21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਹਲਕਾ ਵਿਧਾਇਕ ਬਾਜੀਗਰ ਨੂੰ ਜਾਣ ਬੁੱਝ ਕੇ ਬਦਨਾਮ ਕੀਤਾ ਜਾ ਰਿਹਾ- ਪ੍ਰਧਾਨ ਵਿਰਕ

ਟਰੱਕ ਯੂਨੀਅਨ ਪਾਤੜਾਂ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ <br/> 03-11-2025
ਪਾਤੜਾਂ, 2 ਨਵੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਟਰੱਕ ਯੂਨੀਅਨ ਪਾਤੜਾਂ ਦੇ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਰਣਜੀਤ ਸਿੰਘ ਵਿਰਕ ਡਰੋਲੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਲੋਕਪਿ੍ਅਤਾ ਨੂੰ ਦੇਖਦਿਆਂ ਜਾਣ ਬੁੱਝ ਕੇ ਇਕ ਸਾਜ਼ਿਸ਼ ਦੇ ਤਹਿਤ ਉਨ੍ਹਾਂ ਨੂੰ ਬਦਨਾਮ ਕਰਨ ਲਈ ਉਨ੍ਹਾਂ 'ਤੇ ਝੂਠੇ ਦੋਸ਼ ਲਗਾਏ ਜਾ ਰਹੇ ਹਨ ਜੋ ਕਿ ਬੇ-ਬੁਨਿਆਦ ਹਨ | ਰਣਜੀਤ ਸਿੰਘ ਵਿਰਕ ਨੇ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ 'ਤੇ ਝੂਠੇ ਦੋਸ਼ ਲਗਾਉਣ ਵਾਲੇ ਗੁਰਚਰਨ ਰਾਮ 'ਤੇ ਖ਼ੁਦ ਹੀ ਪਹਿਲਾਂ ਕਈ ਮਾਮਲੇ ਦਰਜ ਹਨ ਅਤੇ ਉਹ ਜਾਣ ਬੁੱਝ ਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ 'ਤੇ ਝੂਠੇ ਦੋਸ਼ ਲਗਾ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਅਤੇ ਦੂਸਰੇ ਲੋਕਾਂ 'ਤੇ ਹੋਏ ਪਰਚੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਜਿਸ ਨਾਲ ਸੱਚ ਸਾਹਮਣੇ ਆ ਜਾਵੇਗਾ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ 'ਤੇ ਕੀਤਾ ਗਿਆ ਇਹ ਪਰਚਾ ਝੂਠਾ ਅਤੇ ਬੇ ਬੁਨਿਆਦ ਹੈ |
ਪਿਛਲੀ ਖ਼ਬਰ ਆਵਾਜਾਈ ਪੁਲਿਸ ਦਾ ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੱਲਾ ਬੋਲ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।