ਪਟਿਆਲਾ, 4 ਦਸੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪਟਿਆਲਾ ਅੰਦਰ 14 ਦਸੰਬਰ ਨੂੰ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਦੇ 23 ਤੇ 10 ਬਲਾਕ ਸੰਮਤੀਆਂ ਦੇ 184 ਜ਼ੋਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਅੱਜ ਆਖਰੀ ਦਿਨ ਕੁਲ 749 ਨਾਮਜ਼ਦਗੀਆਂ ਦਾਖਲ ਹੋਈਆਂ ਹਨ¢ ਇਨ੍ਹਾਂ 'ਚੋਂ ਜ਼ਿਲ੍ਹਾ ਪ੍ਰੀਸ਼ਦ ਲਈ 102 ਤੇ ਬਲਾਕ ਸੰਮਤੀ ਚੋਣਾਂ ਲਈ ਕੁਲ 647 ਨਾਮਜ਼ਦਗੀਆਂ ਸੰਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ ਅੱਜ ਦਾਖਲ ਹੋਈਆਂ ਹਨ, ਬਲਾਕ ਸੰਮਤੀਆਂ ਲਈ ਅੱਜ ਤੱਕ ਕੁਲ 786 ਨਾਮਜ਼ਦਗੀਆਂ ਦਾਖਲ ਹੋ ਗਈਆਂ ਹਨ | ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਅੱਜ 102 ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ ਤੇ ਕੁਲ ਨਾਮਜ਼ਦਗੀ ਪੱਤਰ 148 ਹੋ ਗਏ ਹਨ ਜਦ ਕਿ ਬਲਾਕ ਸੰਮਤੀ ਭੁੱਨਰਹੇੜੀ ਲਈ ਅੱਜ 35 ਨਾਮਜਦਗੀਆਂ ਜਮ੍ਹਾਂ ਹੋਈਆਂ ਹਨ ਤੇ ਇਥੇ ਕੁਲ 42 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ¢ ਨਾਭਾ ਲਈ 110 ਤੇ ਹੁਣ ਤੱਕ ਕੁਲ 114, ਘਨੌਰ ਬਲਾਕ ਸੰਮਤੀ ਲਈ ਅੱਜ 47 ਤੇ ਕੁਲ 81, ਪਟਿਆਲਾ ਬਲਾਕ ਲਈ ਅੱਜ 61 ਤੇ ਕੁਲ 64 ਅਤੇ ਇਸੇ ਤਰ੍ਹਾਂ ਹੀ ਪਟਿਆਲਾ ਦਿਹਾਤੀ ਸੰਮਤੀ ਲਈ ਅੱਜ 47 ਤੇ ਕੁਲ 87 ਅਤੇ ਪਾਤੜਾਂ ਬਲਾਕ ਸੰਮਤੀ ਲਈ ਅੱਜ ਕੁਲ 123 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ | ਇਸ ਤੋਂ ਇਲਾਵਾ ਰਾਜਪੁਰਾ ਬਲਾਕ ਸੰਮਤੀ ਲਈ ਅੱਜ 49 ਤੇ ਕੁਲ 74, ਸਮਾਣਾ ਲਈ ਅੱਜ ਕੁਲ 75, ਸਨÏਰ ਬਲਾਕ ਸੰਮਤੀ ਲਈ ਅੱਜ 41 ਤੇ ਕੁਲ 55 ਜਦੋਂਕਿ ਸ਼ੰਭੂ ਕਲਾਂ ਬਲਾਕ ਸੰਮਤੀ ਲਈ ਅੱਜ 59 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਸਬੰਧਤ ਰਿਟਰਨਿੰਗ ਅਧਿਕਾਰੀਆਂ ਕੋਲ ਜਮ੍ਹਾਂ ਕਰਵਾਏ ਹਨ ਤੇ ਇਥੇ ਕੁਲ 71 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ | ਜ਼ਿਕਰਯੋਗ ਹੈ ਕਿ ਚੋਣ ਸ਼ਡਿਊਲ ਅਨੁਸਾਰ ਨਾਮਜ਼ਦਗੀ ਪੱਤਰਾਂ ਦੀ ਪੜਤਾਲ 5 ਦਸੰਬਰ ਨੂੰ ਹੋਵੇਗੀ ਤੇ ਨਾਮਜ਼ਦਗੀਆਂ 6 ਦਸੰਬਰ ਨੂੰ ਸ਼ਾਮ 3 ਵਜੇ ਤੱਕ ਵਾਪਸ ਲਈਆਂ ਜਾ ਸਕਣਗੀਆਂ |