12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸਮਾਣਾ ਪੁਲਿਸ ਵਲੋਂ ਪਰਾਲੀ ਸਾੜਨ ਦੇ ਦੋ ਮਾਮਲੇ ਦਰਜ

ਅਜੀਤ ਡੈਸਕ 22-10-2025
ਸਮਾਣਾ, 21 ਅਕਤੂਬਰ (ਸਾਹਿਬ ਸਿੰਘ)-ਥਾਣਾ ਸ਼ਹਿਰੀ ਤੇ ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਪਰਾਲੀ ਸਾੜਨ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਅਣਪਛਾਤੇ ਵਿਅਕਤੀਆਂ ਵਿਰੁੱਧ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਹਨ | ਪੁਲਿਸ ਉਪ-ਕਪਤਾਨ ਸਮਾਣਾ ਫਤਿਹ ਸਿੰਘ ਬਰਾੜ ਨੇ ਦੱਸਿਆ ਕਿ ਥਾਣਾ ਸ਼ਹਿਰੀ ਸਮਾਣਾ ਦੇ ਸਹਾਇਕ ਥਾਣੇਦਾਰ ਧਰਮਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਸੂਚਨਾ ਮਿਲੀ ਕਿ ਫਤਹਿਪੁਰ ਪਿੰਡ ਵਿਚ ਪਰਾਲੀ ਨੂੰ ਅੱਗ ਲਗਾਈ ਗਈ ਹੈ | ਇਸ ਤਰ੍ਹਾਂ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਨੂੰ ਗਸ਼ਤ ਦੇ ਦੌਰਾਨ ਸੂਚਨਾ ਮਿਲੀ ਕਿ ਪਿੰਡ ਰਾਜਲਾ ਵਿਖੇ ਕਿਸੇ ਨੇ ਪਰਾਲੀ ਨੂੰ ਅੱਗ ਲਗਾਈ ਹੈ | ਇਸ ਤਰ੍ਹਾਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕੀਤੀ ਗਈ ਸੀ |
ਪਿਛਲੀ ਖ਼ਬਰ ਸ਼ਰਧਾ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਕੀਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।