ਪਟਿਆਲਾ, 3 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਜ਼ਿਲ੍ਹੇ ਅੰਦਰ 23 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਤੇ 10 ਬਲਾਕ ਸੰਮਤੀਆਂ ਦੇ 184 ਜ਼ੋਨਾਂ ਦੀਆਂ ਚੋਣਾਂ ਲਈ ਪੰਜਾਬ ਰਾਜ ਚੋਣ ਕਮਿਸ਼ਨ ਨੇ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਨੂੰ ਬਤੌਰ ਆਬਜ਼ਰਵਰ ਨਿਯੁਕਤ ਕੀਤਾ ਹੈ | ਚੋਣ ਆਬਜ਼ਰਵਰ ਵਜੋਂ ਸ੍ਰੀ ਵਿਨੈ ਬੁਬਲਾਨੀ ਵੱਲੋਂ ਜ਼ਿਲ੍ਹੇ ਅੰਦਰ ਚੋਣ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾਵੇਗੀ | ਵੋਟਰਾਂ ਤੇ ਉਮੀਦਵਾਰਾਂ ਦੀ ਸੁਵਿਧਾ ਲਈ ਪਟਿਆਲਾ ਜ਼ਿਲ੍ਹੇ ਲਈ ਨਿਯੁਕਤ ਆਬਜ਼ਰਵਰ ਦਾ ਨਾਮ, ਅਹੁਦਾ, ਫੋਨ ਨੰਬਰ, ਐਡਰੈਸ ਤੇ ਈਮੇਲ ਆਈਡੀ ਜਾਰੀ ਕੀਤੀ ਗਈ ਹੈ | ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਦਾ ਫੋਨ ਨੰਬਰ 0175-2970029, ਰਿਹਾਇਸ਼ 1-ਏ, ਬਾਰਾਂਦਰੀ ਗਾਰਡਨ, ਪਟਿਆਲਾ ਤੇ ਈਮੇਲ-ਸੀਓਐਮਐਮਆਰਪੀਟੀਏਡੀਆਈਵੀਐੱਨ ਐਟ ਦੀ ਰੇਟ ਜੀਮੇਲ ਡਾਟ ਕਾਮ commrptadivn0gmail.com ਹੈ |