29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਕਿਸਾਨਾਂ ਦੀ ਝੋਨੇ ਦੀ ਖ਼ਰਾਬ ਹੋਈ ਫ਼ਸਲ 'ਤੇ ਮੁਆਵਜ਼ਾ ਦੇਵੇ ਪੰਜਾਬ ਸਰਕਾਰ-ਲੌਟ

ਅਜੀਤ ਡੈਸਕ 25-09-2025
ਭਾਦਸੋਂ, 24 ਸਤੰਬਰ (ਪ੍ਰਦੀਪ ਦੰਦਰਾਲਾ)-ਕਿਸਾਨਾਂ ਦੀ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ ਨੂੰ ਇਸ ਵਾਰ ਪੀਲੀ ਹਲਦੀ ਰੋਗ, ਬੌਨੇਪਣ ਦੇ ਰੋਗ ਨਾਲ ਝੋਨੇ ਦਾ ਬਹੁਤ ਨੁਕਸਾਨ ਹੋਇਆ ਹੈ, ਜਿਸ 'ਤੇ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦੇਵੇ ਤਾਂ ਜੋ ਕਿਸਾਨੀ ਨੂੰ ਕੁਝ ਰਾਹਤ ਸਕੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲਖਵੀਰ ਸਿੰਘ ਲੌਟ ਸਾਬਕਾ ਚੇਅਰਮੈਨ ਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਗੱਲਬਾਤ ਸਮੇਂ ਕੀਤਾ | ਇਸ ਮੌਕੇ ਜਥੇਦਾਰ ਜੋਗਿੰਦਰ ਸਿੰਘ ਲੌਟ, ਭੀਮ ਸਿੰਘ ਗੁਰਨਾ, ਅਵਤਾਰ ਸਿੰਘ ਸੋਹਲ, ਹਰੀ ਸਿੰਘ, ਕਰਨੈਲ ਸਿੰਘ ਨੰਬਰਦਾਰ, ਨਿਰਮਲ ਸਿੰਘ ਧੂਹੜ, ਹਰਬੰਸ ਸਿੰਘ ਖਰੌੜ, ਬੇਅੰਤ ਸਿੰਘ ਖਰੌੜ, ਜਗਤਾਰ ਸਿੰਘ, ਅਵਤਾਰ ਸਿੰਘ ਹਾਜ਼ਰ ਸਨ |
ਪਿਛਲੀ ਖ਼ਬਰ ਰਾਜਿੰਦਰ ਸਿੰਘ ਟੌਹੜਾ ਦੇ ਅਕਾਲ ਚਲਾਣੇ 'ਤੇ ਪ੍ਰਨੀਤ ਕੌਰ ਵਲੋਂ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਪੰਜਾਬ ਸਟੇਟ ਏਡਜ਼ ਸੁਸਾਇਟੀ ਵਲੋਂ ਲਾਇਆ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।