30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-12-2025

'ਆਪ' ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ-ਵਿਧਾਇਕ ਦੇਵ ਮਾਨ

ਅਜੀਤ ਡੈਸਕ 05-12-2025
ਨਾਭਾ, 4 ਦਸੰਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਅੰਦਰ ਹੋ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ 'ਤੇ ਲੜੇਗੀ ਕਿਉਂ ਜੋ ਮੁਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਬਣਨ ਉਪਰੰਤ ਪੰਜਾਬ ਦੇ ਪਿੰਡਾਂ ਵਿਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਹਨ ਜਿਸ ਕਰਕੇ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗੀ | ਇਹ ਪ੍ਰਗਟਾਵਾ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਕਾਗ਼ਜ਼ ਦਾਖਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਬਲਾਕ ਸੰਮਤੀ ਦੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਹਲਕੇ ਦੇ ਲੋਕਾਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਜਿਸ ਕਰਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਾਫੀ ਹੌਸਲੇ 'ਚ ਹਨ ਕਿਉਂ ਜੋ ਵਿਰੋਧੀ ਪਾਰਟੀਆਂ ਕੋਲ ਤਾਂ ਚੋਣਾਂ ਲੜਨ ਲਈ ਉਮੀਦਵਾਰ ਹੀ ਨਹੀਂ ਹਨ | ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਵਿਰੋਧੀ ਪਾਰਟੀਆਂ ਵਲੋਂ ਪੰਜਾਬ ਸਰਕਾਰ ਉੱਪਰ ਧੱਕੇਸ਼ਾਹੀ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਹਨ ਤਾਂ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਬੌਖਲਾਹਟ 'ਚ ਆ ਗਈਆਂ ਹਨ ਅਤੇ ਆਪਣੀ ਹਾਰ ਨੂੰ ਵੇਖਦੇ ਹੋਏ ਓਹ ਸਿਰਫ ਤੇ ਸਿਰਫ ਝੂਠੀ ਇਲਜਾਮਬਾਜ਼ੀ 'ਤੇ ਉੱਤਰ ਆਈਆਂ ਹਨ | ਦੇਵ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਪੰਜਾਬ ਨੂੰ ਰੰਗਲਾ ਸੂਬਾ ਬਣਾਉਣ ਦਾ ਸੁਪਨਾ ਲਿਆ ਹੈ ਉਸ ਨੂੰ ਉਹ ਹਰ ਹਾਲਤ 'ਚ ਪੂਰਾ ਕਰਨਗੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਅੰਦਰ ਹੋਏ ਵਿਕਾਸ ਕਾਰਜਾਂ ਨੂੰ ਵੇਖਦੇ ਹੋਏ ਆਪ ਮੁਹਾਰੇ ਆਮ ਆਦਮੀ ਪਾਰਟੀ ਨਾਲ ਜੁੜ ਕੇ ਵੱਖ-ਵੱਖ ਚੋਣਾਂ 'ਚ ਜਿੱਤਾਂ ਦਰਜ ਕਰਵਾ ਰਹੇ ਹਨ | ਇਸ ਮੌਕੇ 'ਆਪ' ਆਗੂ ਤਜਿੰਦਰ ਸਿੰਘ ਖਹਿਰਾ, ਧਰਮਿੰਦਰ ਸਿੰਘ ਸੁੱਖੇਵਾਲ, ਮੇਜਰ ਸਿੰਘ ਤੁੰਗਾਂ, ਮਨਪ੍ਰੀਤ ਕਾਲੀਆ, ਭੁਪਿੰਦਰ ਸਿੰਘ ਕੱਲਰਮਾਜਰੀ, ਚੇਅਰਮੈਨ ਗੁਰਲਾਲ ਸਿੰਘ ਮੱਲੀ, ਮਨਜੋਤ ਸਿੰਘ ਲੱਧਾਹੇੜੀ, ਜਸਵੀਰ ਸਿੰਘ, ਸ਼ਿੰਦਾ ਵਜੀਦਪੁਰ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਜਥੇਦਾਰ ਪੰਜਰਥ ਵਲੋਂ ਭਰਵੀਂ ਮੀਟਿੰਗ 'ਚ ਹਲਕਾ ਮੁਖੀ ਹਰਿਆਊ ਨੂੰ ਹਮਾਇਤ ਦਾ ਐਲਾਨ ਅਗਲੀ ਖ਼ਬਰ ਆਖਰੀ ਦਿਨ ਪਟਿਆਲਾ ਜ਼ਿਲ੍ਹੇ ਵਿਖੇ ਕੁੱਲ 749 ਨਾਮਜ਼ਦਗੀਆਂ ਦਾਖ਼ਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।