21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਡੀ. ਏ. ਪੀ. ਖ਼ਾਦ ਦੀ ਕਮੀ ਕਰ ਕੇ ਕਣਕ ਦੀ ਬਿਜਾਈ ਹੋ ਰਹੀ ਹੈ ਪ੍ਰਭਾਵਿਤ- ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ

ਪਿੰਡ ਗੋਬਿੰਦਪੁਰਾ ਚੱਠਾ ਵਿਖੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ: ਬਲਵਿੰਦਰ ਸਿੰਘ ਥਿੰਦ <br/> 03-11-2025
ਖਨੌਰੀ, 2 ਨਵੰਬਰ (ਬਲਵਿੰਦਰ ਸਿੰਘ ਥਿੰਦ)-ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਅੰਦਰ ਡੀ.ਏ.ਪੀ. ਖਾਦ ਦੀ ਕਮੀ ਕਰ ਕੇ ਕਣਕ ਦੀ ਪੱਛੜ ਰਹੀ ਬਿਜਾਈ ਦੇ ਸਬੰਧ ਵਿਚ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਹੋਇਆਂ ਕਿਹਾ ਕਿ ਇਹ ਸਾਰਾ ਕੁਝ ਸੂਬਾ ਸਰਕਾਰ ਦੀ ਨਾਲਾਇਕੀ ਦੇ ਚੱਲਦਿਆਂ ਹੋ ਰਿਹਾ ਹੈ | ਉਹ ਖਨੌਰੀ ਨੇੜਲੇ ਪਿੰਡ ਗੋਬਿੰਦਪੁਰਾ ਚੱਠਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ, ਜਿੱਥੇ ਕਿ ਉਹ ਇਕ ਵਿਆਹ ਸਮਾਗਮ ਵਿਚ ਸ਼ਿਰਕਤ ਕਰਨ ਦੇ ਲਈ ਪਹੁੰਚੇ ਹੋਏ ਸਨ | ਉਨ੍ਹਾਂ ਆਖਿਆ ਕਿ ਸੂਬੇ ਅੰਦਰ ਸਹਿਕਾਰੀ ਸੁਸਾਇਟੀਆਂ ਵਿਚ ਆਈ ਡੀ.ਏ.ਪੀ. ਦੀ ਕਿੱਲਤ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ | ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਹੀ ਕੁਦਰਤੀ ਮਾਰ ਕਰ ਕੇ ਝੋਨੇ ਦੇ ਝਾੜ ਘਟਣ ਤੇ ਹੁਣ ਬਲੈਕ ਵਿਚ ਹੋ ਰਹੀ ਡੀ.ਏ.ਪੀ. ਖਾਦ ਦੀ ਵਿੱਕਰੀ ਕਰ ਕੇ ਸੂਬੇ ਦੇ ਕਿਸਾਨਾਂ ਨੂੰ ਦੋਹਰੀ ਆਰਥਿਕ ਮਾਰ ਝੱਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਕੇਂਦਰ ਸਰਕਾਰ ਨਾਲ ਗੱਲਬਾਤ ਕਰ ਕੇ ਡੀ.ਏ.ਪੀ. ਖਾਦ ਦਾ ਕੋਟਾ ਵਧਾਉਣ ਲਈ ਜ਼ੋਰ ਪਾਉਣ | ਇਸ ਮੌਕੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਪ੍ਰਧਾਨ ਸਤਿਗੁਰ ਸਿੰਘ ਬਾਂਗੜ, ਨਿਸ਼ਾਨ ਸਿੰਘ ਸਰਪੰਚ, ਬਰਿੰਦਰ ਸਿੰਘ ਚੱਠਾ, ਜਰਨੈਲ ਸਿੰਘ, ਗੁਰਮੀਤ ਸਿੰਘ, ਬਿੰਦਰ ਚੱਠਾ, ਗੋਪਾਲ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਵਿਦਿਆਰਥੀ ਪ੍ਰੀਸ਼ਦ ਫ਼ਰੰਟ ਵਲੋਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਦਾ ਨਾਂਅ ਬਦਲਣ ਦੀ ਮੰਗ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਤੇ ਸਿੰਡੀਕੇਟ ਭੰਗ ਕਰਨਾ ਪੰਜਾਬ ਤੇ ਪੰਜਾਬੀਆਂ ਵਿਰੁੱਧ ਕੇਂਦਰ ਸਰਕਾਰ ਦੀ ਨਫ਼ਰਤ ਦਾ ਪ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।