12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਵਿਧਾਇਕ ਦੇਵ ਮਾਨ ਨੇ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ

ਅਜੀਤ ਡੈਸਕ 22-10-2025
ਨਾਭਾ, 21 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਉਨ੍ਹਾਂ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਚਾਰ ਚਰਚਾ ਕੀਤੀ ਗਈ | ਉਪਰੰਤ ਗੱਲਬਾਤ ਕਰਦਿਆਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਆਪ ਆਗੂ ਤੇਜਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਨੂੰ ਰੰਗਲਾ ਸੂਬਾ ਬਣਾਉਣ ਲਈ ਤਤਪਰ ਹਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੀ ਗਿਣਤੀ ਵਿੱਚ ਖੇਡ ਗਰਾਊਾਡ ਬਣਾਏ ਜਾ ਰਹੇ ਹਨ ਤਾਂ ਜੋ ਸੂਬੇ ਦੀ ਕੁਰਾਹੇ ਪਈ ਨੌਜਵਾਨੀ ਨੂੰ ਮੁੜ ਤੋਂ ਖੇਡਾਂ ਨਾਲ ਜੋੜਿਆ ਜਾ ਸਕੇ | ਉਨ੍ਹਾਂ ਕਿਹਾ ਕਿ ਦੇਸ ਦੇ ਹੋਰਨਾਂ ਸੂਬਿਆਂ ਮੁਕਾਬਲੇ ਜੋ ਵਿਕਾਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦਾ ਹੋਇਆ ਹੈ ਉਹ ਹੋਰ ਕਿਸੇ ਵੀ ਸਰਕਾਰ ਨੇ ਅੱਜ ਤੱਕ ਨਹੀਂ ਕਰਵਾਇਆ, ਜਿਸ ਕਰਕੇ ਪੰਜਾਬ ਦੇ ਲੋਕ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਸੰਤੁਸ਼ਟ ਹੋ ਕੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ |
ਪਿਛਲੀ ਖ਼ਬਰ ਸਮਾਣਾ ਪੁਲਿਸ ਵਲੋਂ ਪਰਾਲੀ ਸਾੜਨ ਦੇ ਦੋ ਮਾਮਲੇ ਦਰਜ ਅਗਲੀ ਖ਼ਬਰ ਬੀ.ਕੇ.ਯੂ. ਉਗਰਾਹਾਂ ਦਾ ਵਫ਼ਦ ਮਾਰਕੀਟ ਕਮੇਟੀ ਦੇ ਅਧਿਕਾਰੀ ਨੂੰ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।