18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਸਰਕਾਰੀ ਸਕੂਲ ਧਮਾਣਾਂ ਦੇ ਮਿਡਲ ਵਿੰਗ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ <br/>

ਅਜੀਤ ਡੈਸਕ 04-12-2025
ਨੂਰਪੁਰ ਬੇਦੀ, 3 ਦਸੰਬਰ (ਵਿੰਦਰਪਾਲ ਝਾਂਡੀਆਂ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧਮਾਣਾਂ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਟੂਰ ਜ਼ੀਰਕਪੁਰ ਨੇੜੇ ਛੱਤਬੀੜ ਚਿੜੀਆਘਰ ਅਤੇ ਚੱਪੜ ਚਿੜੀ ਵਿਖੇ ਲਿਜਾਇਆ ਗਿਆ, ਜਿਸ ਵਿਚ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸਕੂਲ ਪਿ੍ੰਸੀਪਲ ਜਗਤਾਰ ਸਿੰਘ ਲੈਹੜੀਆਂ ਦੀ ਯੋਗ ਅਗਵਾਈ ਹੇਠ ਪੰਜਾਬੀ ਮਾਸਟਰ ਹਰਪ੍ਰੀਤ ਸਿੰਘ, ਮਾਸਟਰ ਪਰਵਿੰਦਰ ਭਾਰਤੀ, ਮਾਸਟਰ ਬਲਜੀਤ ਸਿੰਘ, ਸ਼ਾਮ ਲਾਲ, ਮੈਡਮ ਮਨਜੀਤ ਕੌਰ ਤੇ ਮੈਡਮ ਕੁਲਦੀਪ ਕੌਰ ਇਸ ਟੂਰ ਵਿਚ ਛੇਵੀਂ ਤੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦੋ ਬੱਸਾਂ ਰਾਹੀਂ ਲੈ ਕੇ ਗਏ | ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਡਾਕਟਰ ਵਿਨੋਦ ਚੰਦਨ ਨੇ ਦੱਸਿਆ ਕਿ ਇਸ ਟੂਰ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਕਿਸਮਾਂ ਦੇ ਜਾਨਵਰ ਅਤੇ ਵੱਖ-ਵੱਖ ਪ੍ਰਕਾਰ ਦੇ ਪੰਛੀਆਂ ਬਾਰੇ ਜਾਣਕਾਰੀ ਹਾਸਿਲ ਕੀਤੀ |

ਪਿਛਲੀ ਖ਼ਬਰ ਭਾਕਿਯੂ ਏਕਤਾ (ਸਿੱਧੂਪੁਰ) ਨੇ ਐੱਸ. ਡੀ. ਐੱਮ. ਮੋਰਿੰਡਾ ਨੂੰ ਸੌਂਪਿਆ ਮੰਗ ਪੱਤਰ <br/> ਅਗਲੀ ਖ਼ਬਰ ਫ਼ੀਲਖ਼ਾਨਾ ਸਕੂਲ ਵਿਖੇ ਆਰਗੈਨਿਕ ਸਬਜ਼ੀਆਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।