21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2025

ਕਰਾਂਤੀਕਾਰੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਅਜੀਤ ਡੈਸਕ 25-11-2025
ਪਾਤੜਾਂ, 24 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਦੋ ਧੜ੍ਹੇ ਹੋ ਜਾਣ ਮਗਰੋਂ ਜਿੱਥੇ ਇਕ ਧੜ੍ਹੇ ਵਲੋਂ ਹਰਭਜਨ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਸੀ, ਜਦੋਂ ਕਿ ਦੂਜੇ ਧੜ੍ਹੇ ਵਲੋਂ ਡਾ. ਦਰਸ਼ਨਪਾਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਵਲੋਂ ਵੀ 26 ਨਵੰਬਰ ਨੂੰ ਚੰਡੀਗੜ੍ਹ ਜਾਣ ਵਾਸਤੇ ਕਿਸਾਨ ਆਗੂਆਂ ਦੀ ਡਿਊਟੀਆਂ ਲਾਈਆਂ ਗਈਆਂ ਅਤੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਹਰਿਆਊ ਦੀ ਅਗਵਾਈ 'ਚ ਵੱਡੀ ਗਿਣਤੀ ਵਿਚ ਚੰਡੀਗੜ੍ਹ ਕੀਤੇ ਜਾ ਰਹੇ ਸੰਘਰਸ਼ ਵਿਚ ਜਾਣ ਦਾ ਫੈਸਲਾ ਕੀਤਾ ਗਿਆ | ਇਸ ਮੀਟਿੰਗ ਦੌਰਾਨ ਡਾ. ਦਰਸ਼ਨ ਪਾਲ ਨੇ ਦੱਸਿਆ ਕਿ 16 ਦਸੰਬਰ ਨੂੰ ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀਆਂ ਸ਼ਹੀਦੀਆਂ ਨੂੰ ਸਮਰਪਿਤ ਇਕ ਵਿਸ਼ਾਲ ਕਿਸਾਨ ਕਾਨਫਰੰਸ ਪੁੱਡਾ ਗਰਾਊਾਡ ਪਟਿਆਲਾ ਵਿਚ ਕੀਤੀ ਜਾਵੇਗੀ | ਇਸ ਤੋਂ ਇਲਾਵਾ 4 ਦਸੰਬਰ ਨੂੰ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਪਟਿਆਲਾ ਵਿਚ ਹੋਣ ਵਾਲੀ ਜ਼ਿਲ੍ਹਾ ਮੀਟਿੰਗ ਕੀਤੀ ਜਾ ਰਹੀ ਹੈ ਅਤੇ ਇਸ ਸਾਰੀਆਂ ਮੀਟਿੰਗਾਂ ਅਤੇ ਗਤੀਵਿਧੀਆਂ ਕਰਾਂਤਕਾਰੀ ਕਿਸਾਨ ਯੂਨੀਅਨ ਵਲੋਂ ਕਿਸਾਨੀ ਹਿੱਤਾਂ ਲਈ ਲੜ੍ਹੇ ਜਾ ਰਹੇ ਸੰਘਰਸ਼ ਲਈ ਵੱਡਾ ਯੋਗਦਾਨ ਪਾਉਣਗੀਆਂ ਅਤੇ ਉਨ੍ਹਾਂ ਬਲਾਕ ਪਾਤੜਾਂ ਚੋਂ ਕਿਸਾਨਾਂ ਵੱਡੀ ਗਿਣਤੀ ਪੁੱਜਣ ਦੀ ਅਪੀਲ ਕੀਤੀ ਗਈ | ਅਵਤਾਰ ਸਿੰਘ ਕੌਰਜੀਵਲਾ ਅਤੇ ਸੁਖਦੇਵ ਸਿੰਘ ਹਰਿਆਊ ਵਲੋਂ ਵੀ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਪੁੱਜਣ ਦੀ ਅਪੀਲ ਕੀਤੀ ਗਈ | ਇਸ ਮੀਟਿੰਗ ਵਿਚ ਪ੍ਰਗਟ ਸਿੰਘ ਭੂਤਗੜ੍ਹ, ਮੁਖਤਿਆਰ ਸਿੰਘ ਹਰਿਆਊ, ਨਿਰਭੈ ਸਿੰਘ ਪੈਂਦ, ਜਗਤਾਰ ਸਿੰਘ ਚਿੱਚੜਵਾਲ, ਭਗਵਾਨ ਸਿੰਘ ਕੰਗਥਾਲਾ, ਬਲਜੀਤ ਸਿੰਘ, ਗੁਰਬਖ਼ਸ਼ ਸਿੰਘ, ਜੋਗੀੰਦਰ ਸਿੰਘ ਦੁਗਾਲ, ਸੁਰਜੀਤ ਸਿੰਘ, ਗੁਰਸਾਹਿਬ ਸਿੰਘ, ਮੇਜਰ ਸਿੰਘ, ਭੁਪਿੰਦਰ ਸਿੰਘ, ਹਰਪਾਲ ਸਿੰਘ ਸ਼ੁਤਰਾਣਾ, ਬਲਬੀਰ ਸਿੰਘ ਸ਼ੁਤਰਾਣਾ, ਬਲਵਿੰਦਰ ਸਿੰਘ ਸ਼ੁਤਰਾਣਾ, ਹਰਮੇਲ ਸਿੰਘ ਅਤੇ ਪਰਮਜੀਤ ਕੌਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਚੰਡੀਗੜ੍ਹ ਨੂੰ ਖੋਹਣ ਦੀ ਸਾਜਿਸ਼ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਰੋਕੀ ਜਾ ਸਕਦੀ- ਪ੍ਰੋ. ਬਡੂੰਗਰ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਦੀ ਯਾਦ 'ਚ ਕਬੱਡੀ ਕੱਪ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।