ਸੰਗਰੂਰ, 24 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਰੋਜ਼ਾਨਾ 'ਅਜੀਤ' ਦੇ ਸੰਗਰੂਰ ਤੋਂ ਸਟਾਫ਼ ਰਿਪੋਰਟਰ ਅਮਨਦੀਪ ਸਿੰਘ ਬਿੱਟਾ ਨੰੂ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦ ਬੀਤੇ ਦਿਨੀਂ ਉਨ੍ਹਾਂ ਦੀ ਸੱਸ ਸ੍ਰੀਮਤੀ ਹਰਜੀਤ ਕੌਰ ਸਾਬਕਾ ਮੁੱਖ ਅਧਿਆਪਕਾ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦਾ ਗ੍ਰਹਿ ਪਾਤੜਾਂ ਜ਼ਿਲ੍ਹਾ ਪਟਿਆਲਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ | ਇਸ ਮੌਕੇ ਬਿੱਟਾ ਨਾਲ ਸਾਬਕਾ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ, ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ, ਕੌਂਸਲਰ ਨੱਥੂ ਲਾਲ ਢੀਂਗਰਾ, ਕਾਂਗਰਸ ਆਗੂ ਰਾਜਿੰਦਰ ਸਿੰਘ ਰਾਜਾ ਬੀਰ ਕਲਾ, ਕੌਂਸਲਰ ਬੀਬੀ ਬਲਵੀਰ ਕੌਰ ਸੈਣੀ, ਕੌਂਸਲਰ ਸ੍ਰੀਮਤੀ ਜਸਵੀਰ ਕੋਰ ਢਿੱਲੋਂ, ਭਾਜਪਾ ਆਗੂ ਅਮਨਦੀਪ ਸਿੰਘ ਪੂਨੀਆ, ਪਵਨ ਕੁਮਾਰ ਗਰਗ, ਜ਼ਿਲ੍ਹਾ ਕਾਂਗਰਸ ਦੇ ਬੁਲਾਰੇ ਹਰਪਾਲ ਸਿੰਘ ਸੋਨੰੂ, ਬਲਾਕ ਕਾਂਗਰਸ ਦੇ ਪ੍ਰਧਾਨ ਰੋਕੀ ਬਾਂਸਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਿਪੁਦਮਨ ਸਿੰਘ ਰਿਪੂ ਢਿੱਲੋਂ, ਫੂਡ ਸਪਲਾਈ ਇੰਸਪੈਕਟਰ ਜਸਪਾਲ ਸਿੰਘ ਜੱਸੀ, ਪੈਨਸ਼ਨਰ ਆਗੂ ਰਾਜ ਕੁਮਾਰ ਅਰੋੜਾ, ਕੌਂਸਲਰ ਸੁਰਿੰਦਰ ਸਿੰਘ ਭਿੰਡਰ, ਕੌਂਸਲਰ ਜੋਤੀ ਗਾਬਾ, ਸਮਾਜ ਸੇਵੀ ਐਡਵੋਕੇਟ ਕਮਲਾ ਆਨੰਦ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸ੍ਰੀਮਤੀ ਹਰਜੀਤ ਕੌਰ ਦੀ ਅੰਤਿਮ ਅਰਦਾਸ ਅਤੇ ਭੋਗ ਗੁਰਦੁਆਰਾ ਨਾਨਕ ਪ੍ਰਸ਼ਾਦ ਕਾਹਨਗੜ੍ਹ ਰੋਡ ਵਿਖੇ 30 ਨਵੰਬਰ ਦਿਨ ਐਤਵਾਰ ਨੰੂ ਪਾਇਆ ਜਾਵੇਗਾ |