21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਹਿਪੁਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਪਾਠ ਕਰਦੇ ਹੋਏ ਬੱਚੇ | ਅਜੀਤ ਤਸਵੀਰ <br/> 25-11-2025
ਸਮਾਣਾ, 24 ਨਵੰਬਰ (ਸਾਹਿਬ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਪੁਰ ਵਿਖੇ ਸਕੂਲ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਸਟਾਫ਼ ਵਲੋਂ ਸਕੂਲ ਵਿਚ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਬਾਬਾ ਦਿਲਬਾਗ ਸਿੰਘ ਕਾਰ ਸੇਵਾ ਵਾਲੇ ਵਿਸ਼ੇਸ਼ ਤੌਰ 'ਤੇ ਸਮਾਗਮ ਵਿਚ ਸ਼ਾਮਿਲ ਹੋਏ | ਸਭ ਤੋਂ ਪਹਿਲਾਂ ਜਪੁਜੀ ਸਾਹਿਬ ਦਾ ਪਾਠ ਅਤੇ ਗੁਰੂ ਜੀ ਦੀ ਬਾਣੀ ਦੇ 57 ਸਲੋਕ ਦਾ ਗਾਇਨ ਕੀਤਾ ਗਿਆ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਦਿਹਾੜੇ ਨਾਲ ਸੰਬੰਧਤ ਸ਼ਬਦ ਗਾਇਨ, ਕਵੀਸ਼ਰੀ ਤੇ ਕਵਿਤਾਵਾਂ ਆਦਿ ਪੇਸ਼ ਕੀਤੀਆਂ ਗਈਆਂ ਅਤੇ ਨਾਲ ਹੀ ਅਧਿਆਪਕਾਂ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨੀ ਅਤੇ ਇਤਿਹਾਸ 'ਤੇ ਚਾਨਣਾ ਪਾਇਆ ਗਿਆ | ਅੰਤ ਵਿਚ ਸਮੂਹ ਸਾਧ ਸੰਗਤ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਦਮਨ ਸਿੰਘ ਵਿਰਕ, ਜਸਵੰਤ ਸਿੰਘ, ਗੁਲਜ਼ਾਰ ਸਿੰਘ, ਗੁਰਦੇਵ ਸਿੰਘ, ਬਾਬਾ ਸਾਹਿਬ ਸਿੰਘ, ਕੁਲਦੀਪ ਸਿੰਘ, ਸਕੂਲ ਪਿ੍ੰਸੀਪਲ ਸੁਨੀਤਾ ਰਾਣੀ ਅਤੇ ਬਲਬੀਰ ਸਿੰਘ ਧਾਰੀਵਾਲ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਏ.ਵੀ. ਸਕੂਲ 'ਚ ਸ਼ਹੀਦੀ ਦਿਵਸ ਮਨਾਇਆ ਅਗਲੀ ਖ਼ਬਰ 25 ਨੂੰ ਜ਼ਿਲ੍ਹਾ ਪਟਿਆਲਾ ਨੂੰ ਨੋ-ਫਲਾਇੰਗ ਜ਼ੋਨ ਐਲਾਨਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।