ.ਸੀ.ਏ. ਭਾਗ ਤੀਜੇ ਦੀਆਂ ਵਿਦਿਆਰਥਣਾਂ ਨੇ ਹਿੱਸਾ ਲਿਆ | ਪਲੇਸਮੈਂਟ ਸੈੱਲ ਦੇ ਇੰਚਾਰਜ ਡਾ. ਗੁਰਮੀਤ ਕੌਰ ਨੇ ਟਰੇਨਰ ਅਤੇ ਨਾਂਦੀ ਫਾਉਂਡੇਸ਼ਨ ਦਾ ਧੰਨਵਾਦ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਗੁਰਤੇਜ ਸਿੰਘ ਨੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਬਹਾਦਰਗੜ੍ਹ ਅਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਪ੍ਰੋਗਰਾਮ ਵਿਦਿਆਰਥੀਆਂ ਦੇ ਜੀਵਨ ਲਈ ਹਮੇਸ਼ਾ ਹੀ ਲਾਹੇਵੰਦ ਹੁੰਦੇ ਹਨ ਅਤੇ ਅਜਿਹੇ ਪ੍ਰੋਗਰਾਮ ਸਮੇਂ-ਸਮੇਂ 'ਤੇ ਉਲੀਕੇ ਜਾਣੇ ਚਾਹੀਦੇ ਹਨ | ਇਸ ਦੌਰਾਨ ਪਲੇਸਮੈਂਟ ਸੈੱਲ ਦੇ ਸਹਾਇਕ ਪ੍ਰੋ. ਸਤਵੀਰ ਸਿੰਘ, ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਵਲੋਂ ਐਲਾਨਿਆ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਬੇਇਨਸਾਫ਼ੀ-ਬੈਣ... ਅਗਲੀ ਖ਼ਬਰ ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।