01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਕਮੇਟੀ ਦੀ ਮੀਟਿੰਗ

ਅਜੀਤ ਡੈਸਕ 05-12-2025
ਪਟਿਆਲਾ, 4 ਦਸੰਬਰ (ਗੁਰਵਿੰਦਰ ਸਿੰਘ ਔਲਖ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਹਰਿਆਊ ਦੀ ਅਗਵਾਈ ਹੇਠ ਹੋਈ | ਇਸ ਮੌਕੇ ਕੌਮੀ ਅਤੇ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਤੋਂ ਬਾਅਦ ਜ਼ਿਲ੍ਹਾ ਜਨਰਲ ਸਕੱਤਰ ਅਵਤਾਰ ਸਿੰਘ ਕੌਰਜੀਵਾਲਾ ਨੇ ਦੱਸਿਆ ਕਿ ਪਹਿਲੇ ਏਜੰਡੇ ਤਹਿਤ ਸੁਖਦੇਵ ਸਿੰਘ ਹਰਿਆਊ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਨਵੇਂ ਪ੍ਰਧਾਨ ਨੇ ਜ਼ਿੰਮੇਵਾਰੀ ਨਿਭਾਉਣ ਦਾ ਭਰੋਸਾ ਦਿਵਾਇਆ | ਇਸੇ ਦੌਰਾਨ ਹਰਮੇਲ ਸਿੰਘ ਤੁੰਗਾਂ ਵਲੋਂ ਖ਼ਜ਼ਾਨਚੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ | ਡਾ. ਦਰਸ਼ਨ ਪਾਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਵਿਚ ਆਏ ਸੰਕਟ ਦਾ ਜ਼ਿਕਰ ਕੀਤਾ | ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਗੁਰਮੀਤ ਸਿੰਘ ਦਿੱਤੂਪੁਰ ਅਤੇ ਬਰਨਾਲਾ ਜ਼ਿਲ੍ਹੇ ਦੇ ਪਵਿੱਤਰ ਸਿੰਘ ਲਾਲੀ ਵਲੋਂ ਯੂਨੀਅਨ ਅੰਦਰ ਤੇ ਪੰਜਾਬ ਪੱਧਰ 'ਤੇ ਗੁੱਟਬੰਦੀ ਕਰਕੇ ਜਥੇਬੰਦੀ ਨੂੰ ਸੰਕਟ ਵੱਲ ਧੱਕਿਆ ਗਿਆ ਸੀ | ਉਨ੍ਹਾਂ ਦੱਸਿਆ ਕਿ ਇਸੇ ਕਾਰਨ ਬਰਨਾਲਾ ਵਿਚ ਵੱਡੀ ਮੀਟਿੰਗ ਦੌਰਾਨ ਦੋਵਾਂ ਨੂੰ ਜਥੇਬੰਦੀ ਵਿਚੋਂ ਬਾਹਰ ਕੀਤਾ ਗਿਆ ਸੀ | ਮੀਟਿੰਗ ਵਿੱਚ ਤੈਅ ਕੀਤਾ ਗਿਆ ਕਿ ਯੂਨੀਅਨ ਦੇ ਬਾਨੀ ਪ੍ਰਧਾਨ ਸਿੰਦਰ ਸਿੰਘ ਨੱਥੂਵਾਲਾ ਦੀ 7 ਦਸੰਬਰ ਨੂੰ ਮਨਾਈ ਜਾ ਰਹੀ ਬਰਸੀ 'ਤੇ ਜ਼ਿਲ੍ਹਾ ਪਟਿਆਲਾ ਤੋਂ ਵੱਡੀ ਗਿਣਤੀ ਵਿੱਚ ਹਾਜ਼ਰੀ ਲਗਾਈ ਜਾਵੇਗੀ | ਅਗਲੇ ਫ਼ੈਸਲੇ ਤਹਿਤ ਨਿਰਧਾਰਿਤ ਕੀਤਾ ਗਿਆ ਕਿ 8 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਮੁੱਚੀਆਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨਾਲ ਮਿਲ ਕੇ ਪਟਿਆਲਾ ਜ਼ਿਲ੍ਹੇ ਦੇ ਪਾਵਰਕੌਮ ਸਬ ਡਿਵੀਜ਼ਨ ਦਫ਼ਤਰਾਂ ਅੱਗੇ 12 ਵਜੇ ਤੋਂ 3 ਵਜੇ ਤੱਕ ਧਰਨਾ ਦਿੱਤਾ ਜਾਵੇਗਾ ਅਤੇ ਇਸ ਦੌਰਾਨ ਬਿਜਲੀ ਸੋਧ ਬਿਲ 2025 ਦੀਆਂ ਕਾਪੀਆਂ ਸਾੜੀਆਂ ਜਾਣਗੀਆਂ | ਡਾ. ਦਰਸ਼ਨ ਪਾਲ ਨੇ ਦੱਸਿਆ ਕਿ 16 ਦਸੰਬਰ ਨੂੰ ਪਟਿਆਲਾ ਦੇ ਪੁੱਡਾ ਗਰਾੳਾੂਡ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀਆਂ ਕੁਰਬਾਨੀਆਂ ਅਤੇ ਸਿੱਖੀ ਸਿਧਾਂਤਾਂ ਨੂੰ ਸਮਰਪਿਤ ਵਿਸ਼ਾਲ ਕਿਸਾਨ ਕਾਨਫ਼ਰੰਸ ਕਰਵਾਈ ਜਾਵੇਗੀ, ਜਿਸ ਵਿਚ ਸੂਬਾਈ ਆਗੂ ਆਪਣੇ ਵਿਚਾਰ ਪ੍ਰਗਟ ਕਰਨਗੇ | ਉਨ੍ਹਾਂ ਇਹ ਵੀ ਦੱਸਿਆ ਕਿ 9 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਅਤੇ 10 ਦਸੰਬਰ ਨੂੰ ਕੌਮੀ ਇਨਸਾਫ਼ ਮੋਰਚੇ ਦੀਆਂ ਮੀਟਿੰਗਾਂ ਕਿਸਾਨ ਭਵਨ ਚੰਡੀਗੜ੍ਹ ਵਿੱਚ ਹੋਣਗੀਆਂ, ਜਿਨ੍ਹਾਂ ਦੇ ਫ਼ੈਸਲਿਆਂ ਨੂੰ ਲਾਗੂ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਲਾਮਬੰਦੀ ਕੀਤੀ ਜਾਵੇ |
ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਹਰਿਆਊ ਨੇ ਕਿਸਾਨ ਆਗੂਆਂ ਦਾ ਧੰਨਵਾਦ ਕੀਤਾ | ਅੱਜ ਦੀ ਮੀਟਿੰਗ ਵਿਚ ਜ਼ਿਲ੍ਹਾ ਜਥੇਬੰਦਕ ਸਕੱਤਰ ਨਿਸ਼ਾਨ ਸਿੰਘ ਧਰਮਹੇੜੀ, ਪ੍ਰੈਸ ਸਕੱਤਰ ਨਿਰਮਲ ਸਿੰਘ ਲਚਕਾਣੀ, ਤਜਿੰਦਰ ਸਿੰਘ ਹਾਸ਼ਮਪੁਰ, ਗੁਰਸੇਵਕ ਸਿੰਘ ਸੰਧਾਰਸੀ, ਬਹਾਦਰ ਸਿੰਘ ਚੌਂਹਟ, ਪਿ੍ਤਪਾਲ ਸ਼ਰਮਾ ਢੀਂਗੀ, ਜਰਨੈਲ ਸਿੰਘ ਪੰਜੋਲਾ, ਨਰਾਤਾ ਸਿੰਘ ਹਰਿਆਊ, ਜਾਨ ਪਾਲ ਕਾਂਗਥਲਾ, ਜੋਗਿੰਦਰ ਸਿੰਘ ਪੈਂਦ, ਦਰਸ਼ਨ ਸਿੰਘ ਚਲਹੇੜੀ, ਲਖਵਿੰਦਰ ਸਿੰਘ ਬਲਬੇੜਾ ਸਮੇਤ ਜ਼ਿਲ੍ਹੇ ਦੇ ਅੱਠ ਬਲਾਕਾਂ ਤੋਂ ਨੌਜਵਾਨ ਕਿਸਾਨ ਆਗੂ ਸ਼ਾਮਿਲ ਹੋਏ |
ਪਿਛਲੀ ਖ਼ਬਰ ਨਗਰ ਕੌਂਸਲ ਸਨੌਰ 'ਚ ਚੋਣਾਂ ਲਈ ਨਾਮਜ਼ਦਗੀ ਫਾਰਮ ਭਰਨ ਦਾ ਆਖ਼ਰੀ ਦਿਨ, ਵਿਰੋਧੀ ਧਿਰਾਂ ਵਲੋਂ ਧੱਕੇਸ਼ਾਹੀ ਦੇ ਦੋਸ਼ ਅਗਲੀ ਖ਼ਬਰ ਪਿ੍ੰਸੀਪਲ ਨੇਹਾ ਢੱਲ 'ਪ੍ਰਾਈਡ ਆਫ਼ ਸਕੂਲ ਐਵਾਰਡ' ਨਾਲ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।