18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ 'ਚ ਸੇਵਾ ਨਿਭਾਉਣ ਵਾਲੇ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 04-12-2025
ਪਟਿਆਲਾ, 3 ਦਸੰਬਰ (ਅ.ਸ. ਆਹਲੂਵਾਲੀਆ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਤੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਰਵਾਏ ਗਏ ਧਾਰਮਿਕ ਸਮਾਗਮਾਂ ਦੇ ਵਿਚ ਸੇਵਾ ਨਿਭਾਉਣ ਵਾਲੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ ਗੁਰਦੁਆਰਾ ਪ੍ਰਬੰਧਕ ਵਲੋਂ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਦੇ ਮੈਨੇਜਰ ਭਾਗ ਸਿੰਘ ਅਤੇ ਗੁਰਦੁਆਰਾ ਮੋਤੀ ਬਾਗ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਬਿੱਲਾ, ਹੈੱਡ ਗ੍ਰੰਥੀ ਹਰਵਿੰਦਰ ਸਿੰਘ ਵੀ ਸ਼ਾਮਿਲ ਸਨ | ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰੂ ਘਰ ਵਿਚ ਹੋਣ ਵਾਲੇ ਧਾਰਮਿਕ ਸਮਾਗਮਾਂ ਵਿਚ ਹਮੇਸ਼ਾ ਹੀ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵਲੋਂ ਆਪਣੀਆਂ ਜਿੱਥੇ ਬਿਹਤਰ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ ਉੱਥੇ ਹੀ ਸੇਵਾ ਭਾਵ ਦੇ ਨਾਲ ਵੀ ਸੰਗਤਾਂ ਨੂੰ ਅਹਿਮ ਸਹਿਯੋਗ ਵੀ ਦਿੱਤਾ ਜਾਂਦਾ ਹੈ | ਪ੍ਰੋ. ਬਡੂੰਗਰ ਨੇ ਕਿਹਾ ਕਿ 350 ਸਾਲਾ ਸ਼ਤਾਬਦੀ ਸਮਾਗਮਾਂ ਦੀ ਸਫਲਤਾ ਦਾ ਸਿਹਰਾ ਇਨ੍ਹਾਂ ਮੁਲਾਜ਼ਮਾਂ ਦੇ ਸਿਰ ਵੀ ਜਾਂਦਾ ਹੈ ਜਿਹੜੇ ਅਕਸਰ ਸੇਵਾ ਭਾਵ ਦੇ ਨਾਲ ਆਪਣੀਆਂ ਸੇਵਾਵਾਂ ਦਿੰਦੇ ਰਹਿੰਦੇ ਹਨ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਸ਼੍ਰੋਮਣੀ ਕਮੇਟੀ ਮੁਲਾਜ਼ਮ ਇਸੇ ਤਰ੍ਹਾਂ ਸੇਵਾ ਭਾਵ ਦੇ ਨਾਲ ਆਪਣੀਆਂ ਸੇਵਾਵਾਂ ਨੂੰ ਬਿਹਤਰ ਅਤੇ ਹੋਰ ਵੀ ਸੁਚਾਰੂ ਬਣਾਉਣਗੇ | ਇਸ ਮੌਕੇ ਹਰਵਿੰਦਰ ਸਿੰਘ, ਜਸਦੀਪ ਸਿੰਘ ਰਾਮਗੜ੍ਹ ਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਤੇ ਬਿਜਲੀ ਮੁਲਾਜ਼ਮਾਂ ਦੀ ਸਾਂਝੀ ਮੀਟਿੰਗ ਹੋਈ ਅਗਲੀ ਖ਼ਬਰ ਬਲਾਕ ਪਟਿਆਲਾ-3 ਨੇ ਵਿਸ਼ਵ ਦਿਵਿਆਂਗ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।