21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪੰਜਾਬ ਯੂਨੀਵਰਸਿਟੀ ਸੈਨੇਟ ਭੰਗ ਕਰਨ ਵਿਰੁੱਧ ਜੌੜਾਮਾਜਰਾ ਵਲੋਂ ਕੇਂਦਰ ਨੂੰ ਸਖ਼ਤ ਤਾੜਨਾ

ਅਜੀਤ ਡੈਸਕ 03-11-2025
ਸਮਾਣਾ, 2 ਨਵੰਬਰ (ਸਾਹਿਬ ਸਿੰਘ)-ਸਮਾਣਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਕੇ ਪੰਜਾਬ ਦੀ ਸ਼ਮੂਲੀਅਤ ਖ਼ਤਮ ਕਰਨ ਦੇ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਨਾਲ ਸਿੱਧਾ ਧੱਕਾ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਸ. ਜੌੜਾਮਾਜਰਾ ਨੇ ਆਪਣੇ ਬਿਆਨ ਵਿਚ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ ਤੇ ਸਿੱਖਿਆ ਦਾ ਮੁੱਖ ਕੇਂਦਰ ਹੈ | ਭਾਜਪਾ ਸਰਕਾਰ ਵਲੋਂ ਸੈਨੇਟ ਭੰਗ ਕਰਕੇ ਪੰਜਾਬੀ ਨੁਮਾਇੰਦਿਆਂ ਨੂੰ ਬਾਹਰ ਕੱਢਣਾ ਰਾਜ ਦੇ ਹੱਕਾਂ 'ਤੇ ਹਮਲਾ ਹੈ | ਉਨ੍ਹਾਂ ਆਖਿਆ ਕਿ ਪਾਰਟੀ ਇਸ ਦਾ ਵਿਰੋਧ ਕਰਦੀ ਹੈ ਤੇ ਪੰਜਾਬ ਦੇ ਹਿਤਾਂ ਦੀ ਰਾਖੀ ਕਰਨ ਲਈ ਇਕ ਇੰਚ ਵੀ ਪਿੱਛੇ ਨਹੀਂ ਹਟਿਆ ਜਾਵੇਗਾ | ਉਨ੍ਹਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲਵੇ ਨਹੀਂ ਤਾਂ ਪੰਜਾਬ ਵਿਚ ਭਾਜਪਾ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ | ਵਿਧਾਇਕ ਸ. ਜੌੜਾਮਾਜਰਾ ਨੇ ਅੱਗੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਨੂੰ ਉਸ ਦੇ ਹੱਕਾਂ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਹੈ | ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਮੁੱਦੇ 'ਤੇ ਸਖ਼ਤ ਰੁਖ ਪ੍ਰਗਟ ਕਰ ਚੁੱਕੇ ਹਨ |
ਪਿਛਲੀ ਖ਼ਬਰ ਖਾਟੂ ਸ਼ਿਆਮ ਦੇ ਜਨਮ ਦਿਨ 'ਤੇ ਦੇਵੀਗੜ੍ਹ 'ਚ ਨਿਸ਼ਾਨ ਯਾਤਰਾ ਕੱਢੀ ਅਗਲੀ ਖ਼ਬਰ ਆਵਾਜਾਈ ਪੁਲਿਸ ਦਾ ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੱਲਾ ਬੋਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।