21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪ੍ਰਕਾਸ਼ ਦਿਹਾੜੇ 'ਤੇ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਜ਼ੋੋਰਾਂ 'ਤੇ

ਪ੍ਰਕਾਸ਼ ਦਿਹਾੜੇ ਦੇ ਸੰਬੰਧ 'ਚ ਪ੍ਰਭਾਤ ਫੇਰੀ ਦੌਰਾਨ ਸੰਗਤਾਂ ਕੀਰਤਨ ਕਰਦੀਆਂ ਹੋਈਆਂ | ਤਸਵੀਰ : ਜਗਦੀਸ਼ ਸਿੰਘ ਕੰਬੋਜ <br/> 03-11-2025
ਪਾਤੜਾਂ, 2 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਹਰ ਸਾਲ ਦੀ ਤਰ੍ਹਾਂ ਪਾਤੜਾਂ ਦੇ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਦੇ ਸੰਬੰਧ ਵਿਚ ਜਿੱਥੇ ਕਈ ਦਿਨਾਂ ਤੋਂ ਪ੍ਰਭਾਤ ਫੇਰੀਆਂ ਕੱਡੀਆਂ ਜਾ ਰਹੀਆਂ ਹਨ, ਉੱਥੇ ਹੀ ਨਗਰ ਕੀਰਤਨ ਅਤੇ ਦੀਵਾਨ ਸਜਾਏ ਜਾਣ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ |
ਇਸ ਬਾਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਵਿਖੇ ਸੰਤ ਬਾਬਾ ਅਮਰੀਕ ਸਿੰਘ ਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਉ ਦੀ ਦੇਖ-ਰੇਖ ਹੇਠ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਸੰਗਤਾਂ ਵਲੋਂ ਕੱਢੀਆਂ ਜਾ ਰਹੀਆ ਪ੍ਰਭਾਤ ਫੇਰੀਆਂ ਦੌਰਾਨ ਜਿੱਥੇ ਗੁਰਬਾਣੀ ਦਾ ਕੀਰਤਨ ਕੀਤਾ ਜਾ ਰਿਹਾ ਹੈ ਉੱਥੇ ਇਸ ਦੌਰਾਨ ਪ੍ਰਭਾਤ ਫੇਰੀ ਵਿਚ ਸ਼ਾਮਿਲ ਸੰਗਤਾਂ ਦੀ ਸੇਵਾ ਵੀ ਕੀਤੀ ਜਾ ਰਹੀ ਹੈ | ਇਸੇ ਸਬੰਧ 'ਚ 4 ਜਨਵਰੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਜੇਵਕਾ ਅਤੇ 5 ਜਨਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗਾਂ ਤੋਂ ਉਪਰੰਤ ਸਜਾਏ ਜਾ ਰਹੇ ਦੀਵਾਨਾਂ ਵਿਚ ਭਾਈ ਤਰਸੇਮ ਸਿੰਘ ਖੇਤਲਾ, ਭਾਈ ਰਣਜੋਧ ਸਿੰਘ ਹੋਤੀਪੁਰ ਵਾਲੇ, ਭਾਈ ਗੁਰਜੀਤ ਸਿੰਘ ਕਾਹਨਗੜ੍ਹ, ਬਾਬਾ ਲਖਵਿੰਦਰ ਸਿੰਘ ਤੇ ਹੋਰ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਦਾ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਇਨ੍ਹਾਂ ਸਮਾਗਮਾਂ ਵਿਚ ਇਲਾਕੇ ਦੀਆਂ ਧਾਰਮਿਕ ਤੇ ਸਮਾਜਸੇਵੀ ਸੰਸਥਾਵਾਂ ਵਲੋਂ ਸੇਵਾ ਵਿਚ ਹਿੱਸਾ ਪਾਇਆ ਜਾਵੇਗਾ |
ਪਿਛਲੀ ਖ਼ਬਰ ਸਰਬ ਧਰਮ ਸੇਵਾ ਸੰਗਠਨ ਨੇ ਬੂਟੇ ਲਗਾਏ ਅਗਲੀ ਖ਼ਬਰ ਖਾਟੂ ਸ਼ਿਆਮ ਦੇ ਜਨਮ ਦਿਨ 'ਤੇ ਦੇਵੀਗੜ੍ਹ 'ਚ ਨਿਸ਼ਾਨ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।