23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਤਰਨ ਤਾਰਨ ਜ਼ਿਮਨੀ ਚੋਣ : 'ਆਪ' ਦੇ ਉਮੀਦਵਾਰ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ- ਅਬਲੋਵਾਲ

ਤਰਨ ਤਾਰਨ ਚੋਣਾਂ 'ਚ ਪ੍ਰਚਾਰ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਇੰਦਰਵੀਰ ਸਿੰਘ ਨਿੱਝਰ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ ਤੇ ਹੋਰ | ਅਜੀਤ ਤਸਵੀਰ <br/> 03-11-2025
ਪਟਿਆਲਾ, 2 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਜ਼ਿਮਨੀ ਚੋਣਾਂ ਨੂੰ ਲੈ ਕੇ ਤਰਨਤਾਰਨ ਹਲਕੇ ਵਿਚ ਆਮ ਆਦਮੀ ਪਾਰਟੀ ਵਲੋਂ ਪੂਰੇ ਜੋਸ਼ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਸਾਬਕਾ ਕੈਬਿਨਟ ਮੰਤਰੀ ਡਾ. ਇੰਦਰਬੀਰ ਸਿੰਘ ਤੇ ਪਨਸੀਡ ਦੇ ਸਾਬਕਾ ਚੇਅਰਮੈਨ ਤੇ 'ਆਪ' ਦੇ ਸੀਨੀਅਰ ਆਗੂ ਸੁਰਜੀਤ ਸਿੰਘ ਅਬਲੋਵਾਲ ਨੇ ਪੂਰੀ ਟੀਮ ਸਮੇਤ ਪਾਰਟੀ ਦੇ ਉਮੀਦਵਾਰ ਦੇ ਹੱਕ ਵਿਚ ਪ੍ਰਚਾਰ ਕੀਤਾ | ਇਸ ਮੌਕੇ ਦੋਵੇਂ ਆਗੂਆਂ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਉੱਤੇ ਤਿੱਖੇ ਤੀਰ ਚਲਾਉਂਦੇ ਹੋਏ ਕਿਹਾ ਕਿ ਇਹ ਤਿੰਨੋਂ ਪਾਰਟੀਆਂ ਲੋਕਾਂ ਨੂੰ ਸਾਲਾਂ ਤੋਂ ਝੂਠੇ ਸੁਪਨੇ ਦਿਖਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਝੂਠੇ ਐਲਾਨ ਕਰਕੇ ਲੋਕਾਂ ਨੂੰ ਭਰਮਾਉਂਦੀ ਰਹੀ ਹੈ ਤੇ ਜਦੋਂ ਵੀ ਸੱਤਾ ਵਿਚ ਆਈ ਹੈ ਤਾਂ ਕਿਸਾਨਾਂ, ਨੌਜਵਾਨਾਂ ਅਤੇ ਮਜ਼ਦੂਰ ਵਰਗ ਨੂੰ ਨਿਰਾਸ਼ਾ ਹੀ ਮਿਲੀ ਹੈ | ਸੁਰਜੀਤ ਸਿੰਘ ਅਬਲੋਵਾਲ ਨੇ ਕਿਹਾ ਕਿ ਅਕਾਲੀ ਦਲ ਨੇ ਆਪਣੇ ਸਾਸ਼ਨ ਦੌਰਾਨ ਰਾਜ ਨੂੰ ਕਰਜ਼ੇ ਵਿਚ ਡੁੱਬੋ ਦਿੱਤਾ ਤੇ ਭਿ੍ਸ਼ਟਾਚਾਰ ਦੇ ਨਵੇਂ ਰਿਕਾਰਡ ਬਣਾਏ | ਉਨ੍ਹਾਂ ਕਿਹਾ ਕਿ ਅਕਾਲੀ ਨੇਤਾ ਹੁਣ ਲੋਕਾਂ ਦੇ ਦਰਵਾਜ਼ਿਆਂ ਤੱਕ ਮੁੜ ਜਾਣ ਦੀ ਹਿੰਮਤ ਨਹੀਂ ਕਰਦੇ ਕਿਉਂਕਿ ਉਨ੍ਹਾਂ ਦੀਆਂ ਕਰਤੂਤਾਂ ਲੋਕਾਂ ਦੇ ਮਨਾਂ ਵਿਚ ਅਜੇ ਵੀ ਤਾਜ਼ੀਆਂ ਹਨ |
ਅੰਤ ਵਿਚ ਦੋਵਾਂ ਨੇ ਕਿਹਾ ਕਿ ਹੁਣ ਲੋਕ ਆਮ ਆਦਮੀ ਪਾਰਟੀ ਦੇ ਕੰਮ ਤੇ ਨੀਤੀਆਂ ਤੋਂ ਖ਼ੁਸ਼ ਹਨ ਅਤੇ ਜ਼ਿਮਨੀ ਚੋਣ ਵਿਚ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਇਕ ਵਾਰ ਫਿਰ ਵਿਕਾਸ ਦੀ ਰਾਹ 'ਤੇ ਪੰਜਾਬ ਨੂੰ ਅੱਗੇ ਵਧਾਉਣਗੇ | ਇਸ ਮੌਕੇ ਤਰਲੋਚਨ ਸਿੰਘ, ਰਣਜੀਤਪਾਲ ਸਿੰਘ, ਸ਼ਿਵਰਾਜ ਸਿੰਘ ਵਿਰਕ, ਕਸ਼ਮੀਰ ਸਿੰਘ ਕਸੇਲ, ਕੈਪਟਨ ਗੁਰਮੀਤ ਸਿੰਘ, ਜਗਵਿੰਦਰ ਸਿੰਘ, ਅਵਤਾਰ ਸਿੰਘ, ਪਲਵਿੰਦਰ ਸਿੰਘ, ਮਖਤੌਰ ਸਿੰਘ ਢਿੱਲੋਂ, ਕਾਬਲ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਨਾਭਾ ਵਾਸੀਆਂ ਨੇ ਸਰਕੁਲਰ ਰੋਡ ਹਾਦਸੇ ਦੇ ਮਿ੍ਤਕਾਂ ਦੀ ਯਾਦ 'ਚ ਕੱਢਿਆ ਮੋਮਬੱਤੀ ਮਾਰਚ ਅਗਲੀ ਖ਼ਬਰ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।