13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਕਪੂਰੀ ਸਕੂਲ ਦੀ ਵਿਦਿਆਰਥਣ ਅਵਨਪ੍ਰੀਤ ਕੌਰ ਨੂੰ ਸੌ ਫ਼ੀਸਦੀ ਨੰਬਰ ਆਉਣ 'ਤੇ ਸਾਈਕਲ ਦੇ ਕੇ ਕੀਤਾ ਸਨਮਾਨਿਤ

ਅਜੀਤ ਡੈਸਕ 22-10-2025
ਦੇਵੀਗੜ੍ਹ, 21 ਅਕਤੂਬਰ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਪ੍ਰਾਇਮਰੀ ਸਕੂਲ ਕਪੂਰੀ ਬਲਾਕ ਦੇਵੀਗੜ੍ਹ ਵਿਚ ਹਰ ਸਾਲ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ | ਸਕੂਲ ਮੁਖੀ ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਸੈਸ਼ਨ 24-25 'ਚ ਪੰਜਵੀਂ ਜਮਾਤ ਦੀ ਵਿਦਿਆਰਥਣ ਅਵਨਪ੍ਰੀਤ ਕੌਰ ਨੇ 500 ਨੰਬਰ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ ਸੀ | ਸਕੂਲ ਅਧਿਆਪਕ ਹਰਪ੍ਰੀਤ ਸਿੰਘ ਉੱਪਲ, ਮੈਡਮ ਸਤਵਿੰਦਰ ਕੌਰ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸੇਵਾ ਸੋਸਾਇਟੀ ਪਟਿਆਲਾ ਤੇ ਕਪੂਰੀ ਸਕੂਲ ਦੇ ਅਧਿਆਪਕਾਂ ਦੇ ਸਹਿਯੋਗ ਨਾਲ ਵਿਦਿਆਰਥਣ ਅਵਨਪ੍ਰੀਤ ਕੌਰ ਨੂੰ ਸਾਈਕਲ ਦੇ ਕੇ ਸਨਮਾਨਿਤ ਗਿਆ | ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਜੀਤ ਕੌਰ ਨੇ ਕਿਹਾ ਕਿ ਸਕੂਲ 'ਚ ਹਰ ਮੁਕਾਬਲਿਆਂ ਨੂੰ ਲੈ ਕੇ ਵੱਡੇ ਪੱਧਰ 'ਤੇ ਬੱਚਿਆਂ ਦੀ ਤਿਆਰੀ ਕਰਵਾਈ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸ਼ਿਵ ਕੁਮਾਰ ਬਟਾਲਵੀ ਦੀ ਯਾਦ 'ਚ ਜ਼ਿਲ੍ਹਾ ਪੱਧਰੀ ਹੋਏ ਵਿੱਦਿਅਕ ਮੁਕਾਬਲਿਆਂ ਦੌਰਾਨ ਸਕੂਲ ਦੀ ਚੌਥੀ ਜਮਾਤ ਦੀ ਵਿਦਿਆਰਥਣ ਹਰਸ਼ਪ੍ਰੀਤ ਕੌਰ ਨੂੰ ਵੀ ਬੈਸਟ ਗੈੱਸਟ ਪਰਫੋਰਮੈਂਸ ਆਉਣ 'ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਕੂਲ ਅਧਿਆਪਕ ਬੱਚਿਆਂ ਦੀ ਚੰਗੀ ਕਾਰਗੁਜ਼ਾਰੀ ਲਈ ਹਰ ਪੱਖੋਂ ਹਰ ਪੱਧਰ 'ਤੇ ਤਿਆਰੀ ਕਰਵਾਉਂਦੇ ਹਨ | ਇਸ ਸਮੇਂ ਬੀ.ਐਸ.ਓ. ਨਰਿੰਦਰ ਕੌਰ, ਸੈਂਟਰ ਇੰਚਾਰਜ ਮੈਡਮ ਗੁਰਵਿੰਦਰ ਕੌਰ, ਬਲਜਿੰਦਰ ਸਿੰਘ, ਅਮਰੀਕ ਸਿੰਘ, ਨਗਰ ਪੰਚਾਇਤ ਦੇਵੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ, ਰਣਧੀਰ ਸਿੰਘ ਕਪੂਰੀ, ਨੰਬਰਦਾਰ ਕੇਸਰ ਸਿੰਘ, ਲਖਵਿੰਦਰ ਸਿੰਘ, ਬੂਟਾ ਸਿੰਘ, ਐਸ.ਐਮ.ਸੀ. ਕਮੇਟੀ ਦੇ ਚੇਅਰਮੈਨ ਸ਼ਗਨਪ੍ਰੀਤ ਕੌਰ, ਸੁਰਿੰਦਰ ਕੌਰ ਤੇ ਆਂਗਣਵਾੜੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਕੰਧ ਨਾਲ ਟਰੱਕ ਟਕਰਾਉਣ ਕਾਰਨ ਦੋ ਮਜ਼ਦੂਰ ਜ਼ਖ਼ਮੀ ਅਗਲੀ ਖ਼ਬਰ ਪੰਜਾਬ ਪੁਲਿਸ ਮੌਜੂਦਾ ਸਮੇਂ ਦਰਪੇਸ਼ ਚੁਣੌਤੀਆਂ ਨੂੰ ਪੇਸ਼ੇਵਰ ਢੰਗ ਨਾਲ ਨਜਿੱਠਣ ਦੇ ਸਮਰੱਥ-ਡੀ. ਆਈ. ਜੀ. ਕੁਲਦੀਪ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।