20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਇੰਦਰਜੀਤ ਸਿੰਘ ਸੰਧੂ ਨੇ ਕੀਤੀ ਮੁਲਾਕਾਤ

ਗੁਰਦੁਆਰਾ ਪਰਮੇਸ਼ਰ ਦੁਆਰ ਵਿਖੇ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਮੁਲਾਕਾਤ ਕਰਦੇ ਹੋਏ ਇੰਦਰਜੀਤ ਸਿੰਘ ਸੰਧੂ ਤੇ ਹੋਰ | ਅਜੀਤ ਤਸਵੀਰ <br/> 03-11-2025
ਪਟਿਆਲਾ, 2 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ-ਸੰਗਰੂਰ ਰੋਡ 'ਤੇ ਸਥਿਤ ਪਰਮੇਸ਼ਰ ਦੁਆਰ ਵਿਖੇ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਪੰਜਾਬ ਸਟੇਟ ਕੰਟੇਨਰ ਐਂਡ ਵੇਅਰ ਹਾਊਸਿੰਗ ਕਾਰਪੋਰੇਸ਼ਨ ਲਿਮਟਿਡ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਮੁਲਾਕਾਤ ਕੀਤੀ | ਇਸ ਮੌਕੇ ਅਸਥਾਨ ਦੇ ਮੁਖੀ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੀਵਨ ਵਿਚ ਮਨੁੱਖ ਨੂੰ ਵਹਿਮਾਂ, ਭਰਮਾਂ ਤੇ ਅਹੰਕਾਰ ਤੋਂ ਮੁਕਤ ਹੋ ਕੇ ਗੁਰੂ ਦੀ ਬਾਣੀ ਦੇ ਰਾਹ 'ਤੇ ਤੁਰਨਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਾਡਾ ਸਭ ਤੋਂ ਵੱਡਾ ਧਰਮ ਮਨੁੱਖਤਾ ਦੀ ਸੇਵਾ ਕਰਨਾ ਹੈ, ਇਸ ਲਈ ਹਰ ਕਿਸੇ ਨੂੰ ਸਮਾਜ ਸੇਵਾ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ | ਬਾਬਾ ਜੀ ਨੇ ਇਹ ਵੀ ਕਿਹਾ ਕਿ ਸਿਆਸੀ ਪੱਧਰ ਤੋਂ ਉੱਪਰ ਉੱਠ ਕੇ ਜਦੋਂ ਅਸੀਂ ਸਿਰਫ਼ ਭਲਾਈ ਦਾ ਕੰਮ ਕਰਦੇ ਹਾਂ ਤਾਂ ਸਮਾਜ ਵਿਚ ਏਕਤਾ ਤੇ ਪਿਆਰ ਵਧਦਾ ਹੈ | ਇਸ ਮੌਕੇ ਬਾਬਾ ਢੱਡਰੀਆਂ ਵਾਲਿਆਂ ਨੇ ਇੰਦਰਜੀਤ ਸਿੰਘ ਸੰਧੂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਉਹ ਸਮਾਜ ਦੀ ਭਲਾਈ ਅਤੇ ਮਨੁੱਖਤਾ ਦੇ ਚੰਗੇ ਭਵਿੱਖ ਲਈ ਸਿਆਸਤ ਨੂੰ ਵਰਤਣ | ਮਿਲਣ ਉਪਰੰਤ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਬਾਬਾ ਢੱਡਰੀਆਂ ਵਾਲਿਆਂ ਦੇ ਦਰਸ਼ਨ ਕਰਕੇ ਉਨ੍ਹਾਂ ਦਾ ਮਨ ਅਨੰਦਿਤ ਹੋਇਆ ਹੈ |
ਸੰਧੂ ਨੇ ਕਿਹਾ ਕਿ ਬਾਬਾ ਜੀ ਦੀ ਸਿੱਖਿਆ ਸਿਰਫ਼ ਧਾਰਮਿਕ ਪੱਧਰ ਤੱਕ ਸੀਮਤ ਨਹੀਂ ਰਹਿੰਦੀ, ਸਗੋਂ ਸਮਾਜਿਕ ਜਾਗਰੂਕਤਾ, ਨੈਤਿਕਤਾ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੀ ਹੈ | ਉਨ੍ਹਾਂ ਕਿਹਾ ਕਿ ਉਹ ਆਪਣੇ ਕਾਰਜਕਾਲ ਦੌਰਾਨ ਸਮਾਜਿਕ ਭਲਾਈ ਲਈ ਹੋਰ ਜ਼ੋਰ ਨਾਲ ਯੋਗਦਾਨ ਪਾਉਣਗੇ ਅਤੇ ਗੁਰੂ ਸਾਹਿਬਾਂ ਦੇ ਸਿਧਾਂਤਾਂ ਅਨੁਸਾਰ ਲੋਕਾਂ ਦੀ ਸੇਵਾ ਕਰਨਾ ਆਪਣਾ ਧਰਮ ਸਮਝਦੇ ਹਨ |
ਪਿਛਲੀ ਖ਼ਬਰ ਨਾਭਾ 'ਚ ਬਾਪੂ ਲਾਲ ਸਿੰਘ ਦੀ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਅਗਲੀ ਖ਼ਬਰ ਵਿਦਿਆਰਥੀ ਪ੍ਰੀਸ਼ਦ ਫ਼ਰੰਟ ਵਲੋਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਦਾ ਨਾਂਅ ਬਦਲਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।