ਕਿਸਾਨ ਯੂਨੀਅਨ ਆਪਣੀਆਂ ਮੰਗਾਂ ਨੂੰ ਲੈ ਕੇ ਕੱਲ੍ਹ ਕਰੇਗੀ ਰੇਲਾਂ ਦਾ ਚੱਕਾ ਜਾਮ
ਅਜੀਤ ਡੈਸਕ
04-12-2025
ਕਿਸਾਨ ਆਗੂ ਬਲਕਾਰ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨਣ ਦੀ ਬਜਾਏ ਹੋਰ ਕਾਨੂੰਨ ਥੋਪਣ ਦੀ ਤਿਆਰੀ ਕਰ ਰਹੀ ਹੈ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਦੇਵੇ ਅਤੇ ਇਨ੍ਹਾਂ ਦਾ ਛੇਤੀ ਤੋਂ ਛੇਤੀ ਨਿਪਟਾਰਾ ਕਰੇ | ਇਸ ਮੌਕੇ ਪ੍ਰਧਾਨ ਜੰਗ ਸਿੰਘ ਭਟੇੜੀ, ਬੂਟਾ ਸਿੰਘ ਖਰਾਜਪੁਰ ਤੇ ਹੋਰ ਆਗੂ ਹਾਜਰ ਸਨ |