18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਨਾਮਜ਼ਦਗੀਆਂ ਦੇ ਤੀਜੇ ਦਿਨ-ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 37 ਤੇ ਬਲਾਕ ਸੰਮਤੀਆਂ ਲਈ 105 ਨਾਮਜ਼ਦਗੀਆਂ ਦਾਖ਼ਲ

ਅਜੀਤ ਡੈਸਕ 04-12-2025
ਪਟਿਆਲਾ, 3 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪਟਿਆਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 23 ਤੇ 10 ਬਲਾਕ ਸੰਮਤੀਆਂ ਦੇ 184 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੇ ਤੀਜੇ ਦਿਨ ਅੱਜ ਕੁੱਲ 142 ਨਾਮਜ਼ਦਗੀਆਂ ਦਾਖ਼ਲ ਹੋਈਆਂ ਹਨ¢ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ 37 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ¢ ਜਦੋਂ ਕਿ ਬਲਾਕ ਸੰਮਤੀ ਭੁੱਨਰਹੇੜੀ ਲਈ ਅੱਜ 7 ਨਾਮਜਦਗੀਆਂ ਜਮ੍ਹਾਂ ਹੋਈਆਂ ਹਨ¢ਨਾਭਾ ਲਈ 4, ਘਨÏਰ ਬਲਾਕ ਸੰਮਤੀ ਲਈ 15, ਪਟਿਆਲਾ ਬਲਾਕ ਲਈ 3, ਪਟਿਆਲਾ ਦਿਹਾਤੀ ਸੰਮਤੀ ਲਈ 33, ਪਾਤੜਾਂ ਬਲਾਕ ਸੰਮਤੀ ਲਈ ਕੋਈ ਨਾਮਜ਼ਦਗੀ ਦਾਖਲ ਨਹੀਂ ਹੋਈ ਹੈ¢
ਇਸ ਤੋਂ ਇਲਾਵਾ ਰਾਜਪੁਰਾ ਬਲਾਕ ਸੰਮਤੀ ਲਈ 25, ਸਮਾਣਾ ਲਈ ਕੋਈ ਨਹੀਂ, ਸਨÏਰ ਬਲਾਕ ਸੰਮਤੀ ਲਈ 14 ਅਤੇ ਸ਼ੰਭੂ ਕਲਾਂ ਬਲਾਕ ਸੰਮਤੀ ਲਈ 4 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ ਜਮ੍ਹਾਂ ਕਰਵਾਏ ਹਨ¢ ਜਿਕਰਯੋਗ ਹੈ ਕਿ ਚੋਣ ਸ਼ਡਿਊਲ ਅਨੁਸਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ 04 ਦਸੰਬਰ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 05 ਦਸੰਬਰ ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ 6 ਦਸੰਬਰ ਨੂੰ ਸ਼ਾਮ 03 ਵਜੇ ਤੱਕ ਹੈ¢
ਪਿਛਲੀ ਖ਼ਬਰ ਬਲਾਕ ਸੰਮਤੀ ਭੁਨਰਹੇੜੀ ਲਈ 19 ਜ਼ੋਨਾਂ 'ਚੋਂ ਕੁੱਲ 7 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ ਅਗਲੀ ਖ਼ਬਰ ਐਡ. ਕੰੁਵਰ ਪ੍ਰਤਾਪ ਸਿੰਘ ਖਨੌੜਾ ਹੋਣਗੇ ਕਾਂਗਰਸ ਦੇ ਟੌਹੜਾ ਜ਼ੋਨ ਤੋਂ ਉਮੀਦਵਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।