13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯਾਤਰਾ ਦਾ ਗਗਨ ਚੌਕ ਵਿਖੇ ਭਰਵਾਂ ਸਵਾਗਤ

ਅਜੀਤ ਡੈਸਕ 22-10-2025
ਰਾਜਪੁਰਾ, 21 ਅਕਤੂਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਰਾਜਪੁਰਾ ਦੇ ਪ੍ਰਵੇਸ਼ ਦੁਆਰ ਸ਼ੰਭੂ ਅਤੇ ਗਗਨ ਚੌਕ ਵਿਖੇ ਤਖਤ ਸ੍ਰੀ ਪਟਨਾ ਸਾਹਿਬ ਤੋਂ ਆਰੰਭ ਹੋਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ | ਇਹ ਯਾਤਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਈ | ਇਸ ਯਾਤਰਾ ਦਾ ਸੰਗਤਾਂ ਵਲੋਂ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨਾਲ ਸੰਬੰਧਿਤ ਨਿਸ਼ਾਨੀਆਂ ਵੈਨ ਵਿਚ ਸਨ ਜਿਨ੍ਹਾਂ ਦੇ ਸੰਗਤਾਂ ਨੇ ਦਰਸ਼ਨ ਕੀਤੇ | ਜਾਣਕਾਰੀ ਮੁਤਾਬਿਕ ਅੱਜ ਯਾਤਰਾ ਨੇ ਸ਼ੰਭੂ ਬੈਰੀਅਰ ਤੋਂ ਹੁੰਦੇ ਹੋਏ ਪੰਜਾਬ ਵਿਚ ਪ੍ਰਵੇਸ਼ ਕੀਤਾ | ਸੰਗਤਾਂ ਵਲੋਂ ਯਾਤਰਾ ਦਾ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ 'ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ | ਇਸ ਸੰਬੰਧੀ ਵੱਖ-ਵੱਖ ਬੁਲਾਰਿਆਂ ਨੇ ਦੱਸਿਆ ਕਿ ਇਹ ਯਾਤਰਾ ਤਖਤ ਸ੍ਰੀ ਪਟਨਾ ਸਾਹਿਬ ਤੋਂ ਸ਼ੁਰੂ ਹੋ ਕੇ ਦੇਸ਼ ਦੇ ਵੱਖ-ਵੱਖ ਰਾਜਾਂ ਵਿਚੋਂ ਦੀ ਹੁੰਦੀ ਹੋਈ ਹਰਿਆਣਾ ਦੇ ਰਸਤੇ ਸ਼ੰਭੂ ਬੈਰੀਅਰ 'ਤੇ ਪੁੱਜੀ ਅਤੇ ਇਸ ਤੋਂ ਬਾਅਦ ਪੰਜਾਬ ਵਿਚ ਪ੍ਰਵੇਸ਼ ਕੀਤਾ | ਗਗਨ ਚੌਂਕ ਵਿਖੇ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ | ਇਹ ਯਾਤਰਾ ਅੱਜ ਬਨੂੜ ਤੋਂ ਹੁੰਦੇ ਹੋਏ ਮੁਹਾਲੀ ਦੇ ਗੁਰਦੁਆਰਾ ਸਾਹਿਬ ਸਿੰਘ ਸ਼ਹੀਦਾਂ ਵਿਖੇ ਪੁੱਜੇਗੀ ਜਿੱਥੇ ਰਾਤ ਦਾ ਵਿਸ਼ਰਾਮ ਹੋਵੇਗਾ | ਇਸ ਮੌਕੇ 'ਤੇ ਹੋਰਨਾਂ ਸਮੇਤ ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੀਨੀਅਰ ਆਗੂ ਹਰਿੰਦਰਪਾਲ ਸਿੰਘ ਚੰਦੂਮਾਜਰਾ, ਪ੍ਰਧਾਨ ਅਬਰਿੰਦਰ ਸਿੰਘ ਕੰਗ, ਪ੍ਰਧਾਨ ਸ਼ਬੇਗ ਸਿੰਘ ਸੰਧੂ, ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ, ਡਾ. ਭਗਵੰਤ ਸਿੰਘ, ਸੀਨੀਅਰ ਆਗੂ ਬਿਕਰਮ ਸਿੰਘ ਸੋਢੀ, ਸੀਨੀਅਰ ਆਗੂ ਗੁਰਜੰਟ ਸਿੰਘ ਮਹਿਦੂਦਾਂ, ਸ਼੍ਰੋਮਣੀ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਨੰਬਰਦਾਰ ਕਿ੍ਪਾਲ ਸਿੰਘ, ਦਾਤਾਰ ਸਿੰਘ ਭਾਟੀਆ, ਇਕਬਾਲ ਸਿੰਘ, ਗੁਰਦੇਵ ਸਿੰਘ ਢਿੱਲੋਂ, ਮੈਨੇਜਰ ਰਮਿੰਦਰ ਸਿੰਘ, ਸੀਨੀਅਰ ਆਗੂ ਰਣਜੀਤ ਸਿੰਘ ਰਾਣਾ, 'ਆਪ' ਆਗੂ ਬਲਵਿੰਦਰ ਸਿੰਘ ਝਾਂੜਵਾ, 'ਆਪ' ਆਗੂ ਗੁਰਪ੍ਰੀਤ ਸਿੰਘ ਧਮੋਲੀ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਰਣਜੀਤ ਸਿੰਘ ਪ੍ਰਧਾਨ, ਬੀਬੀ ਪਰਮਜੀਤ ਕੌਰ, ਬੀਬੀ ਸੁਰਜੀਤ ਕੌਰ, ਕੁਲਵੰਤ ਸਿੰਘ ਪਿ੍ੰਸੀਪਲ ਸਰਦਾਰਗੜ੍ਹ, ਐਡਵੋਕੇਟ ਕੁਲਜਿੰਦਰ ਸਿੰਘ ਸੰਧੂ, ਮਨੀ ਸੰਧੂ, ਮਹਿੰਦਰ ਸਿੰਘ ਫੋਕਲ ਪੁਆਇੰਟ ਅਤੇ ਸ਼ਹਿਰ ਦੇ ਪਤਵੰਤ ਸੱਜਣ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਪੁਲਿਸ ਮੌਜੂਦਾ ਸਮੇਂ ਦਰਪੇਸ਼ ਚੁਣੌਤੀਆਂ ਨੂੰ ਪੇਸ਼ੇਵਰ ਢੰਗ ਨਾਲ ਨਜਿੱਠਣ ਦੇ ਸਮਰੱਥ-ਡੀ. ਆਈ. ਜੀ. ਕੁਲਦੀਪ ਸਿੰ... ਅਗਲੀ ਖ਼ਬਰ ਸੋਨ ਤਗਮਾ ਜਿੱਤਣ ਵਾਲੀ ਖਿਡਾਰਨ ਗੁਰਨੂਰ ਕੌਰ ਦਾ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।