21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰਸ਼ਾਸਨ ਸਖ਼ਤ- ਰਿਚਾ ਗੋਇਲ

ਉਪ-ਮੰਡਲ ਅਫ਼ਸਰ ਸਮਾਣਾ ਰਿਚਾ ਗੋਇਲ ਪਿੰਡ ਰੇਤਗੜ੍ਹ ਵਿਖੇ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਂਦੇ ਹੋਏ | ਤਸਵੀਰ : ਸਾਹਿਬ ਸਿੰਘ <br/> 03-11-2025
ਸਮਾਣਾ, 2 ਨਵੰਬਰ (ਸਾਹਿਬ ਸਿੰਘ)-ਪਰਾਲੀ ਸਾੜਨ ਨੂੰ ਰੋਕਣ ਲਈ ਉਪਮੰਡਲ ਸਮਾਣਾ ਦੇ ਉਪ-ਮੰਡਲ ਅਫ਼ਸਰ ਰਿਚਾ ਗੋਇਲ ਨੇ ਇਲਾਕੇ ਦੇ ਵੱਖ-ਵੱਖ ਖੇਤਾਂ ਦਾ ਦੌਰਾ ਕੀਤਾ | ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਖ਼ਤਰਨਾਕ ਨਤੀਜਿਆਂ ਬਾਰੇ ਜਾਗਰੂਕ ਕੀਤਾ ਅਤੇ ਬਦਲਵੇਂ ਤਰੀਕਿਆਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ | ਐੱਸ. ਡੀ. ਐੱਮ. ਨਾਲ ਕਲੱਸਟਰ ਅਫ਼ਸਰ ਗੁਰਭੇਜ ਸਿੰਘ, ਪੁਲਿਸ ਉਪ-ਕਪਤਾਨ ਸਮਾਣਾ ਫਤਿਹ ਸਿੰਘ ਬਰਾੜ, ਥਾਣਾ ਸ਼ਹਿਰੀ ਸਮਾਣਾ ਦੇ ਮੁਖੀ ਇੰਸਪੈਕਟਰ ਵਿਨਰਪ੍ਰੀਤ ਸਿੰਘ, ਪਟਵਾਰੀ ਸੁਖਵਿੰਦਰ ਸਿੰਘ ਅਤੇ ਨੋਡਲ ਅਫ਼ਸਰ ਵੀ ਮੌਜੂਦ ਸਨ | ਟੀਮ ਨੇ ਖੇਤਾਂ ਵਿਚ ਜਾ ਕੇ ਪਰਾਲੀ ਪ੍ਰਬੰਧਨ ਮਸ਼ੀਨਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ | ਰਿਚਾ ਗੋਇਲ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਵਾਤਾਵਰਨ ਵਿਚ ਪ੍ਰਦੂਸ਼ਣ ਵਧਦਾ ਹੈ, ਜਿਸ ਦੇ ਅਸੀਂ ਖ਼ੁਦ ਸ਼ਿਕਾਰ ਹੁੰਦੇ ਹਾਂ | ਕਿਸਾਨਾਂ ਨੂੰ ਸਬਸਿਡੀ ਵਾਲੀਆਂ ਮਸ਼ੀਨਾਂ ਅਤੇ ਬਾਇਓ-ਡੀਕੰਪੋਜਰ ਦੀ ਵਰਤੋਂ ਲਈ ਉਤਸ਼ਾਹਿਤ ਕਰ ਰਹੇ ਹਾਂ | ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਪਰਾਲੀ ਸਾੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ | ਇਸ ਮੌਕੇ ਕਿਸਾਨਾਂ ਨੇ ਸਹਿਯੋਗ ਦਾ ਭਰੋਸਾ ਦਿੱਤਾ | ਪ੍ਰਸ਼ਾਸਨ ਵਲੋਂ ਨਿਗਰਾਨੀ ਵਧਾਈ ਗਈ ਹੈ |
ਪਿਛਲੀ ਖ਼ਬਰ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਬਲਿਦਾਨ ਨੂੰ ਦਰਸਾਉਂਦਾ ਲਾਈਟ ਐਂਡ ਸਾਊਾਡ ਸ਼ੋਅ ਲਈ ਖੁੱਲ੍ਹਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।