22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਬਲਿਦਾਨ ਨੂੰ ਦਰਸਾਉਂਦਾ ਲਾਈਟ ਐਂਡ ਸਾਊਾਡ ਸ਼ੋਅ ਲਈ ਖੁੱਲ੍ਹਾ ਸੱਦਾ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਪੋਲੋ ਗਰਾਊਾਡ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਾਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ | ਅਜੀਤ ਤਸਵੀਰ <br/> 03-11-2025
ਪਟਿਆਲਾ, 2 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਇੱਥੇ ਪੋਲੋ ਗਰਾਊਾਡ ਵਿਖੇ 4 ਨਵੰਬਰ ਨੂੰ ਸ਼ਾਮ 5 ਵਜੇ ਤੋਂ ਰਾਤ 8.30 ਵਜੇ ਤੱਕ ਪੰਜਾਬ ਸਰਕਾਰ ਵਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਲਾਈਟ ਐਂਡ ਸਾਊਾਡ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੰਗਤ ਨੂੰ ਨੌਵੇਂ ਪਾਤਸ਼ਾਹ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ ਮਹਾਨ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ | ਇਸ ਲਈ ਸਮੂਹ ਜ਼ਿਲ੍ਹਾ ਨਿਵਾਸੀ ਇਹ ਇਤਿਹਾਸਕ ਲਾਈਟ ਐਂਡ ਸਾਊਾਡ ਸ਼ੋਅ ਆਪਣੇ ਪਰਿਵਾਰਾਂ ਤੇ ਦੋਸਤਾਂ ਸਮੇਤ ਦੇਖਣ ਲਈ ਪੋਲੋ ਗਰਾਊਾਡ ਵਿਖੇ ਜ਼ਰੂਰ ਪੁੱਜਣ | ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਾਡ ਸ਼ੋਅ 45 ਮਿੰਟ ਦਾ ਹੋਵੇਗਾ ਅਤੇ ਇਸ ਤੋਂ ਪਹਿਲਾਂ 5.30 ਤੋਂ 6.30 ਵਜੇ ਤੱਕ ਢਾਡੀ ਵਾਰਾਂ ਨਾਲ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਹ ਸ਼ੋਅ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਾਨਵਤਾ ਅਤੇ ਦਇਆ ਦੇ ਸੰਦੇਸ਼ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 4 ਨਵੰਬਰ ਨੂੰ ਸ਼ਾਮ 5 ਵਜੇ ਸ਼ੋਅ ਲਈ ਦਾਖਲਾ ਸ਼ੁਰੂ ਹੋਵੇਗਾ | ਇਸ ਦੌਰਾਨ ਐੱਸ. ਪੀ. ਵੈਭਵ ਚੌਧਰੀ, ਏਡੀਸੀ ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ, ਏ. ਡੀ. ਸੀ. ਸ਼ਹਿਰੀ ਵਿਕਾਸ ਨਵਰੀਤ ਕੌਰ ਸੇਖੋਂ, ਐੱਸ. ਡੀ. ਐਮਜ ਡਾ. ਇਸਮਤ ਵਿਜੇ ਸਿੰਘ, ਰਿਚਾ ਗੋਇਲ ਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਧਾਲੀਵਾਲ ਸਮੇਤ ਸ਼ੋਅ ਕਰਵਾਉਣ ਵਾਲੀ ਏਜੰਸੀ ਸਮੇਤ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ |
ਪਿਛਲੀ ਖ਼ਬਰ ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰਸ਼ਾਸਨ ਸਖ਼ਤ- ਰਿਚਾ ਗੋਇਲ ਅਗਲੀ ਖ਼ਬਰ ਸਪਾਰਕਲਿੰਗ ਸਕੂਲ ਪਾਤੜਾਂ 'ਚ ਦੋ ਦਿਨਾ ਰਾਈਫ਼ਲ ਸ਼ੂਟਿੰਗ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।