ਭਾਦਸੋਂ, 24 ਨਵੰਬਰ (ਗੁਰਬਖ਼ਸ਼ ਸਿੰਘ ਵੜੈਚ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ (ਪਾਤਸ਼ਾਹੀ ਨੌਵੀਂ) ਵਿਖੇ 16ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ | ਮਿਸ਼ਨ ਲਾਲੀ ਤੇ ਹਰਿਆਲੀ ਦੇ ਮੋਢੀ ਹਰਦੀਪ ਸਿੰਘ ਸਨੌਰ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ 'ਚ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੀ ਟੀਮ ਵਲੋਂ 70 ਖ਼ੂਨਦਾਨੀਆਂ ਦਾ ਖ਼ੂਨ ਇਕੱਤਰ ਕੀਤਾ ਗਿਆ | ਇਸ ਕੈਂਪ 'ਚ ਸਤਵਿੰਦਰ ਸਿੰਘ ਟੌਹੜਾ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਸਪਾਲ ਸਿੰਘ ਕਲਿਆਣਾ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਮਿਸ਼ਨ ਲਾਲੀ ਨੇ ਕਿਹਾ ਕਿ ਦਾਨ ਦਿੱਤੇ ਖ਼ੂਨਦਾਨ ਸਭ ਤੋ ਉੱਤਮਦਾਨ ਹੈ ਜਿਸ ਨਾਲ ਕਿਸੇ ਲੋੜਵੰਦ ਨੂੰ ਨਵੀ ਜ਼ਿੰਦਗੀ ਦਿੱਤੀ ਜਾ ਸਕਦੀ ਹੈ | ਪ੍ਰਬੰਧਕਾਂ ਨੇ ਦੱਸਿਆ ਕਿ 25 ਨਵੰਬਰ ਨੂੰ ਖੁੱਲੇ੍ਹ ਪੰਡਾਲ ਵਿਚ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਭਾਈ ਮਨਮੋਹਨਪ੍ਰੀਤ ਸਿੰਘ ਚੀਮਾ ਜੋਧਪੁਰ ਵਾਲੇ ਕੀਰਤਨ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ | ਪ੍ਰਭਾਤ ਫੇਰੀ ਮੌਕੇ ਪ੍ਰਧਾਨ ਜਸਵੰਤ ਸਿੰਘ ਦੇਵੇ, ਅੰਗਰੇਜ਼ ਸਿੰਘ ਸਰਪੰਚ, ਗੁਰਮੇਲ ਸਿੰਘ ਖੱਟੜਾ, ਤੇਜਾ ਸਿੰਘ ਪਟਿਆਲਾ, ਦਰਸ਼ਨ ਸਿੰਘ ਖ਼ਾਲਸਾ, ਹਰਜਿੰਦਰ ਸਿੰਘ, ਥਾਣੇਦਾਰ ਦੀਦਾਰ ਸਿੰਘ, ਗੁਰਦੀਪ ਸਿੰਘ ਦੇਵੇ, ਸੁਖਵਿੰਦਰ ਸਿੰਘ ਪਟਿਆਲਾ, ਹਰਪ੍ਰੀਤ ਸਿੰਘ ਪਾਲੀ, ਅੰਮਿ੍ਤਪਾਲ ਸਿੰਘ ਗਰੇਵਾਲ, ਬਲਵੀਰ ਸਿੰਘ ਖੱਟੜਾ, ਸੁਖਦੇਵ ਸਿੰਘ ਡਕੌਂਦਾ, ਲਖਵਿੰਦਰ ਸਿੰਘ ਬੰਟੀ, ਦਵਿੰਦਰ ਸਿੰਘ ਕਾਕਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਸਟੇਜ ਸਕੱਤਰ ਦੀ ਭੂਮਿਕਾ ਭਾਈ ਗੁਰਸੇਵਕ ਸਿੰਘ ਨੇ ਬਾਖੂਬੀ ਨਿਭਾਈ |