29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੋਲੀ ਵਿਖੇ ਐਨ.ਐਸ.ਐਸ. ਦਿਵਸ ਮੌਕੇ ਕੈਂਪ ਲਗਾਇਆ

ਅਜੀਤ ਡੈਸਕ 25-09-2025
ਪਟਿਆਲਾ, 24 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਸੈਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ ਬੀ.ਐੱਡ. ਦੇ ਵਿਦਿਆਰਥੀਆਂ ਵਲੋਂ ਐਨ.ਐਸ.ਐਸ. ਦਿਵਸ ਮੌਕੇ ਇਕ ਦਿਨਾ ਐਨ.ਐਸ.ਐਸ ਕੈਂਪ ਦਾ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦਾ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਪਹਿਲਾਂ ਸਥਾਨ ਨਿਸ਼ਟਾ ਤੇ ਪ੍ਰਸੀਲਾ ਨੇ ਹਾਸਿਲ ਕੀਤਾ | ਕਾਲਜ ਪਿ੍ੰਸੀਪਲ ਡਾ. ਮਨਪ੍ਰੀਤ ਕੌਰ, ਮੈਨੇਜਿੰਗ ਡਾਇਰੈਕਟਰ ਲਾਲ ਸਿੰਘ ਟਿਵਾਣਾ, ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਵਲੋਂ ਕਾਲਜ ਕੈਂਪਸ ਵਿੱਚ ਪੌਦੇ ਲਗਾਏ ਗਏ | ਇਸ ਤੋਂ ਇਲਾਵਾ ਕਾਲਜ ਕੈਂਪਸ ਵਿਚ ਸਫ਼ਾਈ ਕੀਤੀ ਗਈ ਅਤੇ ਕਾਲਜ ਪਿ੍ੰਸੀਪਲ ਵਲੋਂ ਵਿਦਿਆਰਥੀਆਂ ਨੂੰ ਸਾਫ਼ ਸਫ਼ਾਈ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ | ਇਸ ਉਪਰੰਤ ਕਾਲਜ ਦੇ ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਵਲੋਂ ਨੜਲੇ ਪਿੰਡਾਂ ਵਿਖੇ ਸਫਾਈ ਅਭਿਐਨ ਚਲਾਇਆ ਗਿਆ ਅਤੇ ਵਿਦਿਆਰਥੀਆਂ ਵਲੋਂ ਪਿੰਡ ਦੀਆਂ ਗਲੀਆਂ ਅਤੇ ਪਾਰਕਾਂ ਦੀ ਸਫਾਈ ਕੀਤੀ ਗਈ | ਵਿਦਿਆਰਥੀਆਂ ਵਲੋਂ ਪਿੰਡ ਦੇ ਲੋਕਾਂ ਨੂੰ ਸਾਫ ਸਫਾਈ ਰੱਖਣ ਸਬੰਧੀ ਜਾਗਰੂਕ ਕੀਤਾ ਗਿਆ | ਅੰਤ 'ਤੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ |
ਪਿਛਲੀ ਖ਼ਬਰ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਮਨਾਇਆ ਪਹਿਲਾ ਵਿਸ਼ਵ ਪੰਜਾਬੀ ਦਿਵਸ ਅਗਲੀ ਖ਼ਬਰ ਮੀਰਾਂਪੁਰ ਕਾਲਜ 'ਚ ਵਿਦਿਆਰਥੀਆਂ ਨੇ ਕੀਤਾ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।