18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-12-2025

ਵਿਸ਼ਵ ਏਡਜ਼ ਦਿਵਸ ਮੌਕੇ ਪੰਜਾਬੀ 'ਵਰਸਿਟੀ 'ਚ ਵਿਸ਼ੇਸ਼ ਭਾਸ਼ਣ ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿਖੇ ਏਡਜ਼ ਦਿਵਸ 'ਤੇ ਜਾਗਰੂਕਤਾ ਰੈਲੀ ਕਰਦੇ ਹੋਏ ਵਿਦਿਆਰਥੀ | ਅਜੀਤ ਤਸਵੀਰ <br/> 04-12-2025
ਪਟਿਆਲਾ, 3 ਦਸੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਨਾਰੀ ਅਧਿਐਨ ਕੇਂਦਰ ਵਲੋਂ ਵਿਸ਼ਵ ਏਡਜ਼ ਦਿਵਸ ਮੌਕੇ ਵਿਦਿਆਰਥੀਆਂ ਵਿਚ ਇਸ ਵਿਸ਼ੇ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਕ ਵਿਸ਼ੇਸ਼ ਭਾਸ਼ਣ ਕਰਵਾਇਆ ਅਤੇ ਜਾਗਰੂਕਤਾ ਰੈਲੀ ਕੱਢੀ ਗਈ | ਯੂਨੀਵਰਸਿਟੀ ਦੇ ਸੋਸ਼ਲ ਵਰਕ ਵਿਭਾਗ ਤੋਂ ਡਾ. ਜਗਮੋਹਨ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ | ਜ਼ਿਕਰਯੋਗ ਹੈ ਕਿ ਡਾ. ਜਗਮੋਹਨ ਸੈਂਟਰ ਫ਼ਾਰ ਡਿਸਟੈਂਸ ਐਂਡ ਆਨਲਾਈਨ ਲਰਨਿੰਗ ਵਲੋਂ ਚਲਾਏ ਜਾ ਰਹੇ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਏਡਜ਼ ਕਾਉਂਸਲਿੰਗ ਦੇ ਵੀ ਫੈਕਲਟੀ ਮੈਂਬਰ ਹਨ | ਉਨ੍ਹਾਂ ਏਡਜ਼ ਦੇ ਕਾਰਨਾਂ, ਸਾਵਧਾਨੀਆਂ ਅਤੇ ਇਲਾਜ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਸਰਕਾਰੀ ਯਤਨਾਂ 'ਤੇ ਵੱਖ-ਵੱਖ ਐਨ.ਜੀ.ਓਜ ਦੀ ਭੂਮਿਕਾ 'ਤੇ ਵੀ ਚਾਨਣਾ ਪਾਇਆ | ਨਾਰੀ ਅਧਿਐਨ ਕੇਂਦਰ ਦੇ ਡਾਇਰੈਕਟਰ ਡਾ. ਹਰਪ੍ਰੀਤ ਕੌਰ ਨੇ ਸਵਾਗਤੀ ਭਾਸ਼ਣ ਦੌਰਾਨ ਵਿਦਿਆਰਥੀਆਂ ਨੂੰ ਸਾਲ 2025 ਦੇ ਵਿਸ਼ਵ ਸਿਹਤ ਸੰਗਠਨ ਦੇ ਥੀਮ ਬਾਰੇ ਜਾਣੂ ਕਰਵਾਇਆ | ਇਸ ਪ੍ਰੋਗਰਾਮ ਵਿਚ ਸਹਾਇਕ ਪ੍ਰੋਫੈਸਰ ਡਾ. ਸੁਖਵਿੰਦਰ ਸਿੰਘ (ਡਬਲਯੂ.ਐੱਸ.ਸੀ.) ਅਤੇ ਡਾ. ਅਮਨਦੀਪ ਕੌਰ ਮੌਜੂਦ ਸਨ | ਅੰਤ ਵਿਚ ਸੈਂਟਰ ਦੇ ਵਿਦਿਆਰਥੀਆਂ ਵਲੋਂ ਇਕ ਜਾਗਰੂਕਤਾ ਰੈਲੀ ਕੱਢੀ ਗਈ |
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਜਿਉਣਪੁਰਾ ਦਾ ਦਿਹਾਂਤ ਅਗਲੀ ਖ਼ਬਰ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਵਿਸ਼ਵ ਏਡਜ਼ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।