21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਜੱਜ ਮਾਡਰਨ ਸਕੂਲ 'ਚ ਧਾਰਮਿਕ ਸਮਾਗਮ ਕਰਾਇਆ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫ਼ਕੀਰਾਂ ਦੇ ਵਿਦਿਆਰਥੀ ਕਵੀਸ਼ਰੀ ਪੇਸ਼ ਕਰਦੇ ਹੋਏ | ਅਜੀਤ ਤਸਵੀਰ <br/> 25-11-2025
ਦੇਵੀਗੜ੍ਹ, 24 ਨਵੰਬਰ (ਰਾਜਿੰਦਰ ਸਿੰਘ ਮੌਜੀ)-ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਬਹਾਦਰਪੁਰ ਫ਼ਕੀਰਾਂ ਉਰਫ਼ ਛੰਨਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ | ਬਾਅਦ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸੰਬੰਧੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਤੋਖ ਸਿੰਘ ਨੇ ਆਪਣੇ ਸੰਬੋਧਨ ਰਾਹੀਂ ਗੁਰੂ ਸਾਹਿਬ ਜੀ ਦੇ ਸੱਚ, ਨਿਆਇਕਤਾ ਅਤੇ ਧਰਮ ਲਈ ਅਡੋਲ ਖੜ੍ਹੇ ਰਹਿਣ ਦੇ ਸੰਦੇਸ਼ ਨੂੰ ਉਜਾਗਰ ਕੀਤਾ | ਵਿਦਿਆਰਥੀਆਂ ਵਲੋਂ ਕਵਿਤਾ, ਕਵੀਸ਼ਰੀ, ਪਾਠ ਤੇ ਭਾਸ਼ਣ ਵੀ ਪੇਸ਼ ਕੀਤੇ ਗਏ | ਸਕੂਲ ਦੇ ਪਿ੍ੰਸੀਪਲ ਨਵਤੇਜ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਬਲਿਦਾਨ ਸਾਨੂੰ ਹਮੇਸ਼ਾ ਸੱਚ ਅਤੇ ਮਨੁੱਖਤਾ ਦੇ ਰਾਹ 'ਤੇ ਤੁਰਨ ਦੀ ਪ੍ਰੇਰਣਾ ਦਿੰਦਾ ਹੈ | ਸਮਾਗਮ ਦੌਰਾਨ ਸਾਰੇ ਵਿਦਿਆਰਥੀਆਂ ਤੇ ਸਟਾਫ਼ ਨੇ ਗੰਭੀਰਤਾ ਨਾਲ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਯਾਦ ਕੀਤਾ ਅਤੇ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਤੁਰਨ ਦਾ ਸੰਕਲਪ ਲਿਆ |
ਪਿਛਲੀ ਖ਼ਬਰ ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸਕੂਲ 'ਚ ਸਪੋਰਟਸ ਮੀਟ ਕਰਵਾਈ ਅਗਲੀ ਖ਼ਬਰ ਡੀ.ਏ.ਵੀ. ਸਕੂਲ 'ਚ ਸ਼ਹੀਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।