ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲੈਣ ਲਈ ਮੰਡੌੜ ਮੰਡੀ ਦਾ ਦੌਰਾ
ਅਜੀਤ ਡੈਸਕ
22-10-2025
ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖ਼ਰੀਦ ਪ੍ਰਕਿ੍ਆ ਦਾ ਜਾਇਜ਼ਾ ਲੈਣ ਲਈ ਏ.ਡੀ.ਸੀ. ਨਵਰੀਤ ਕੌਰ ਸੇਖੋਂ, ਡੀ.ਟੀ.ਓ. ਬਬਨਦੀਪ ਸਿੰਘ ਵਾਲੀਆ, ਡੀ.ਐਫ.ਐਸ.ਸੀ. ਰਵਿੰਦਰ ਕੌਰ ਸਮੇਤ ਵੱਖ-ਵੱਖ ਖ਼ਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਵੀ ਕੀਤੀ | ਇਸੇ ਦੌਰਾਨ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਬਾਹਰਲੇ ਰਾਜਾਂ ਨਾਲ ਲੱਗਦੀਆਂ ਹੱਦਾਂ 'ਤੇ ਲਗਾਏ ਜਾ ਰਹੇ ਨਾਕਿਆਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਮੌਜੂਦਾ ਝੋਨੇ ਦੀ ਖ਼ਰੀਦ ਦੇ ਸੀਜ਼ਨ ਦੌਰਾਨ ਝੋਨੇ ਜਾਂ ਚੌਲਾਂ ਦੀ ਬੋਗਸ ਖ਼ਰੀਦ ਜਾਂ ਗ਼ੈਰ ਕਾਨੂੰਨੀ ਰੀਸਾਇਕਲਿੰਗ ਨਾ ਕਰ ਸਕੇ | ਜਿਸ ਲਈ ਸਾਰੇ ਨਾਕਿਆਂ 'ਤੇ ਪੰਜਾਬ ਤੋਂ ਬਾਹਰੋਂ ਆ ਰਹੇ ਟਰੱਕਾਂ ਦੇ ਬਿਲ ਬਿਲਟੀਆਂ ਆਦਿ ਦੀ ਚੈਕਿੰਗ ਕਰਕੇ ਡਿਟੇਲ ਨੋਟ ਕਰਨ 'ਚ ਕੋਈ ਢਿੱਲ ਨਾ ਵਰਤੀ ਜਾਵੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਦੂਜੇ ਰਾਜਾਂ ਤੋਂ ਘੱਟ ਰੇਟ 'ਤੇ ਝੋਨਾ, ਚਾਵਲ ਖ਼ਰੀਦ ਕੇ ਪੰਜਾਬ ਵਿੱਚ ਵੇਚਣ ਲਈ ਲਿਆਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ | ਇਸ ਅਣਅਧਿਕਾਰਤ ਆਉਣ ਵਾਲੇ ਝੋਨੇ ਜਾਂ ਚਾਵਲ ਦੀ ਆਮਦ ਅਤੇ ਗ਼ੈਰ ਕਾਨੂੰਨੀ ਗਤੀਵਿਧੀਆਂ ਰੋਕਣ ਲਈ ਟੀਮਾਂ ਪੂਰੀ ਮੁਸਤੈਦੀ ਵਰਤਣ ਅਤੇ ਇਸ ਮਾਮਲੇ 'ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗ਼ੈਰ ਕਾਨੂੰਨੀ ਝੋਨੇ ਅਤੇ ਚਾਵਲ ਦੇ ਪਾਏ ਜਾਣ ਵਾਲੇ ਟਰੱਕ ਜਾਂ ਗੁਦਾਮ ਜ਼ਬਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ |