ਪਾਤੜਾਂ, 3 ਦਸੰਬਰ (ਗੁਰਇਕਬਾਲ ਸਿੰਘ ਖਾਲਸਾ)-ਹਲਕਾ ਸ਼ੁਤਰਾਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਸੁਖਦੇਵ ਸਿੰਘ ਜਿਉਣਪੁਰਾ ਦਾ ਅੱਜ ਅਚਾਨਕ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਪਿੰਡ ਜਿਉਣਪੁਰਾ ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ | ਸੁਖਦੇਵ ਸਿੰਘ ਜਿਊੁਣਪੁਰਾ ਦੀ ਮੌਤ ਤੇ ਹਲਕਾ ਸ਼ੁਤਰਾਣਾ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ, ਕਰਨ ਸਿੰਘ ਡੀ. ਟੀ. ਓ. ਜ਼ਿਲ੍ਹਾ ਪਰਿਸ਼ਦ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾ, ਖਾਦੀ ਬੋਰਡ ਪੰਜਾਬ ਦੇ ਸਾਬਕਾ ਡਾਇਰੈਕਟਰ ਜਥੇਦਾਰ ਜੋਗਾ ਸਿੰਘ ਸਿੱਧੂ, ਬਲਿਹਾਰ ਸਿੰਘ ਹਰਿਆਊ, ਗੁਰਦੀਪ ਸਿੰਘ ਖਾਂਗ, ਸੂਬਾ ਸਿੰਘ ਗਲੌਲੀ, ਕਿ੍ਸ਼ਨ ਸਿੰਘ ਦੁਗਾਲ, ਪ੍ਰੇਮ ਸਿੰਘ ਮੌਲਵੀਵਾਲਾ, ਜਗੀਰ ਸਿੰਘ ਖਾਂਗ, ਗੱਜਣ ਸਿੰਘ ਸਰਪੰਚ, ਜਸਵਿੰਦਰ ਸਿੰਘ ਪੱਪੂ, ਪ੍ਰਧਾਨ ਗੋਬਿੰਦ ਸਿੰਘ ਵਿਰਦੀ, ਸਮੇਤ ਵੱਖ ਵੱਖ ਆਗੂਆਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ਮੌਕੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸੁਖਦੇਵ ਸਿੰਘ ਜਿਊਣਪੁਰਾ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਅਤੇ ਮਿਹਨਤੀ ਵਰਕਰ ਸਨ ਜਿਨ੍ਹਾਂ ਆਪਣੀ ਸਾਰੀ ਜ਼ਿੰਦਗੀ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਕੰਮ ਕੀਤਾ | ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਖੜੀ ਵਿਚ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਪਰਿਵਾਰ ਦੇ ਇਸ ਦੁੱਖ ਵਿਚ ਸ਼ਾਮਿਲ ਹੈ |