28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ-ਰਣਜੋਧ ਸਿੰਘ ਹਡਾਣਾ

ਅਜੀਤ ਡੈਸਕ 25-09-2025
ਦੇਵੀਗੜ੍ਹ 24 ਸਤੰਬਰ (ਰਾਜਿੰਦਰ ਸਿੰਘ ਮÏਜੀ)-ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਗੁਰਦੁਆਰਾ ਮਗਰ ਸਾਹਿਬ ਇਸਰਹੇੜੀ ਵਿਖੇ ਪਹੁੰਚੇ¢ ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਮਨਾਉਣ ਸੰਬੰਧੀ 50 ਲੱਖ ਰੁਪਏ ਜਾਰੀ ਕੀਤੇ ਹਨ¢ਜਿਸ ਵਿਚ ਗੁਰਦੁਆਰਾ ਮਗਰ ਸਾਹਿਬ ਇਸਰਹੇੜੀ ਦਾ ਨਾਮ ਵੀ ਸ਼ਾਮਲ ਹੈ¢ਇਸ ਮਿਲਣ ਵਾਲੀ ਗਰਾਂਟ ਨੂੰ ਪਿੰਡ ਦੇ ਵਿਕਾਸ ਕਾਰਜਾਂ ਤੇ ਲਗਾਉਣ ਸੰਬੰਧੀ ਕਮੇਟੀ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ¢ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ¢ ਉਨ੍ਹਾਂ ਕਿਹਾ ਕਿ ਗੁਰਦੁਆਰਾ ਮਗਰ ਸਾਹਿਬ ਨਾ ਸਿਰਫ਼ ਧਾਰਮਿਕ ਅਸਥਾਨ ਹੈ, ਬਲਕਿ ਇਹ ਪਿੰਡ ਦੀ ਪਛਾਣ ਅਤੇ ਵਿਰਾਸਤ ਦਾ ਵੀ ਪ੍ਰਤੀਕ ਹੈ¢ ਉਨ੍ਹਾਂ ਨੇ ਦੱਸਿਆ ਕਿ ਇਹ ਫੰਡ ਪਿੰਡ ਦੀਆਂ ਸੁਵਿਧਾਵਾਂ, ਪਖਾਨਿਆਂ, ਲਾਇਬ੍ਰੇਰੀ ਅਤੇ ਪੀਣ ਵਾਲੇ ਪਾਣੀ ਅਤੇ ਹੋਰ ਵਿਕਾਸ ਕਾਰਜਾਂ 'ਤੇ ਖ਼ਰਚ ਕੀਤਾ ਜਾਵੇਗਾ¢ ਉਨ੍ਹਾ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਕੀਤੇ ਗਏ ਫ਼ੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਉਹ ਪ੍ਰਬੰਧਕ ਕਮੇਟੀ ਨਾਲ ਲਗਾਤਾਰ ਸੰਪਰਕ ਵਿੱਚ ਰਹਿਣਗੇ¢ ਉਨ੍ਹਾਂ ਨੇ ਕਿਹਾ ਕਿ ਇਹ ਫੰਡ ਪਾਰਦਰਸ਼ੀ ਤਰੀਕੇ ਨਾਲ ਖ਼ਰਚ ਕੀਤੇ ਜਾਣਗੇ ਅਤੇ ਸਮੇਂ-ਸਮੇਂ 'ਤੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਜਾਵੇਗਾ¢ਗੁਰਦੁਆਰਾ ਮਗਰ ਸਾਹਿਬ ਇਸਰਹੇੜੀ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਪੰਜਾਬ ਸਰਕਾਰ ਅਤੇ ਹਲਕਾ ਸਨÏਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਤਹਿ ਦਿਲੋਂ ਧੰਨਵਾਦ ਕੀਤਾ¢ ਉਨ੍ਹਾਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਪਿੰਡ ਦੇ ਵਿਕਾਸ ਕਾਰਜਾਂ ਦੀ ਜ਼ਰੂਰਤ ਮਹਿਸੂਸ ਹੋ ਰਹੀ ਸੀ ਅਤੇ ਇਸ ਫੰਡ ਨਾਲ ਇਹ ਕੰਮ ਸ਼ੁਰੂ ਹੋ ਸਕਣਗੇ¢ ਕਮੇਟੀ ਨੇ ਭਰੋਸਾ ਦਿਵਾਇਆ ਕਿ ਉਹ ਫੰਡ ਦਾ ਸਹੀ ਅਤੇ ਸਮਾਂਬੱਧ ਤਰੀਕੇ ਨਾਲ ਉਪਯੋਗ ਕਰਨਗੇ¢ ਇਸ ਮÏਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੀਤਮ ਸਿੰਘ ਅਲੀਪੁਰ, ਬੀ.ਡੀ.ਓ. ਸੰਦੀਪ ਸਿੰਘ, ਬਾਬਾ ਤਿਰਲੋਕ ਸਿੰਘ, ਸਰਪੰਚ ਸ਼ਿੰਦਰ ਸਿੰਘ, ਦਵਿੰਦਰ ਸਿੰਘ ਮਾੜੂ, ਰਾਜਾ ਧੰਜੂ ਸਰੁਸਤੀਗੜ, ਗੁਰਿੰਦਰਪਾਲ ਸਿੰਘ ਅਦਾਲਤੀਵਾਲਾ, ਪੀ ਏ ਲਾਲੀ ਰਹਿਲ, ਹਰਪਿੰਦਰ ਸਿੰਘ ਚੀਮਾ, ਪੀ.ਆਰ.ਓ. ਅਰਵਿੰਦਰ ਸਿੰਘ, ਅਮਰ ਸਿੰਘ ਆਦਿ ਹਾਜ਼ਰ ਸਨ¢
ਪਿਛਲੀ ਖ਼ਬਰ ਪੰਜਾਬੀ 'ਵਰਸਿਟੀ ਦੇ ਸੰਸਕਿ੍ਤ ਵਿਭਾਗ ਵਿਖੇ ਰੁਪੇਸ਼ ਕੁਮਾਰ ਬੱਲੀ ਦਾ ਵਿਸ਼ੇਸ਼ ਭਾਸ਼ਨ ਕਰਵਾਇਆ ਅਗਲੀ ਖ਼ਬਰ ਡੀ.ਸੀ. ਵਲੋਂ ਝੋਨੇ ਦੀ ਖਰੀਦ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਖਰੀਦ ਏਜੰਸੀਆਂ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।