18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਉਪ ਪੁਲਿਸ ਕਪਤਾਨ ਬੱਲ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 04-12-2025
ਨਾਭਾ, 3 ਦਸੰਬਰ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਨਵ ਨਿਯੁਕਤ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਦਾ ਆੜਤੀਆ ਐਸੋਸੀਏਸ਼ਨ ਨਾਭਾ ਵਲੋਂ ਪ੍ਰਧਾਨ ਕਰਮਜੀਤ ਸਿੰਘ ਅਲਹੌਰਾਂ ਦੀ ਅਗਵਾਈ ਹੇਠ ਵਿਸੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਨੇ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ ਤੇ ਜੋ ਵੀ ਕਾਨੂੰਨ ਦੀ ਉਲੰਘਣਾ ਕਰੇਗਾ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਤੋਂ ਗੁਰੇਜ ਨਹੀਂ ਕੀਤਾ ਜਾਵੇਗਾ | ਇਸ ਮੌਕੇ ਕੋਤਵਾਲੀ ਇੰਚਾਰਜ ਇੰਸਪੈਕਟਰ ਸਰਬਜੀਤ ਸਿੰਘ ਚੀਮਾ, ਪ੍ਰਧਾਨ ਕਰਮਜੀਤ ਸਿੰਘ ਅਲਹੌਰਾਂ ਸਾਬਕਾ ਪ੍ਰਧਾਨ ਸੁਰਿੰਦਰ ਗੁਪਤਾ, ਸੁਖਵੰਤ ਸਿੰਘ ਕੌਲ, ਸੁਖਜੀਵਨ ਸ਼ਰਮਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਅਧਿਆਪਕਾਂ ਤੇ ਮਾਪਿਆਂ ਦਾ ਚੰਗੇ ਪਾਠਕ ਹੋਣਾ ਸਭ ਤੋਂ ਜ਼ਰੂਰੀ- ਜਸਵੰਤ ਸਿੰਘ ਜ਼ਫ਼ਰ ਅਗਲੀ ਖ਼ਬਰ ਅਮਲ ਸੁਸਾਇਟੀ ਦੀ ਬੈਠਕ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।