ਪਾਤੜਾਂ, 4 ਦਸੰਬਰ (ਜਗਦੀਸ਼ ਸਿੰਘ ਕੰਬੋਜ)- ਸਬ-ਡਵੀਜ਼ਨ ਪਾਤੜਾਂ ਦੇ ਅਧੀਨ 25 ਬਲਾਕ ਸੰਮਤੀਆਂ ਲਈ ਰਾਜਨੀਤਕ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਲੋਂ 123 ਨਾਮਜ਼ਦਗੀਆਂ ਪੱਤਰ ਦਾਖਲ ਕੀਤੇ ਗਏ ਅਤੇ ਪ੍ਰਸ਼ਾਸਨ ਵਲੋਂ ਨਾਮਜ਼ਦਗੀਆਂ ਪੱਤਰ ਦਾਖਿਲ ਕਰਨ ਦਾ ਸਾਰਾ ਕੰਮ ਸ਼ਾਂਤੀ ਨਾਲ ਨੇਪਰੇ ਚਾੜ੍ਹਨ ਦਾ ਦਾਅਵਾ ਕੀਤਾ ਗਿਆ ਹੈ ਜਦੋਂ ਕਿ ਵਿਰੋਧੀ ਰਾਜਨੀਤਕ ਪਾਰਟੀਆਂ ਵਲੋਂ ਕਾਗ਼ਜ਼ੀ ਕਾਰਵਾਈ ਪੂਰੀ ਕਰਨ ਲਈ ਖੱਜਲ ਖੁਆਰੀ ਕਰਨ ਦੇ ਦੋਸ਼ ਲਾਏ ਗਏ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਅਸ਼ੋਕ ਕੁਮਾਰ ਐੱਸ.ਡੀ.ਐਮ. ਪਾਤੜਾਂ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਚੈਕਿੰਗ ਕਰਨ ਅਤੇ ਉਨ੍ਹਾਂ ਪੂਰਿਆਂ ਕਰਵਾਉਣ ਲਈ ਵੱਖ-ਵੱਖ ਅਕਾੳਕੂਟਰ ਬਣਾ ਕੇ 40 ਦੇ ਕਰੀਬ ਕਰਮਚਾਰੀਆਂ ਡਿਊਟੀਆਂ ਲਾਈ ਗਈਆਂ ਸਨ ਤੇ ਸਹੀ ਸਮੇਂ 'ਤੇ ਸ਼ੁਰੂ ਕੀਤੇ ਨਾਮਜ਼ਦਗੀ ਪੱਤਰ ਲੈ ਕੇ ਕੰਮ ਦੌਰਾਨ ਅਮਨ ਸ਼ਾਂਤੀ ਬਣਾਈ ਰੱਖਣ ਲਈ ਵੱਡੀ ਗਿਣਤੀ 'ਚ ਫੋਰਸ ਤਾਇਨਾਤ ਕੀਤੀ ਗਈ ਸੀ ਪਰ ਸਮਝਦਾਰ ਲੋਕਾਂ ਵਲੋਂ ਇਸ ਦੌਰਾਨ ਕੋਈ ਕਿਸੇ ਤਰ੍ਹਾਂ ਦਾ ਹੰਗਾਮਾ ਨਹੀਂ ਕੀਤਾ ਗਿਆ ਤੇ ਇਹ ਕੰਮ ਸ਼ਾਂਤੀ ਪੂਰਵਕ ਨੇਪਰੇ ਚਾੜ੍ਹ ਲਿਆ ਗਿਆ ਹੈ ਅਤੇ ਨਾਮਜ਼ਦਗੀਆਂ ਦਾਖਿਲ ਕਰਨ ਦੇ ਆਖ਼ਰੀ ਦਿਨ 123 ਨਾਮਜ਼ਦਗੀ ਦਾਖਿਲ ਹੋਇਆਂ ਜਿਨ੍ਹਾਂ ਦੀ ਕੱਲ੍ਹ ਪੜਤਾਲ ਕੀਤੀ ਜਾਵੇਗੀ ਅਤੇ 5 ਨੂੰ ਕਾਗ਼ਜ਼ੀ ਵਾਪਸੀ ਅਤੇ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ | ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਨਾਮਜ਼ਦਗੀਆਂ ਦਾਖਿਲ ਕਰਨ ਆਏ ਹਲਕਾ ਮੁਖੀ ਕਬੀਰ ਦਾਸ ਨੇ ਕਿਹਾ ਕਿ ਅਕਾਲੀ ਦਲ ਵਲੋਂ ਆਪਣੇ ਉਮੀਦਵਾਰਾਂ ਦੇ ਪਾਰਟੀ ਵਲੋਂ ਜਾਰੀ ਕੀਤੀ ਸੂਚੀ ਦੀ ਕਾਪੀ ਪ੍ਰਸ਼ਾਸਨ ਵਲੋਂ ਨਹੀਂ ਮੰਨਿਆ ਜਾ ਰਿਹਾ ਤੇ ਇਸ ਮਗਰੋਂ ਉਨ੍ਹਾਂ ਨੇ ਐੱਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਨੂੰ ਆਪਣਾ ਮੰਗ ਪੱਤਰ ਦਿੱਤੇ ਜਾਣ 'ਤੇ ਉਨ੍ਹਾਂ ਯਕੀਨ ਦਿਵਾਇਆ ਕਿ ਇਸੇ ਸੂਚੀ ਅਨੁਸਾਰ ਹੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ | ਭਾਜਪਾ ਆਗੂ ਕੇ.ਕੇ. ਮਲਹੋਤਰਾ ਇੰਚਾਰਜ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਅਤੇ ਹਲਕਾ ਮੁਖੀ ਨਰਾਇਣ ਸਿੰਘ ਨਰਸੋਤ ਅਤੇ ਸੀਨੀਅਰ ਭਾਜਪਾ ਆਗੂ ਨਿਰੰਕਾਰ ਸਿੰਘ ਨੇ ਕਿਹਾ ਕਿ ਭਾਜਪਾ ਦੇ ਨਿਸ਼ਾਨ 'ਤੇ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਹੌਸਲੇ ਬੁਲੰਦ ਹਨ ਜਿਸ ਤੋਂ ਬੌਖਲਾਹਟ 'ਚ ਆ ਕੇ ਸਰਕਾਰ ਦੀ ਸ਼ਹਿ 'ਤੇ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਨਾਮਜ਼ਦਗੀਆਂ ਭਰਨ ਤੋਂ ਰੋਕਣ ਲਈ ਹਰ ਢੰਗ ਵਰਤਿਆਂ ਜਾ ਰਿਹਾ ਹੈ | ਇਸ ਤੋਂ ਨਾ ਘਬਰਾਉਂਦਿਆਂ ਭਾਜਪਾ ਵਲੋਂ ਡਟ ਕੇ ਮੁਕਾਬਲਾ ਕੀਤਾ ਜਾਵੇਗਾ | ਕਾਂਗਰਸ ਦੇ ਐੱਸ.ਸੀ. ਸੈਲ ਦੇ ਕੋਆਰਡੀਨੇਟਰ ਪੰਜਾਬ ਨਛੱਤਰ ਸਿੰਘ ਅਰਾਈਾਮਾਜਰਾ ਨੇ ਕਿਹਾ ਕਿ ਜਿੱਥੇ ਪ੍ਰਸ਼ਾਸਨ ਵਲੋਂ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਲੈਣ ਲਈ ਖੱਜਲ ਖੁਆਰ ਜਿੱਥੇ ਕੀਤਾ ਜਾ ਰਿਹਾ ਉੱਥੇ ਹੀ ਪਾਰਟੀ ਦੇ ਇਕ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨੂੰ ਪੁਲਿਸ ਕਿੱਥੇ ਚੁੱਕ ਕੇ ਲੈ ਗਈ ਉਸ ਦਾ ਫ਼ੋਨ ਬੰਦ ਆ ਰਿਹਾ ਤੇ ਉਸ ਦਾ ਕੋਈ ਪਤਾ ਨਹੀਂ ਲੱਗ ਰਿਹਾ ਹੈ ਇਸ ਦੀ ਸ਼ਿਕਾਇਤ ਲੋੜ ਪੈਣ 'ਤੇ ਚੋਣ ਕਮਿਸ਼ਨਰ ਨੂੰ ਕੀਤੀ ਜਾਵੇਗੀ | ਥਾਣਾ ਪਾਤੜਾਂ ਦੇ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਕਿਸੇ ਹੁਲੜਬਾਜ਼ੀ ਤੋਂ ਬਿਨਾ ਅਮਨ ਸ਼ਾਂਤੀ ਬਣੀ ਰਹੀ ਹੈ ਜਿਸ ਲਈ ਬੀ.ਡੀ.ਪੀ.ਓ. ਦਫ਼ਤਰ ਅਤੇ ਐੱਸ.ਡੀ.ਐਮ. ਦਫ਼ਤਰ 'ਚ 70 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ ਅਤੇ ਕਿਸੇ ਨੂੰ ਪੁਲਿਸ ਵਲੋਂ ਡਰਾਇਆ ਨਹੀਂ ਗਿਆ ਅਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾ ਕਿਸੇ ਡਰ ਤੋਂ ਵੋਟ ਦੀ ਵਰਤੋ ਕੀਤੀ ਜਾਵੇ |