29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਗੱਡੀ ਦੀ ਫੇਟ ਵੱਜਣ ਕਾਰਨ ਔਰਤ ਦੀ ਮੌਤ

ਅਜੀਤ ਡੈਸਕ 25-09-2025
ਬਨੂੜ, 24 ਸਤੰਬਰ (ਭੁਪਿੰਦਰ ਸਿੰਘ)-ਬਨੂੜ-ਰਾਜਪੁਰਾ ਕੌਮੀ ਮਾਰਗ 'ਤੇ ਸਥਿਤ ਡੀ-ਮਾਰਟ ਨੇੜੇ ਪੈਦਲ ਜਾ ਰਹੀ ਔਰਤ ਨੂੰ ਸਕਾਰਪੀਓ ਗੱਡੀ ਨੇ ਫੇਟ ਮਾਰ ਦਿੱਤੀ | ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ | ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਏ.ਐਸ.ਆਈ. ਮਹਿੰਦਰ ਸਿੰਘ ਧੋਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੰਗਲਵਾਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇਕ ਸਕਾਰਪੀਓ ਗੱਡੀ ਨੇ ਪੈਦਲ ਜਾ ਰਹੀ ਔਰਤ ਨੂੰ ਟੱਕਰ ਮਾਰ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਪੁਲਿਸ ਪਾਰਟੀ ਨਾਲ ਮੌਕੇ 'ਤੇ ਪੁੱਜੇ ਤੇ ਜਖ਼ਮੀ ਔਰਤ ਨੂੰ ਇਲਾਜ ਲਈ ਨਿੱਜੀ ਹਸਪਤਾਲ ਲੈ ਕੇ ਗਏ, ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਜਾਂਚ ਅਧਿਕਾਰੀ ਨੇ ਦੱਸਿਆ ਕਿ ਮਿ੍ਤਕ ਔਰਤ ਦੀ ਪਹਿਚਾਣ ਲਈ 72 ਘੰਟਿਆਂ ਲਈ ਲਾਸ਼ ਨੂੰ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ ਤੇ ਅਗਲੇਰੀ ਕਾਰਵਾਈ ਆਰੰਭ ਦਿੱਤੀ |
ਪਿਛਲੀ ਖ਼ਬਰ ਅਕਾਲੀ ਦਲ (ਪੁਨਰ ਸੁਰਜੀਤੀ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਭਾਦਸੋਂ 'ਚ ਕੀਤਾ ਗਿਆ ਸਨਮਾਨ ਅਗਲੀ ਖ਼ਬਰ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਦੇ ਫੁੱਲ ਚੁਗਣ ਤੇ ਅੰਗੀਠਾ ਸਾਹਿਬ ਸੰਭਾਲਣ ਦੀ ਕੀਤੀ ਰਸਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।